Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 12:40 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ 6 ਲੱਖ ਪੈਨਸ਼ਨਰਾਂ ਨੂੰ ਵੱਡਾ ਝਟਕਾ

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ 6 ਲੱਖ ਪੈਨਸ਼ਨਰਾਂ ਨੂੰ ਵੱਡਾ ਝਟਕਾ

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ 6 ਲੱਖ ਪੈਨਸ਼ਨਰਾਂ ਨੂੰ ਵੱਡਾ ਝਟਕਾ
ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ 6 ਲੱਖ ਪੈਨਸ਼ਨਰਾਂ ਨੂੰ ਵੱਡਾ ਝਟਕਾ ਦਿੱਤਾ ਹੈ । ਹਾਈ ਕੋਰਟ ਨੇ ਕਮਿਊਟਡ ਪੈਨਸ਼ਨ ਦੀ ਰਕਮ ਦੀ ਵਸੂਲੀ ਨੂੰ ਚੁਣੌਤੀ ਦੇਣ ਵਾਲੀਆਂ ਲਗਭਗ 800 ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ । ਇਹ ਰਕਮ ਸੇਵਾਮੁਕਤੀ ਤੋਂ ਬਾਅਦ 15 ਸਾਲਾਂ ਤੱਕ ਵਸੂਲੀ ਜਾਂਦੀ ਹੈ । ਪਟੀਸ਼ਨਾਂ `ਚ ਕਿਹਾ ਗਿਆ ਸੀ ਕਿ ਨਿਯਮਾਂ ਮੁਤਾਬਕ ਸੇਵਾਮੁਕਤੀ ਦੇ ਸਮੇਂ ਸਰਕਾਰੀ ਕਰਮਚਾਰੀ ਆਪਣੀ ਮਹੀਨਾਵਾਰ ਪੈਨਸ਼ਨ ਦਾ ਵੱਧ ਤੋਂ ਵੱਧ 40 ਫੀਸਦੀ ਹਿੱਸਾ ਲੈ ਸਕਦਾ ਹੈ । ਇਹ ਰਕਮ ਸੇਵਾਮੁਕਤ ਕਰਮਚਾਰੀ ਨੂੰ ਇਕਮੁਸ਼ਤ ਦਿੱਤੀ ਜਾਂਦੀ ਹੈ । ਪਟੀਸ਼ਨ `ਚ ਕਿਹਾ ਗਿਆ ਸੀ ਕਿ ਇਸ ਰਾਸ਼ੀ `ਤੇ 8 ਫੀਸਦੀ ਵਿਆਜ ਵਸੂਲਣ ਦੀ ਵਿਵਸਥਾ ਹੈ ਪਰ ਸਰਕਾਰ ਮਨਮਾਨੇ ਢੰਗ ਨਾਲ ਇਸ ਦੀ ਵਸੂਲੀ ਕਰ ਰਹੀ ਹੈ । ਪਟੀਸ਼ਨਰ ਨੇ ਕਿਹਾ ਕਿ ਕਰਜ਼ੇ ਵਜੋਂ ਲਈ ਗਈ ਰਕਮ ਹਰ ਮਹੀਨੇ ਮਿਲਣ ਵਾਲੀ ਪੈਨਸ਼ਨ ਵਿੱਚੋਂ ਕੱਟੀ ਜਾਂਦੀ ਹੈ । ਸਰਕਾਰ ਇੱਕ ਫਾਰਮੂਲੇ ਅਨੁਸਾਰ ਵਿਆਜ ਵਸੂਲ ਕੇ ਇਸ ਰਕਮ ਦੀ ਵਸੂਲੀ ਕਰਦੀ ਹੈ । ਪਟੀਸ਼ਨਰਾਂ ਨੇ ਕਿਹਾ ਕਿ ਇਹ ਕਟੌਤੀ ਸਾਢੇ 11 ਸਾਲਾਂ ਵਿੱਚ ਪੂਰੀ ਹੋਣੀ ਚਾਹੀਦੀ ਹੈ। ਅਜਿਹਾ ਨਾ ਕਰਕੇ ਸਰਕਾਰ ਇਹ ਰਕਮ 15 ਸਾਲਾਂ ਤੋਂ ਪੈਨਸ਼ਨ ਵਿੱਚੋਂ ਕੱਟ ਰਹੀ ਹੈ ਜੋ ਕਿ ਸਰਾਸਰ ਗਲਤ ਹੈ । ਪਟੀਸ਼ਨਰ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਮਨਮਾਨੇ ਢੰਗ ਨਾਲ ਵਿਆਜ ਵਸੂਲਣ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ । ਪਟੀਸ਼ਨਾਂ ਵਿੱਚ ਹਾਈ ਕੋਰਟ ਨੂੰ ਵਾਧੂ ਰਕਮ ਦੀ ਵਸੂਲੀ ਰੋਕਣ ਦੀ ਅਪੀਲ ਕੀਤੀ ਗਈ ਸੀ । ਹਾਈਕੋਰਟ ਨੇ ਕਿਹਾ ਕਿ ਅਜਿਹੇ ਮਾਮਲਿਆਂ `ਚ ਅਦਾਲਤ ਦਾ ਦਖਲ ਸਹੀ ਨਹੀਂ ਹੈ । ਇਸ ਮਾਮਲੇ ਵਿੱਚ ਪਟੀਸ਼ਨਰ ਇਹ ਸਾਬਤ ਕਰਨ ਵਿੱਚ ਨਾਕਾਮ ਰਹੇ ਹਨ ਕਿ ਉਨ੍ਹਾਂ ਨਾਲ ਕੋਈ ਬੇਇਨਸਾਫ਼ੀ ਹੋਈ ਹੈ । ਇਨ੍ਹਾਂ ਟਿੱਪਣੀਆਂ ਨਾਲ ਹਾਈ ਕੋਰਟ ਨੇ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ।

Advertisement
Advertisement
Advertisement
Advertisement
Scroll to Top