Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:31 pm

+91 90915 01313 , +91 90916 01313

punjabbanni@gmail.com
punjabbani@yahoo.com

1984 ਸਿੱਖ ਕਤਲੇਆਮ ਮਾਮਲੇ `ਚ ਸੱਜਣ ਕੁਮਾਰ ਖ਼ਿਲਾਫ਼ ਟਲਿਆ ਫ਼ੈਸਲਾ

1984 ਸਿੱਖ ਕਤਲੇਆਮ ਮਾਮਲੇ `ਚ ਸੱਜਣ ਕੁਮਾਰ ਖ਼ਿਲਾਫ਼ ਟਲਿਆ ਫ਼ੈਸਲਾ

1984 ਸਿੱਖ ਕਤਲੇਆਮ ਮਾਮਲੇ `ਚ ਸੱਜਣ ਕੁਮਾਰ ਖ਼ਿਲਾਫ਼ ਟਲਿਆ ਫ਼ੈਸਲਾ
ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੇ ਇਕ ਮਾਮਲੇ ਵਿੱਚ ਸੱਜਣ ਕੁਮਾਰ ਵਿਰੁੱਧ ਫੈਸਲਾ ਟਲ ਗਿਆ ਹੈ। ਹੁਣ ਦਿੱਲੀ ਦੀ ਅਦਾਲਤ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਬਾਰੇ 16 ਦਸੰਬਰ ਨੂੰ ਫੈਸਲਾ ਸੁਣਾਏਗੀ। ਇਹ ਮਾਮਲਾ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਸਿੱਖਾਂ ਦੀ ਕਥਿਤ ਹੱਤਿਆ ਨਾਲ ਸਬੰਧਤ ਹੈ।ਅੱਜ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਸ ਮਾਮਲੇ ਬਾਰੇ ਫੈਸਲਾ ਸੁਣਾਉਣਾ ਸੀ ਪਰ ਉਨ੍ਹਾਂ ਕਿਹਾ ਕਿ ਇਸ ਸਬੰਧੀ ਹੁਕਮਾਂ ਦੀ ਕਾਪੀ ਤਿਆਰ ਨਹੀਂ ਹੋ ਸਕੀ ਜਿਸ ਕਰ ਕੇ ਇਸ ਫੈਸਲੇ ਨੂੰ ਅਗਲੇ ਹੁਕਮਾਂ ਤਕ ਟਾਲ ਦਿੱਤਾ ਗਿਆ ਹੈ। ਦੱਸ ਦਈਏ ਕਿ ਅਦਾਲਤ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਕੇਸ ਵਿੱਚ ਅੰਤਿਮ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ।ਭਾਵੇਂ ਇਸ ਮਾਮਲੇ ਵਿਚ ਪੰਜਾਬੀ ਬਾਗ ਥਾਣੇ ਦੀ ਪੁਲਸ ਨੇ ਪਹਿਲਾਂ ਕੇਸ ਦਰਜ ਕਰ ਲਿਆ ਸੀ ਪਰ ਬਾਅਦ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਜਾਂਚ ਆਪਣੇ ਹੱਥ ਵਿੱਚ ਲੈ ਲਈ ਸੀ। ਅਦਾਲਤ ਨੇ 16 ਦਸੰਬਰ 2021 ਨੂੰ ਸੱਜਣ ਕੁਮਾਰ ਵਿਰੁੱਧ ਦੋਸ਼ ਆਇਦ ਕੀਤੇ ਸਨ। ਇਸਤਗਾਸਾ ਪੱਖ ਅਨੁਸਾਰ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਲਈ ਲੋਕਾਂ ਦੇ ਵੱਡੇ ਸਮੂਹ ਨੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਸਿੱਖਾਂ ਦੀਆਂ ਜਾਇਦਾਦਾਂ ਦੀ ਵੱਡੇ ਪੱਧਰ ’ਤੇ ਲੁੱਟਮਾਰ ਕਰਦਿਆਂ ਅੱਗਾਂ ਲਾਈਆਂ ਸਨ ਤੇ ਸਿੱਖਾਂ ਦੀਆਂ ਹੱਤਿਆਵਾਂ ਕਰ ਦਿੱਤੀਆਂ ਸਨ।ਇਸਤਗਾਸਾ ਪੱਖ ਨੇ ਦੋਸ਼ ਲਾਇਆ ਕਿ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਦੀ ਹੱਤਿਆ ਕਰਨ ਤੋਂ ਇਲਾਵਾ ਘਰ ਦਾ ਸਾਮਾਨ ਲੁੱਟ ਲਿਆ ਤੇ ਅਤੇ ਘਰ ਨੂੰ ਅੱਗ ਲਾ ਦਿੱਤੀ। ਇਸ ਕੇਸ ਵਿਚ ਸਬੂਤ ਮਿਲੇ ਸਨ ਕਿ ਸੱਜਣ ਕੁਮਾਰ ਨੇ ਹੀ ਇਸ ਹਜ਼ੂਮ ਦੀ ਅਗਵਾਈ ਕੀਤੀ ਜਿਨ੍ਹਾਂ ਸਿੱਖਾਂ ਦੇ ਘਰ ਸਾੜੇ ਤੇ ਹੱਤਿਆਵਾਂ ਕੀਤੀਆਂ ।

Advertisement
Advertisement
Advertisement
Advertisement
Scroll to Top