Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 5:13 am

+91 90915 01313 , +91 90916 01313

punjabbanni@gmail.com
punjabbani@yahoo.com

ਸਪਾ ਸੰਸਦ ਮੈਂਬਰ ਤੇ ਵਿਧਾਇਕ ਦੇ ਪੁੱਤ ਖਿ਼ਲਾਫ਼ ਕੇਸ ਦਰਜ

ਸਪਾ ਸੰਸਦ ਮੈਂਬਰ ਤੇ ਵਿਧਾਇਕ ਦੇ ਪੁੱਤ ਖਿ਼ਲਾਫ਼ ਕੇਸ ਦਰਜ

ਸਪਾ ਸੰਸਦ ਮੈਂਬਰ ਤੇ ਵਿਧਾਇਕ ਦੇ ਪੁੱਤ ਖਿ਼ਲਾਫ਼ ਕੇਸ ਦਰਜ
ਸੰਭਲ : ਅਦਾਲਤੀ ਹੁਕਮਾਂ ਮਗਰੋਂ ਸੰਭਲ ’ਚ ਮੁਗਲ ਕਾਲ ਦੀ ਇੱਕ ਮਸਜਿਦ ਦੇ ਸਰਵੇਖਣ ਸਮੇਂ ਸਥਾਨਕ ਲੋਕਾਂ ਤੇ ਪੁਲਸ ਵਿਚਾਲੇ ਹੋਈ ਹਿੰਸਕ ਝੜਪ ਦੇ ਸਬੰਧ ਵਿੱਚ ਪੁਲਸ ਨੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਜਿ਼ਆ-ਉਰ-ਰਹਿਮਾਨ ਬਰਕ ਅਤੇ ਸਥਾਨਕ ਸਪਾ ਵਿਧਾਇਕ ਇਕਬਾਲ ਮਹਿਮੂਦ ਦੇ ਪੁੱਤਰ ਸੋਹੇਲ ਇਕਬਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ । ਇਸ ਹਿੰਸਾ ਦੇ ਸਬੰਧ ਵਿੱਚ ਹੁਣ ਤੱਕ 25 ਜਣੇ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ । ਸੰਭਲ ’ਚ ਦੂਜੇ ਦਿਨ ਵੀ ਮਾਹੌਲ ਤਣਾਅ ਭਰਿਆ ਪਰ ਸ਼ਾਂਤ ਰਿਹਾ। ਸ਼ਾਹੀ ਜਾਮਾ ਮਸਜਿਦ ਨਾਲ ਲਗਦੀਆਂ ਸਾਰੀਆਂ ਗਲੀਆਂ ਸੁੰਨਸਾਨ ਰਹੀਆਂ ਅਤੇ ਇੱਥੇ ਵੱਡੀ ਗਿਣਤੀ ’ਚ ਪੁਲਸ ਤਾਇਨਾਤ ਰਹੀ । ਇਸ ਹਿੰਸਾ ’ਚ ਚਾਰ ਜਣਿਆਂ ਦੀ ਮੌਤ ਹੋ ਗਈ ਸੀ । ਜਿ਼ਲ੍ਹਾ ਪ੍ਰਸ਼ਾਸਨ ਨੇ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ 30 ਨਵੰਬਰ ਤੱਕ ਸੰਭਲ ’ਚ ਬਾਹਰੀ ਵਿਅਕਤੀਆਂ ਦੇ ਦਾਖਲੇ ’ਤੇ ਰੋਕ ਲਗਾ ਦਿੱਤੀ ਹੈ। ਸੰਭਲ ਤਹਿਸੀਲ ’ਚ ਇੰਟਰਨੈੱਟ ਸੇਵਾਵਾਂ ਮੁਅੱਤਲ ਹਨ ਅਤੇ ਸਕੂਲ ਬੰਦ ਰਹੇ । ਮ੍ਰਿਤਕਾਂ ਦੀ ਵਿਸਰਾ ਰਿਪੋਰਟ ਬਾਰੇ ਡਿਵੀਜ਼ਨਲ ਕਮਿਸ਼ਨਰ ਔਂਜਨੇਆ ਕੁਮਾਰ ਸਿੰਘ ਨੇ ਕਿਹਾ ਕਿ ਮੁੱਢਲੇ ਤੌਰ ’ਤੇ ਅਜਿਹਾ ਲਗਦਾ ਹੈ ਕਿ ਮੌਤਾਂ ਦਾ ਕਾਰਨ ਦੇਸੀ ਹਥਿਆਰਾਂ ਨਾਲ ਚਲਾਈ ਗਈ ਗੋਲੀ ਹੈ। ਐੱਸਪੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ’ਚ ਸੱਤ ਕੇਸ ਦਰਜ ਕੀਤੇ ਗਏ ਹਨ ਜਿਨ੍ਹਾਂ ’ਚ ਬਰਕ ਤੇ ਇਕਬਾਲ ਸਮੇਤ ਛੇ ਜਣਿਆਂ ਦੇ ਨਾਂ ਦਰਜ ਹਨ ਜਦਕਿ 2750 ਵਿਅਕਤੀ ਅਣਪਛਾਤਿਆਂ ਵਜੋਂ ਦਰਜ ਹਨ ।

Advertisement
Advertisement
Advertisement
Advertisement
Scroll to Top