Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:28 am

+91 90915 01313 , +91 90916 01313

punjabbanni@gmail.com
punjabbani@yahoo.com

ਚੰਗਰ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪਿਆ ਬੂਰ

ਚੰਗਰ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪਿਆ ਬੂਰ

ਚੰਗਰ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪਿਆ ਬੂਰ
ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸਾਂ ਸਦਕਾ 86.21 ਕਰੋੜ ਰੁਪਏ ਨਾਲ ਚੰਗਰ ਇਲਾਕੇ ਦੇ ਖੇਤਾਂ ਵਿੱਚ ਪਹੁੰਚੇਗਾ ਪਾਣੀ
ਕੈਬਨਿਟ ਮੰਤਰੀ ਅੱਜ (29 ਨਵੰਬਰ) ਨੂੰ ਰੱਖਣਗੇ ਜ਼ਿਲ੍ਹੇ ਤੋਂ ਸਭ ਤੋਂ ਵੱਡੀ ਲਿਫਟ ਸਿੰਚਾਈ ਯੋਜਨਾ ਦਾ ਨੀਂਹ ਪੱਥਰ
ਚੰਗਰ ਇਲਾਕੇ ਦੇ ਬਰਸਾਤੀ ਪਾਣੀ ਤੇ ਨਿਰਭਰ 2762 ਏਕੜ ਖੇਤੀ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ
ਚੰਡੀਗੜ੍ਹ, 28 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਅਣਥੱਕ ਕੋਸ਼ਿਸ਼ਾਂ ਸਦਕੇ ਹਕੀਕਤ ਬਣਨ ਜਾ ਰਹੇ ਵਿਧਾਨ ਸਭਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਚੰਗਰ ਦੇ ਇਲਾਕੇ ਨੂੰ ਨਹਿਰੀ ਪਾਣੀ ਦੀ ਸਪਲਾਈ ਬਹੁਤ ਜਲਦ ਸ਼ੁਰੂ ਹੋਣ ਜਾ ਰਹੀ ਹੈ । ਹਰਜੋਤ ਸਿੰਘ ਬੈਂਸ ਮਿਤੀ 29 ਨਵੰਬਰ ਨੂੰ ਪਿੰਡ ਸਮਲਾਹ ਵਿਖੇ 86.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਲਿਫਟ ਸਿੰਚਾਈ ਯੋਜਨਾ ਦਾ ਨੀਂਹ ਪੱਥਰ ਰੱਖਣਗੇ । ਇਹ ਇਲਾਕਾ ਕਈ ਸਦੀਆਂ ਤੋਂ ਬਰਸਾਤੀ ਪਾਣੀ ਨਾਲ ਹੀ ਖੇਤੀ ਦੀ ਸਿੰਚਾਈ ਕਰਦਾ ਆ ਰਿਹਾ ਸੀ, ਜਿਸ ਕਾਰਨ ਗਰਮੀਆਂ ਦੇ ਮੌਸਮ ਵਿੱਚ ਇਸ ਇਲਾਕੇ ਦੇ ਕਿਸਾਨਾਂ ਨੂੰ ਪਾਣੀ ਦੀ ਘਾਟ ਕਾਰਣ ਕਾਫੀ ਮੁਸਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ । ਕੈਬਨਿਟ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ-ਹਿਮਾਚਲ ਪ੍ਰਦੇਸ਼ ਹੱਦ ਨਾਲ ਲੱਗਦੇ ਨੀਮ ਪਹਾੜੀ ਇਲਾਕੇ ਚੰਗਰ ਦੇ ਲਗਭਗ ਇੱਕ ਦਰਜਨ ਪਿੰਡਾਂ ਨੂੰ ਸਿੰਚਾਈ ਲਈ ਪਾਣੀ ਦੀ ਸਮੱਸਿਆ ਜੜ ਤੋਂ ਖਤਮ ਹੋ ਜਾਵੇਗੀ । ਇਸ ਪ੍ਰੋਜੈਕਟ ਨਾਲ ਪਿੰਡ ਲਖੇੜ, ਸਮਲਾਹ, ਪਹਾੜਪੁਰ,ਧਨੇੜਾ, ਮਿੱਢਵਾਂ,ਮਹਿੰਦਲੀ ਖੁਰਦ, ਰਾਏਪੁਰ ਸਾਹਨੀ,ਕੋਟਲਾ, ਬੱਢਲ ਅਤੇ ਪਿੰਡ ਬਲੋਲੀ ਦੇ 2762 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਦੀ ਸਹੂਲਤ ਮਿਲੇਗੀ ਨਾਲ ਇਲਾਕੇ ਵਿੱਚ ਹਰਿਆਲੀ ਤੇ ਖੁਸ਼ਹਾਲੀ ਮੁੜ ਪਰਤ ਆਵੇਗੀ । ਇੱਥੇ ਇਹ ਦੱਸਣਯੋਗ ਹੈ ਕਿ ਇਸ ਲਿਫਟ ਸਿੰਜਾਈ ਯੋਜਨਾ ਦਾ ਖਾਕਾ ਸਿੰਚਾਈ ਵਿਭਾਗ ਵੱਲੋਂ ਆਈ. ਆਈ. ਟੀ. ਰੂਪਨਗਰ ਦੇ ਤਕਨੀਕੀ ਮਾਹਿਰਾਂ ਤੋਂ ਭਵਿੱਖੀ ਲੋੜਾਂ ਅਤੇ ਭੂਗੋਲਿਕ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕਰਵਾਇਆ ਗਿਆ ਹੈ ।

Advertisement
Advertisement
Advertisement
Advertisement
Scroll to Top