Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:29 am

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਦੀ ਨਫਰਤ ਭਰਪੂਰ ਰਾਜਨੀਤੀ ਨੂੰ ਪੰਜਾਬ ਦੇ ਲੋਕਾਂ ਨੇ ਨਕਾਰਿਆ : ਨੀਲ ਗਰਗ

ਭਾਜਪਾ ਦੀ ਨਫਰਤ ਭਰਪੂਰ ਰਾਜਨੀਤੀ ਨੂੰ ਪੰਜਾਬ ਦੇ ਲੋਕਾਂ ਨੇ ਨਕਾਰਿਆ : ਨੀਲ ਗਰਗ

ਭਾਜਪਾ ਦੀ ਨਫਰਤ ਭਰਪੂਰ ਰਾਜਨੀਤੀ ਨੂੰ ਪੰਜਾਬ ਦੇ ਲੋਕਾਂ ਨੇ ਨਕਾਰਿਆ : ਨੀਲ ਗਰਗ
ਚੰਡੀਗੜ੍ਹ੍ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੀ ਅਸਫਲਤਾ `ਤੇ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਾਜਪਾ ਦੀ ਨਫਰਤ ਅਤੇ ਸਮਾਜ ਨੂੰ ਵੰਡਣ ਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ।ਨੀਲ ਗਰਗ ਨੇ ਕਿਹਾ ਕਿ ਭਾਜਪਾ ਦਾ ਟੀਚਾ 30 ਲੱਖ ਮੈਂਬਰ ਬਣਾਉਣ ਦਾ ਸੀ ਪਰ ਉਸ ਦਾ 10 ਫੀਸਦੀ ਵੀ ਪੂਰਾ ਨਹੀਂ ਹੋ ਸਕਿਆ । ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਪੰਜਾਬ ਦੇ ਲੋਕ ਭਾਜਪਾ ਦੇ ਅਸਲ ਕਿਰਦਾਰ ਨੂੰ ਸਮਝ ਚੁੱਕੇ ਹਨ । ਲੋਕਾਂ ਦਾ ਹੁਣ ਭਾਜਪਾ `ਤੇ ਭਰੋਸਾ ਨਹੀਂ ਰਿਹਾ । ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਖੁਦ ਪਾਰਟੀ ਦੀਆਂ ਗਤੀਵਿਧੀਆਂ ਤੋਂ ਨਾਰਾਜ਼ ਹਨ, ਜਿਸ ਕਾਰਨ ਭਾਜਪਾ ਪੰਜਾਬ `ਚ ਲੀਡਰਹੀਣ ਹੋ ਗਈ ਹੈ । ਗਰਗ ਨੇ ਕਿਹਾ ਕਿ ਭਾਜਪਾ ਨਾ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ । ਹੁਣ ਉਸ ਨੇ ਇੱਥੋਂ ਦੇ ਵਪਾਰੀ ਵਰਗ ਦੇ ਲੋਕਾਂ ਨੂੰ ਵੀ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ । ਇਸ ਵਾਰ ਝੋਨੇ ਦੀ ਖਰੀਦ ਦੌਰਾਨ ਪੰਜਾਬ ਦੇ ਆੜ੍ਹਤੀਆਂ ਅਤੇ ਰਾਈਸ ਸ਼ੈਲਰ ਮਾਲਕਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਗਿਆ, ਇਸ ਲਈ ਸ਼ਹਿਰੀ ਖੇਤਰਾਂ ਵਿੱਚ ਵੀ ਉਸ ਦੀ ਵੋਟ ਕਾਫ਼ੀ ਘੱਟ ਗਈ ਹੈ । ਉਨ੍ਹਾਂ ਕਿਹਾ ਕਿ ਸ਼ਹਿਰੀ ਵੋਟਰ, ਜੋ ਕਦੇ ਭਾਜਪਾ ਦੇ ਪੱਕੇ ਸਮਰਥਕ ਮੰਨੇ ਜਾਂਦੇ ਸਨ, ਹੁਣ ਊਸ ਤੋਂ ਮੂੰਹ ਮੋੜ ਚੁੱਕੇ ਹਨ । ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਭਾਜਪਾ ਨੂੰ ਸ਼ਹਿਰੀ ਖੇਤਰ ਗਿੱਦੜਬਾਹਾ ਵਿੱਚ ਸਿਰਫ਼ 5 ਫ਼ੀਸਦੀ ਅਤੇ ਡੇਰਾ ਬਾਬਾ ਨਾਨਕ ਵਿੱਚ ਸਿਰਫ਼ 4 ਫ਼ੀਸਦੀ ਵੋਟਾਂ ਮਿਲੀਆਂ ਹਨ । ਬਰਨਾਲਾ ਵਿੱਚ ਭਾਜਪਾ ਦੇ ਉਮੀਦਵਾਰ ਨੂੰ ਉਸ ਦੇ ਅਕਸ ਕਾਰਨ ਕੁਝ ਵੋਟਾਂ ਮਿਲ ਗਈਆਂ ਪਰ ਜ਼ਿਮਨੀ ਚੋਣਾਂ ਵਿੱਚ ਇਹ ਸਪੱਸ਼ਟ ਹੋ ਗਿਆ ਕਿ ਹੁਣ ਭਾਜਪਾ ਦਾ ਪੰਜਾਬ ਵਿੱਚ ਜਨ ਅਧਾਰ ਨਹੀਂ ਬਚਿਆ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਵੀ ਭਾਜਪਾ ਦੀ ਬਹੁਤ ਮਾੜੀ ਹਾਲਤ ਹੋਣ ਵਾਲੀ ਹੈ । ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਰੋਕ ਲਏ ਹਨ, ਜਿਸ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਠੱਪ ਪਏ ਹਨ । ਲੋਕ ਪ੍ਰੇਸ਼ਾਨ ਹੋ ਰਹੇ ਹਨ ਪਰ ਕੇਂਦਰ ਸਰਕਾਰ ਨਹੀਂ ਸੁਣ ਰਹੀ, ਇਸ ਲਈ ਉਸਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣੀ ਤੈਅ ਸੀ । ਇਹ ਕੋਈ ਹੈਰਾਨੀ ਦੀ ਗੱਲ ਨਹੀਂ ਹੈ । ਨੀਲ ਗਰਗ ਨੇ ਕਿਹਾ ਕਿ ਭਾਜਪਾ ਨੂੰ ਆਪਣੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀਆਂ ਗੱਲਾਂ `ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਪੰਜਾਬ ਪ੍ਰਤੀ ਆਪਣਾ ਰਵੱਈਆ ਤੁਰੰਤ ਬਦਲਣਾ ਚਾਹੀਦਾ ਹੈ, ਜੇਕਰ ਇਹੀ ਰਵੱਈਆ ਜਾਰੀ ਰਿਹਾ ਤਾਂ ਪੰਜਾਬ ਵਿੱਚ ਭਾਜਪਾ ਦੀ ਹਾਲਤ ਬਦ ਤੋਂ ਬਦਤਰ ਹੋ ਜਾਵੇਗੀ ।

Advertisement
Advertisement
Advertisement
Advertisement
Scroll to Top