Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 6:16 pm

+91 90915 01313 , +91 90916 01313

punjabbanni@gmail.com
punjabbani@yahoo.com

ਇੰਜਨੀਅਰ ਰਾਸਿ਼ਦ ਨੇ ਸੰਸਦ ਵਿੱਚ ਹਾਜ਼ਰ ਹੋਣ ਲਈ ਮੰਗੀ ਅੰਤਰਿਮ ਜ਼ਮਾਨਤ

ਇੰਜਨੀਅਰ ਰਾਸਿ਼ਦ ਨੇ ਸੰਸਦ ਵਿੱਚ ਹਾਜ਼ਰ ਹੋਣ ਲਈ ਮੰਗੀ ਅੰਤਰਿਮ ਜ਼ਮਾਨਤ

ਇੰਜਨੀਅਰ ਰਾਸਿ਼ਦ ਨੇ ਸੰਸਦ ਵਿੱਚ ਹਾਜ਼ਰ ਹੋਣ ਲਈ ਮੰਗੀ ਅੰਤਰਿਮ ਜ਼ਮਾਨਤ
ਨਵੀਂ ਦਿੱਲੀ : ਭਾਰਤ ਦੇਸ਼ ਦੇ ਸੂਬੇ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਇੰਜਨੀਅਰ ਰਾਸ਼ਿਦ ਨੇ ਸੰਸਦ ਦੇ ਚੱਲ ਰਹੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਦਹਿਸ਼ਤਗਰਦੀ ਫੰਡਿੰਗ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦੀ ਮੰਗ ਕਰਦਿਆਂ ਦਿੱਲੀ ਦੀ ਅਦਾਲਤ ਦਾ ਰੁਖ਼ ਕੀਤਾ ਹੈ । ਰਾਸਿ਼ਦ ਨੇ ਪ੍ਰਿੰਸੀਪਲ ਜਿ਼ਲ੍ਹਾ ਅਤੇ ਸੈਸ਼ਨ ਜੱਜ ਵਿਮਲ ਕੁਮਾਰ ਯਾਦਵ ਤੋਂ ਰਾਹਤ ਦੇਣ ਦੀ ਅਪੀਲ ਕੀਤੀ ਹੈ । ਇਸ ਤੋਂ ਬਾਅਦ ਅਦਾਲਤ ਨੇ ਕੌਮੀ ਜਾਂਚ ਏਜੰਸੀ ਨੂੰ 27 ਨਵੰਬਰ ਤੱਕ ਜਵਾਬ ਦੇਣ ਲਈ ਕਿਹਾ ਹੈ । ਤਿਹਾੜ ਜੇਲ੍ਹ ਤੋਂ ਅਦਾਲਤ ਵਿੱਚ ਪੇਸ਼ ਹੋਏ ਇੰਜਨੀਅਰ ਰਾਸਿ਼ਦ ਨੇ ਕਿਹਾ ਕਿ ਮੈਨੂੰ ਮੇਰੇ ਲੋਕਾਂ ਨੇ ਚੁਣਿਆ ਹੈ। ਮੈਨੂੰ ਪਿਛਲੇ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ । ਮੈਂ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਮੈਨੂੰ ਅੰਤਰਿਮ ਜ਼ਮਾਨਤ ਦਿੱਤੀ ਜਾਵੇ । ਜਿ਼ਲ੍ਹਾ ਅਦਾਲਤ 27 ਨਵੰਬਰ ਨੂੰ ਇਸ ਮਾਮਲੇ ਦੀ ਮੁੜ ਸੁਣਵਾਈ ਕਰੇਗੀ । ਇਸ ਤੋਂ ਪਹਿਲਾਂ ਦਿੱਲੀ ਦੀ ਇੱਕ ਅਦਾਲਤ ਨੇ ਜਿ਼ਲ੍ਹਾ ਜੱਜ ਨੂੰ ਜੰਮੂ-ਕਸ਼ਮੀਰ ਦੇ ਅੱਤਵਾਦੀ ਫੰਡਿੰਗ ਨਾਲ ਸਬੰਧਤ ਕੇਸ ਨੂੰ ਸੰਸਦ ਮੈਂਬਰਾਂ ਦੀ ਸੁਣਵਾਈ ਲਈ ਨਾਮਜ਼ਦ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਜਿ਼ਕਰਯੋਗ ਹੈ ਕਿ ਰਾਸ਼ਿਦ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਬਾਰਾਮੂਲਾ ਹਲਕੇ ਤੋਂ ਸੰਸਦ ਮੈਂਬਰ ਬਣੇ ਸਨ । ਉਸ ’ਤੇ ਐਨ. ਆਈ. ਏ. ਨੇ 2017 ਵਿਚ ਦਹਿਸ਼ਤੀ ਫੰਡਿੰਗ ਮਾਮਲੇ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ ਤੇ ਉਹ 2019 ਤੋਂ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹੈ ।

Advertisement
Advertisement
Advertisement
Advertisement
Scroll to Top