Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:16 am

+91 90915 01313 , +91 90916 01313

punjabbanni@gmail.com
punjabbani@yahoo.com

ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ : ਕੁਲਦੀਪ ਸਿੰਘ ਧਾਲੀਵਾਲ

ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ : ਕੁਲਦੀਪ ਸਿੰਘ ਧਾਲੀਵਾਲ

ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ : ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ/ਜਲੰਧਰ : ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਲੰਧਰ ਵਿਖੇ ਫੌਜ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਅਧਿਕਾਰੀਆਂ ਵਲੋਂ ਅਜਨਾਲਾ ਸੜਕ ਨੂੰ 5.5 ਮੀਟਰ ਦੀ ਚੌੜਾਈ ਤੋਂ ਵਧਾ ਕੇ 7 ਮੀਟਰ ਕਰਨ ਦਾ ਭਰੋਸਾ ਦਿੱਤਾ ਗਿਆ । 11 ਕਾਰਪਸ ਹੈਡਕੁਆਰਟਰ ਜਲੰਧਰ ਕੈਂਟ ਵਿਖੇ ਹੋਈ ਮੀਟਿੰਗ ਸਬੰਧੀ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਹੱਦੀ ਹਲਕੇ ਦੇ ਲੋਕਾਂ ਦੀ ਇਸ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੁਣ ਪੂਰੀ ਹੋ ਜਾਵੇਗੀ ਅਤੇ ਇਸ ਨਾਲ ਇਲਾਕੇ ਵਿੱਚ ਅਵਾਜਾਈ ਦੀ ਸਮੱਸਿਆ ਦਾ ਪੱਕਾ ਹੱਲ ਹੋਵੇਗਾ । ਸ੍ਰੀ ਧਾਲੀਵਾਲ ਨੇ ਦੱਸਿਆ ਕਿ 72 ਕਿਲੋਮੀਟਰ ਲੰਬੀ ਇਹ ਸੜਕ ਫੌਜ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ । ਉਨ੍ਹਾਂ ਦੱਸਿਆ ਕਿ ਗੰਨੇ ਦੇ ਸੀਜ਼ਨ ਦੌਰਾਨ ਭਰੀਆਂ ਟਰਾਲੀਆਂ ਲੰਘਣ ਕਰਕੇ ਵੱਡੇ ਸੜਕੀ ਜਾਮ ਲੱਗੇ ਸਨ ਅਤੇ ਉਨ੍ਹਾਂ ਵਲੋਂ ਇਸ ਸਮੱਸਿਆ ਨੂੰ ਰੱਖਿਆ ਮੰਤਰਾਲੇ ਪਾਸ ਉਠਾਇਆ ਗਿਆ ਸੀ, ਜਿਸ ਦੇ ਸਿੱਟੇ ਵਜੋਂ ਅੱਜ ਲੈਫ. ਜਨਰਲ ਅਜੈ ਚਾਂਦਪੂਰੀਆ ਅਤੇ ਉਸ ਦੀ ਟੀਮ ਨਾਲ ਮੀਟਿੰਗ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਫੌਜ ਦੇ ਉਚ ਅਧਿਕਾਰੀਆਂ ਵਲੋਂ ਮੌਕੇ ’ਤੇ ਇਸ ਦਾ ਜਾਇਜ਼ਾ ਲੈਕੇ ਸੜਕ ਨੂੰ ਚੌੜਾ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ ਅਗਲੇ ਸਾਲ ਮੁਕੰਮਲ ਕਰਨ ਲਈ ਵੀ ਕਿਹਾ ਗਿਆ ਹੈ ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਅਵਾਜਾਈ ਨੂੰ ਨਿਰਵਿਘਨ ਢੰਗ ਨਾਲ ਜਾਰੀ ਰੱਖਣ ਲਈ ਗੰਨੇ ਦੀ ਬੈਲਟ ਵਾਲੀਆਂ ਸੜਕਾਂ ਨੂੰ 10 ਮੀਟਰ ਤੱਕ ਚੌੜਾ ਕਰਨ ਦੀ ਵੀ ਅਪੀਲ ਕੀਤੀ, ਜਿਸ ’ਤੇ ਫੌਜ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਅਜਿਹੀਆਂ ਸੜਕਾਂ ਦਾ ਮੁਆਇਨਾ ਕਰਵਾਉਣਗੇ । ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਜਿਥੇ ਇਲਾਕੇ ਨਾਲ ਸੰਪਰਕ ਵਿੱਚ ਹੋਰ ਸੁਧਾਰ ਹੋਵੇਗਾ, ਉਥੇ ਹੀ ਫੌਜ, ਕਿਸਾਨਾਂ ਅਤੇ ਆਮ ਲੋਕਾਂ ਲਈ ਵੱਡੀ ਰਾਹਤ ਵੀ ਪ੍ਰਦਾਨ ਹੋਵੇਗੀ । ਸ੍ਰੀ ਧਾਲੀਵਾਲ ਨੇ ਕਿਹਾ ਕਿ ਸੜਕ ਨੂੰ ਚੌੜਾ ਕਰਨ ਦਾ ਭਰੋਸਾ ਸਰਹੱਦੀ ਇਲਾਕੇ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗਾ, ਜੋ ਕਿ ਪੰਜਾਬ ਸਰਕਾਰ ਦੀ ਬਾਰਡਰ ਏਰੀਏ ਦੇ ਲੋਕਾਂ ਦੀ ਭਲਾਈ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਫੌਜ ਦੇ ਉਚ ਅਧਿਕਾਰੀਆਂ ਵਲੋਂ ਅਜਨਾਲਾ ਬਾਈਪਾਸ ਬਣਾਉਣ ਦੀ ਸੰਭਾਵਨਾ ਵੀ ਦੱਸੀ ਗਈ ਹੈ । ਕੈਬਨਿਟ ਮੰਤਰੀ ਨੇ ਰੱਖਿਆ ਮੰਤਰਾਲੇ ਦੇ ਇਸ ਉਸਾਰੂ ਉਪਰਾਲੇ ਲਈ ਧੰਨਵਾਦ ਕੀਤਾ ਗਿਆ । ਜ਼ਿਕਰਯੋਗ ਹੈ ਕਿ ਇਹ ਸੜਕ ਅਜਨਾਲਾ-ਲੋਪੇਕੇ, ਸੋਹਲ ਵਾਇਆ ਤਲਵੰਡੀ ਰਾਏਦਾਦੂ, ਪੂੰਗਾ, ਭਿੰਡੀ ਸੈਦਾਂ ਤੋਂ ਹੁੰਦੀ ਹੋਈ ਲੰਘਦੀ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਗੰਨਾ ਅਤੇ ਕਣਕ-ਝੋਨਾ ਮੰਡੀਆਂ ਵਿੱਚ ਲਿਜਾਣ ਦੌਰਾਨ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਟ੍ਰੈਫਿਕ ਵਿਵਸਥਾ ਵੀ ਸੁਚਾਰੂ ਢੰਗ ਨਾਲ ਜਾਰੀ ਰਹੇਗੀ ।

Advertisement
Advertisement
Advertisement
Advertisement
Scroll to Top