Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 1:53 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਕੀਤੀ ਰਾਜ ਕੁੰਦਰਾ ਦੇ ਦਫ਼ਤਰ ਅਤੇ ਰਿਹਾਇਸ਼ `ਤੇ ਛਾਪੇਮਾਰੀ

ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਕੀਤੀ ਰਾਜ ਕੁੰਦਰਾ ਦੇ ਦਫ਼ਤਰ ਅਤੇ ਰਿਹਾਇਸ਼ `ਤੇ ਛਾਪੇਮਾਰੀ

ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਕੀਤੀ ਰਾਜ ਕੁੰਦਰਾ ਦੇ ਦਫ਼ਤਰ ਅਤੇ ਰਿਹਾਇਸ਼ `ਤੇ ਛਾਪੇਮਾਰੀ
ਨਵੀਂ ਦਿੱਲੀ : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਬਿਜ਼ਨੈੱਸਮੈਨ ਰਾਜ ਕੁੰਦਰਾ ਦੀਆਂ ਮੁਸ਼ਕਲਾਂ ਫਿਰ ਵਧਣ ਲੱਗੀਆਂ ਹਨ । ਦੱਸਣਯੋਗ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਪੋਰਨੋਗ੍ਰਾਫੀ ਰੈਕੇਟ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਰਾਜ ਕੁੰਦਰਾ ਦੇ ਘਰ ਅਤੇ ਦਫ਼ਤਰ `ਤੇ ਛਾਪੇਮਾਰੀ ਕੀਤੀ ਹੈ । ਈ. ਡੀ. ਨੇ ਇਸ ਮਾਮਲੇ ਵਿੱਚ ਕੁੰਦਰਾ ਅਤੇ ਉਸ ਦੇ ਸਾਥੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਅਤੇ ਕਈ ਦਸਤਾਵੇਜ਼ ਅਤੇ ਡਿਜੀਟਲ ਸਮੱਗਰੀ ਜ਼ਬਤ ਕੀਤੀ । ਈ. ਡੀ. ਨੇ ਇਹ ਛਾਪੇਮਾਰੀ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਕੀਤੀ ਹੈ, ਜੋ ਰਾਜ ਕੁੰਦਰਾ ਅਤੇ ਉਸ ਦੀ ਕੰਪਨੀ ਦੁਆਰਾ ਚਲਾਏ ਜਾ ਰਹੇ ਗੈਰ-ਕਾਨੂੰਨੀ ਪੋਰਨੋਗ੍ਰਾਫੀ ਨੈਟਵਰਕ ਨਾਲ ਜੁੜੇ ਹੋਏ ਹਨ। ਪਹਿਲਾਂ ਮੁੰਬਈ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ ਅਤੇ ਹੁਣ ਈਡੀ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ । ਮੁੰਬਈ ਪੁਲਿਸ ਦੇ ਅਨੁਸਾਰ, ਇਸ ਪੂਰੇ ਪੋਰਨ ਰੈਕੇਟ ਦਾ ਪਰਦਾਫਾਸ਼ 2021 ਵਿੱਚ ਇੱਕ ਲੜਕੀ ਦੁਆਰਾ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਹੋਇਆ ਸੀ । ਲੜਕੀ ਨੇ ਮੁੰਬਈ ਦੇ ਮਾਲਵਾਨੀ ਪੁਲਸ ਸਟੇਸ਼ਨ `ਚ ਸ਼ਿਕਾਇਤ ਕੀਤੀ ਸੀ ਕਿ ਕੁਝ ਲੋਕ ਉਸ ਨੂੰ ਅਤੇ ਹੋਰ ਲੜਕੀਆਂ ਨੂੰ ਫਿਲਮਾਂ ਅਤੇ ਓ. ਟੀ. ਟੀ. ਪਲੇਟਫਾਰਮ `ਤੇ ਕੰਮ ਦਿਵਾਉਣ ਦੇ ਨਾਂ `ਤੇ ਅਸ਼ਲੀਲ ਫਿਲਮਾਂ ਸ਼ੂਟ ਕਰਨ ਲਈ ਮਜਬੂਰ ਕਰ ਰਹੇ ਹਨ। ਇਸ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕੀਤੀ, ਜਿਸ ਵਿਚ ਮਲਾਡ ਵੈਸਟ ਇਲਾਕੇ ਵਿਚ ਇਕ ਬੰਗਲੇ ਵਿਚ ਪੋਰਨ ਫਿਲਮ ਦੀ ਸ਼ੂਟਿੰਗ ਕੀਤੀ ਜਾ ਰਹੀ ਸੀ। ਇਸ ਛਾਪੇਮਾਰੀ ਦੌਰਾਨ ਬਾਲੀਵੁੱਡ ਅਦਾਕਾਰਾ ਸਮੇਤ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ । ਹੁਣ ਈ. ਡੀ. ਨੇ ਇਸ ਮਾਮਲੇ `ਤੇ ਮੁੜ ਛਾਪੇਮਾਰੀ ਕੀਤੀ ਹੈ ।

Advertisement
Advertisement
Advertisement
Advertisement
Scroll to Top