Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:28 am

+91 90915 01313 , +91 90916 01313

punjabbanni@gmail.com
punjabbani@yahoo.com

ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ : ਹਰਦੀਪ ਸਿੰਘ ਮੁੰਡੀਆ

ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ : ਹਰਦੀਪ ਸਿੰਘ ਮੁੰਡੀਆ

ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ : ਹਰਦੀਪ ਸਿੰਘ ਮੁੰਡੀਆ
1 ਦਸੰਬਰ ਤੋਂ ਸ਼ੁਰੂ ਹੋਣਗੀਆਂ ਬਿਨਾਂ ਐਨ. ਓ. ਸੀ. ਦੇ ਰਜਿਸਟਰੀਆਂ
ਚੰਡੀਗੜ੍ਹ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਪ੍ਰਮੁੱਖ ਤਰਜੀਹ ਹੈ। ਸਰਕਾਰ ਵੱਲੋਂ ਲੋਕਾਂ ਦੀ ਰੋਟੀ, ਕੱਪੜੇ ਦੇ ਨਾਲ ਮਕਾਨ ਦੀ ਵੀ ਬੁਨਿਆਦੀ ਲੋੜ ਪੂਰੀ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਇਹ ਗੱਲ ਪੰਜਾਬ ਦੇ ਮਾਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਬੀਤੀ ਦੇਰ ਸ਼ਾਮ ਚੰਡੀਗੜ੍ਹ ਵਿਖੇ ਇਕ ਨਿੱਜੀ ਚੈਨਲ ਉੱਪਰ ਰੀਅਲ ਅਸਟੇਟ ਨਾਲ ਸਬੰਧਤ ਕਰਵਾਏ ਜਾ ਰਹੇ ਸੰਮੇਲਨ ਦੌਰਾਨ ਆਪਣੇ ਵਿਭਾਗਾਂ ਦਾ ਰੋਡਮੈਪ ਦੱਸਦਿਆਂ ਕਹੀ । ਸ. ਮੁੰਡੀਆ ਨੇ ਕਿਹਾ ਕਿ ਸੂਬੇ ਦੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤਰਜੀਹ ਦੇਣ ਅਤੇ ਇਸ ਖੇਤਰ ਨਾਲ ਜੁੜੇ ਲੋਕਾਂ ਅਤੇ ਸ਼ਹਿਰ ਵਾਸੀਆਂ ਨੂੰ ਦਿੱਕਤਾਂ ਕਰਨ ਲਈ ਨਿਰੰਤਰ ਕੰਮ ਕੀਤੇ ਜਾ ਰਹੇ ਹਨ। ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਅਰਬਨ ਅਸਟੇਟ ਬਣਾਈ ਜਾਵੇਗੀ ਜੋ ਅਤਿ ਆਧੁਨਿਕ ਨਕਸ਼ੇ ਤਹਿਤ ਬਿਹਤਰ ਬੁਨਿਆਦੀ ਸਹੂਲਤਾਂ ਨਾਲ ਲੈਸ ਹੋਵੇਗੀ । ਇਸ ਸਬੰਧੀ ਹਰ ਸ਼ਹਿਰ ਦਾ ਸਰਵੇਖਣ ਹੋ ਰਿਹਾ ਹੈ ਅਤੇ ਵਿਭਾਗ ਵੱਲੋਂ ਇਹ ਜਲਦ ਵਿਕਸਤ ਕੀਤੀਆਂ ਜਾਣਗੀਆਂ। ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਵਿਭਾਗ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਪਿਛਲੇ ਸਮੇਂ ਵਿੱਚ ਪਾਰਦਰਸ਼ੀ ਤਰੀਕੇ ਨਾਲ ਦੋ ਵਾਰ ਜਾਇਦਾਦਾਂ ਦੀ ਕੀਤੀ ਗਈ ਈ-ਆਕਸ਼ਨ ਰਾਹੀਂ 5000 ਕਰੋੜ ਰੁਪਏ ਕਮਾਏ ਗਏ ।

ਕੈਬਨਿਟ ਮੰਤਰੀ ਸ. ਮੁੰਡੀਆ ਨੇ ਕਿਹਾ ਕਿ ਸਰਕਾਰ ਦੀ ਮੁੱਖ ਤਰਜੀਹ ਜਵਾਬਦੇਹੀ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆਂ ਕਰਵਾਉਣਾ ਹੈ । ਲੰਬੇ ਸਮੇਂ ਤੋਂ ਪੈਂਡਿੰਗ ਪਏ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ ਕੈਂਪ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਜਿਸ ਤਹਿਤ ਪਹਿਲਾ ਕੈਂਪ ਲਗਾ ਕੇ ਵੱਖ-ਵੱਖ ਵਿਕਾਸ ਅਥਾਰਟੀਆਂ ਵੱਲੋਂ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਸੌਂਪੇ ਗਏ। ਹੁਣ ਦੂਜਾ ਕੈਂਪ 3 ਦਸੰਬਰ ਨੂੰ ਲਗਾਇਆ ਜਾ ਰਿਹਾ ਹੈ ਜਿਸ ਵਿੱਚ 100 ਤੋਂ ਵੱਧ ਅਜਿਹੇ ਹੋਰ ਸਰਟੀਫਿਕੇਟ ਵੰਡੇ ਜਾਣਗੇ।ਅਜਿਹੇ ਕੈਂਪ ਪਹਿਲੀ ਵਾਰ ਲਗਾਏ ਜਾ ਰਹੇ ਹਨ । ਸ. ਮੁੰਡੀਆ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਾਅਦੇ ਨਹੀਂ ਗਾਰੰਟੀ ਦਿੰਦੀ ਹੈ ਜੋ ਹਰ ਹੀਲੇ ਪੂਰੀ ਕੀਤੀ ਜਾ ਰਹੀ ਹੈ । ਲੰਬੇ ਸਮੇਂ ਤੋਂ ਬਿਨਾਂ ਐਨ. ਓ. ਸੀ. ਦੇ ਪਲਾਟਾਂ ਦੀ ਰਜਿਸਟਰੀ ਦਾ ਕੰਮ ਲਟਕਿਆ ਪਿਆ ਸੀ ਜਿਸ ਸਬੰਧੀ ਸਰਕਾਰ ਵੱਲੋਂ ਕਾਨੂੰਨ ਪਾਸ ਕਰਕੇ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ। 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਬਿਨਾਂ ਐਨ. ਓ. ਸੀ. ਤੋਂ ਹੋਵੇਗੀ, ਜਿਸ ਲਈ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਤਿੰਨ ਮਹੀਨੇ ਦਾ ਸਮਾਂ ਮਿਲੇਗਾ ।

ਇਕ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਸ. ਮੁੰਡੀਆ ਨੇ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਜਾਂ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ।ਇਸ ਸਬੰਧੀ ਉਨ੍ਹਾਂ ਆਪਣਾ ਮੋਬਾਈਲ (ਨੰਬਰ 84276-90000) ਵੀ ਜਨਤਕ ਸਾਂਝਾ ਕੀਤਾ ਹੋਇਆ ਹੈ ਜਿਸ ਉੱਪਰ ਕੋਈ ਵੀ ਸੂਬਾ ਵਾਸੀ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਸ਼ਿਕਾਇਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਬੁਨਿਆਦ ਇਮਾਨਦਾਰ ਤੇ ਕੁਸ਼ਲ ਪ੍ਰਸ਼ਾਸਨਿਕ ਸੇਵਾਵਾਂ ਦੇਣੀਆਂ ਹਨ । ਸ. ਮੁੰਡੀਆਂ ਜਿਨ੍ਹਾਂ ਕੋਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੀ ਹੈ, ਨੇ ਕਿਹਾ ਕਿ ਹਰ ਪਿੰਡ ਵਾਸੀ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਸੂਬੇ ਵਿੱਚ 2174 ਕਰੋੜ ਰੁਪਏ ਦੇ ਨਹਿਰੀ ਜਲ ਸਪਲਾਈ ਨਾਲ ਸਬੰਧਤ 15 ਪ੍ਰਾਜੈਕਟ ਮਨਜ਼ੂਰ ਕੀਤੇ ਗਏ ਹਨ । ਇਸ ਮੌਕੇ ਉਨ੍ਹਾਂ ਰੀਅਲ ਅਸਟੇਟ ਨਾਲ ਜੁੜੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ।

Advertisement
Advertisement
Advertisement
Advertisement
Scroll to Top