Breaking News ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨਐਸ. ਬੀ. ਐਸ. ਨਗਰ ਤੋਂ ਫੜੀ ਡੀ. ਏ. ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਪੁਸ਼ਟੀ ਹੋਣ ਤੇ ਐਫ. ਆਈ. ਆਰ. ਦਰਜਆਪ ਐਮ. ਪੀ. ਕੰਗ ਨੇ ਦਿੱਤਾ ਲੋਕ ਸਭਾ ਵਿਚ ਮੁਲਤਵੀ ਨੋਟਿਸਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰਉਪ-ਚੋਣਾਂ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ‘ਆਪ’ ਵੱਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ਪੰਜਾਬ ਸਰਕਾਰ ਨੇ ਗੰਨੇ ਦਾ ਭਾਅ ਵਿਚ 10 ਰੁਪਏ ਦਾ ਵਾਧਾ ਕਰਕੇ 391 ਰੁਪਏ ਤੋਂ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤਾਭੁੱਖ ਹੜਤਾਲ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਨੂੰ ਖਨੌਰੀ ਬਾਰਡਰ ਤੋਂ ਚੁੱਕ ਪੁਲਸ ਨੇ ਹਿਰਾਸਤ `ਚ ਲਿਆਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਭੁੱਖ ਹੜਤਾਲ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਨੂੰ ਖਨੌਰੀ ਬਾਰਡਰ ਤੋਂ ਚੁੱਕ ਪੁਲਸ ਨੇ ਹਿਰਾਸਤ `ਚ ਲਿਆ

ਦੁਆਰਾ: Punjab Bani ਪ੍ਰਕਾਸ਼ਿਤ :Tuesday, 26 November, 2024, 08:35 AM

ਭੁੱਖ ਹੜਤਾਲ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਨੂੰ ਖਨੌਰੀ ਬਾਰਡਰ ਤੋਂ ਚੁੱਕ ਪੁਲਸ ਨੇ ਹਿਰਾਸਤ `ਚ ਲਿਆ
ਪਾਤੜਾਂ : ਪੰਜਾਬ ਦੇ ਪਾਤੜਾਂ ਖਨੌਰੀ ਬਾਰਡਰ ਤੇ ਭੁੱਖ ਹੜਤਾਲ ਤੇ ਬੈਠਣ ਤੋਂ ਪਹਿਲਾਂ ਹੀ ਕਿਸਾਨ ਆਗੂ ਡੱਲੇਵਾਲ ਨੂੰ ਪੁਲਸ ਨੇ ਹਿਰਾਸਤ `ਚ ਲੈ ਕੇ ਲੁਧਿਆਣਾ ਦੇ ਡੀ. ਐਮ. ਸੀ. ਹਸਪਤਾਲ `ਚ ਦਾਖ਼ਲ ਕਰਵਾਇਆ ਹੈ । ਜਾਣਕਾਰੀ ਮੁਤਾਬਕ ਇੱਥੇ ਉਨ੍ਹਾਂ ਦੇ ਟੈਸਟ ਕਰਵਾਏ ਜਾ ਰਹੇ ਹਨ ਤੇ ਟ੍ਰਾਮਾ ਸੈਂਟਰ `ਚ ਡੱਲੇਵਾਲ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਭੁੱਖ ਹੜਤਾਲ ਨੂੰ ਟਾਲਿਆ ਜਾ ਸਕੇ । ਜਾਣਕਾਰੀ ਮੁਤਾਬਕ ਡੱਲੇਵਾਲ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਨੂੰ ਮਿਲਣ ਹਸਪਤਾਲ ਪਹੁੰਚ ਰਹੇ ਹਨ, ਜਿਨ੍ਹਾਂ ਨੂੰ ਚੈਕਿੰਗ ਤੋਂ ਬਾਅਦ ਹੀ ਅੰਦਰ ਜਾਣ ਦਿੱਤਾ ਜਾ ਰਿਹਾ ਹੈ । ਮੀਡੀਆ ਰਿਪੋਰਟਾਂ ਅਨੁਸਾਰ ਡੱਲੇਵਾਲ ਨੂੰ ਰਾਤ ਕਰੀਬ 2:30 ਵਜੇ ਪੁਲਸ ਨੇ ਹਿਰਾਸਤ ‘ਚ ਲਿਆ । ਦਰਅਸਲ ਉਨ੍ਹਾਂ ਐਲਾਨ ਕੀਤਾ ਸੀ ਕਿ ਉਹ 26 ਨਵੰਬਰ ਨੂੰ ਭੁੱਖ ਹੜਤਾਲ `ਤੇ ਬੈਠਣਗੇ । ਉੱਧਰ ਮੌਕੇ `ਤੇ ਮੌਜੂਦ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਡੱਲੇਵਾਲ ਦੀ ਸਿਹਤ ਦੇ ਮੱਦੇਨਜ਼ਰ ਅਜਿਹਾ ਫੈਸਲਾ ਲਿਆ ਗਿਆ ਹੈ ਕਿਉਂਕਿ ਬੀਤੇ ਦਿਨ ਉਨ੍ਹਾਂ ਆਪਣੀ ਜ਼ਮੀਨ ਜਾਇਦਾਦ ਵੀ ਆਪਣੇ ਧੀਆਂ-ਪੁੱਤਰਾਂ ਦੇ ਨਾਂ ਕਰ ਦਿੱਤੀ ਸੀ ਕਿ ਕਿਤੇ ਭੁੱਖ ਹੜਤਾਲ ਦੌਰਾਨ ਉਨ੍ਹਾਂ ਨੂੰ ਕੁਝ ਹੋ ਨਾ ਜਾਵੇ । ਇਸੇ ਲਈ ਪੁਲਸ ਨੂੰ ਇਹ ਕਦਮ ਚੁੱਕਣਾ ਪਿਆ । ਡੱਲੇਵਾਲ ਨੂੰ ਹਿਰਾਸਤ `ਚ ਲਏ ਜਾਣ ਮਗਰੋਂ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਦਾ ਵੱਡਾ ਬਿਆਨ ਆਇਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਉਪਰ ਦੋਸ਼ ਲਗਾਉਂਦੀ ਹੈ ਕਿ ਕਿਸਾਨ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਨਹੀਂ ਕਰਦੇ, ਇਸ ਦੇ ਬਾਵਜੂਦ ਕਿਸਾਨ ਸ਼ੁਭਕਰਨ ਸਿੰਘ ਨੂੰ ਗੋਲ਼ੀ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ । ਹੁਣ ਸ਼ਾਂਤੀਪੂਰਵਕ ਆਪਣੀ ਗੱਲ ਦੇਸ਼ ਸਾਹਮਣੇ ਰੱਖਣ ਜਾ ਰਹੇ ਕਿਸਾਨ ਆਗੂ ਡੱਲੇਵਾਲ ਨੂੰ ਰਾਤ ਢਾਈ ਵਜੇ ਹਿਰਾਸਤ `ਚ ਲੈ ਲਿਆ ਹੈ । ਉਨ੍ਹਾਂ ਕਿਹਾ ਕਿ ਡੱਲੇਵਾਲ ਨੂੰ ਖਨੌਰੀ ਬਾਰਡਰ ਤੋਂ ਜਬਰਨ ਹਿਰਾਸਤ `ਚ ਲੈਣਾ ਠੀਕ ਨਹੀਂ ਹੈ । ਜੇ ਕਿਸਾਨ ਆਗੂ ਨੂੰ ਜਲਦ ਨਾ ਛੱਡਿਆ ਗਿਆ ਤਾਂ ਨਤੀਜੇ ਭਿਆਨਕ ਹੋਣਗੇ । ਉਨ੍ਹਾਂ ਕਿਹਾ ਕਿ ਅਜਿਹਾ ਯੋਜਨਾਬੱਧ ਢੰਗ ਤਹਿਤ ਕੀਤਾ ਗਿਆ ਹੈ। ਪੰਧੇਰ ਨੇ ਕੇਂਦਰ ਦੀ ਮੋਦੀ ਸਰਕਾਰ `ਤੇ ਵੀ ਨਿਸ਼ਾਨਾ ਵਿੰਨ੍ਹਿਆ ਹੈ ।



Scroll to Top