Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:14 pm

+91 90915 01313 , +91 90916 01313

punjabbanni@gmail.com
punjabbani@yahoo.com

ਚੌਕਸੀ ਵਿਭਾਗ ਨੇ ਕੀਤਾ ਏ. ਐਸ. ਆਈ. ਦੀ ਪਾਸੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਆਮ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ

ਚੌਕਸੀ ਵਿਭਾਗ ਨੇ ਕੀਤਾ ਏ. ਐਸ. ਆਈ. ਦੀ ਪਾਸੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਆਮ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ

ਚੌਕਸੀ ਵਿਭਾਗ ਨੇ ਕੀਤਾ ਏ. ਐਸ. ਆਈ. ਦੀ ਪਾਸੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਆਮ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ
ਮੁਲਜ਼ਮ ਏ. ਐਸ. ਆਈ. ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਫਰਾਰ
ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ ਜਿ਼ਲ੍ਹਾ ਪਟਿਆਲਾ ਨੂੰ ਇੱਕ ਪੁਲਸ ਮੁਲਾਜ਼ਮ ਲਈ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਲਹੇੜੀ ਨਿਵਾਸੀ ਦਿਲਬਾਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਦਾ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਗੁਰਨਾਇਬ ਸਿੰਘ ਨਾਲ ਜ਼ੁਬਾਨੀ ਝਗੜਾ ਹੋਇਆ ਸੀ ਅਤੇ ਗ੍ਰੰਥੀ ਨੇ ਉਸ ਵਿਰੁੱਧ ਥਾਣਾ ਘਨੌਰ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਥਾਣੇ ‘ਚ ਤਾਇਨਾਤ ਏ.ਐਸ.ਆਈ. ਸਵਰਨ ਸਿੰਘ ਕੇਸ ਵਿੱਚ ਉਸਦਾ ਪੱਖ ਲੈਣ ਲਈ ਉਸ ਨੂੰ 10,000 ਰੁਪਏ ਰਿਸ਼ਵਤ ਦੇਣ ਲਈ ਦਬਅ ਪਾ ਰਿਹਾ ਹੈ ਅਤੇ ਉਸ ਨੂੰ ਕਹਿ ਰਿਹਾ ਹੈ ਕਿ ਜੇ ਉਸਨੇ ਰਿਸ਼ਵਤ ਨਾ ਦਿੱਤੀ ਤਾਂ ਉਸ ਖਿਲਾਫ਼ ਉਹ ਕੇਸ ਦਰਜ ਕਰ ਦੇਵੇਗਾ । ਸਿ਼ਕਾਇਤ ਦੇ ਅਨੁਸਾਰ ਮੁਲਜ਼ਮ ਏ. ਐਸ. ਆਈ. ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਮਦਨ ਲਾਲ ਨੂੰ ਦੇਣ ਲਈ ਕਿਹਾ ਸੀ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਦੋਸ਼ੀ ਮਦਨ ਲਾਲ ਨੂੰ ਏ.ਐਸ.ਆਈ. ਸਵਰਨ ਸਿੰਘ ਖਾਤਰ ਸਿ਼਼ਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਏ. ਐਸ. ਆਈ. ਸਵਰਨ ਸਿੰਘ ਆਪਣੀ ਗ੍ਰਿਫ਼ਤਾਰ ਤੋਂ ਬਚਦਾ ਹੋਇਆ ਫਰਾਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Advertisement
Advertisement
Advertisement
Advertisement
Scroll to Top