Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:58 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਬਾਦਲ ਦੇ ਹੱਕ ਵਿਚ ਗਾਣਾ ਆਉਣਾ ਪੰਥ ਨੂੰ ਮਖੌਲ ਕਰਨ ਦੇ ਬਰਾਬਰ : ਭਾਈ ਖ਼ਾਲਸਾ

ਸੁਖਬੀਰ ਬਾਦਲ ਦੇ ਹੱਕ ਵਿਚ ਗਾਣਾ ਆਉਣਾ ਪੰਥ ਨੂੰ ਮਖੌਲ ਕਰਨ ਦੇ ਬਰਾਬਰ : ਭਾਈ ਖ਼ਾਲਸਾ

ਸੁਖਬੀਰ ਬਾਦਲ ਦੇ ਹੱਕ ਵਿਚ ਗਾਣਾ ਆਉਣਾ ਪੰਥ ਨੂੰ ਮਖੌਲ ਕਰਨ ਦੇ ਬਰਾਬਰ : ਭਾਈ ਖ਼ਾਲਸਾ
ਚੰਡੀਗੜ੍ਹ : ਸੁਖਬੀਰ ਬਾਦਲ ਦੇ ਹੱਕ ਵਿਚ ਗਾਣਾ ਆਉਣਾ ਪੰਥ ਨੂੰ ਮਖੌਲ ਕਰਨ ਦੇ ਬਰਾਬਰ ਕਰਾਰ ਦਿੰਦਿਆਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਅੱਜ ਸਮੁੱਚਾ ਸਿੱਖ ਪੰਥ ਸੁਖਬੀਰ ਬਾਦਲ ਨੂੰ ਉਸ ਦੇ ਕੀਤੇ ਦੀ ਸਜ਼ਾ ਦਿਵਾਉਣਾ ਚਾਹੁੰਦਾ ਹੈ ਤੇ ਅਜਿਹੇ ਹਾਲਾਤ ਵਿਚ ਸੁਖਬੀਰ ਬਾਦਲ ਤੇ ਇਸ ਦੇ ਹਮਾਇਤੀਆਂ ਵਲੋਂ ਲਗਾਤਾਰ ਸਿੱਖ ਪੰਥ, ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰਾਂ ਨੂੰ ਕੋਝੀਆਂ ਹਰਕਤਾਂ ਰਾਹੀਂ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਭਾਈ ਖ਼ਾਲਸਾ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਗੁਨਾਹਾਂ ਕਾਰਨ ਸਮੁੱਚੇ ਸਿੱਖ ਪੰਥ ਅੰਦਰ ਲੰਮੇ ਸਮੇਂ ਤੋਂ ਨਮੋਸ਼ੀ ਦਾ ਦੌਰ ਚਲ ਰਿਹਾ ਹੈ । ਸਮੁੱਚਾ ਸਿੱਖ ਪੰਥ ਅਪਣੇ-ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ । ਇਸ ਦਰਮਿਆਨ ਬਾਦਲ ਦੇ ਚੇਲਿਆਂ ਵਲੋਂ ਉਸ ਦੀ ਉਪਮਾ ਵਿਚ ਗਾਣਾ ਗਾਉਣਾ ਅਤੇ ਸਾਰੇ ਸੋਸ਼ਲ ਮੀਡੀਆ ਉਪਰ ਵਾਇਰਲ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਇਨ੍ਹਾਂ ਲਈ ਪੰਥਕ ਭਾਵਨਾ ਅਤੇ ਮਰਿਆਦਾ ਕੋਈ ਮਾਇਨੇ ਨਹੀਂ ਰਖਦੀ । ਭਾਈ ਖ਼ਾਲਸਾ ਨੇ ਇਹ ਗਾਣਾ ਗਾਉਣ ਵਾਲੇ, ਲਿਖਣ ਵਾਲੇ ਤੇ ਸ਼ੇਅਰ ਕਰਨ ਵਾਲਿਆਂ ਵਿਰੁਧ ਜਥੇਦਾਰ ਸਾਹਿਬਾਨ ਨੂੰ ਸਖ਼ਤ ਨੋਟਿਸ ਲੈਣ ਦੀ ਬੇਨਤੀ ਵੀ ਕੀਤੀ ਹੈ ਕਿਉਂਕਿ ਇਸ ਗਾਣੇ ਨੂੰ ਅਕਾਲ ਤਖ਼ਤ ਸਾਹਿਬ ਦੀ ਕਾਰਵਾਈ ਵਿਚ ਦਖ਼ਲ ਵਜੋਂ ਦੇਖਿਆ ਜਾਣਾ ਚਾਹੀਦਾ ਹੈ ।

Advertisement
Advertisement
Advertisement
Advertisement
Scroll to Top