Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 6:12 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 26 November, 2024, 04:09 PM

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ
ਚੰਡੀਗੜ੍ਹ, 26 ਨਵੰਬਰ : ਬਾਲ ਵਿਆਹ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਕੱਲ 27 ਨਵੰਬਰ ਨੂੰ ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਵੈਬਕਾਸਟ ਲਿੰਕ ਰਾਹੀਂ ਸਹੁੰ ਚੁਕਾਈ ਜਾਵੇਗੀ । ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਭਰ ਵਿੱਚ ਬਾਲ ਵਿਆਹ ਨੂੰ ਖਤਮ ਕਰਨਾ ਹੈ । ਉਨ੍ਹਾਂ ਨੇ ਇਸ ਵਿਸ਼ੇਸ਼ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਮਹਿਲਾ ਸਵੈ ਸਹਾਇਤਾ ਸਮੂਹ, ਆਂਗਣਵਾੜੀ ਵਰਕਰ, ਆਸ਼ਾ ਵਰਕਰ ਅਤੇ ਹੈਲਪਰ, ਏ. ਐਨ. ਐਮ, ਬਾਲ ਵਿਆਹ ਰੋਕੂ ਅਧਿਕਾਰੀ ਸਥਾਨਕ ਭਾਈਚਾਰੇ ਦੇ ਆਗੂ, ਅਧਿਆਪਕ, ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ, ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਚੁਣੇ ਹੋਏ ਨੁਮਾਇੰਦੇ, ਕਮਿਊਨਿਟੀ ਹੈਲਥ ਪ੍ਰੈਕਟੀਸ਼ਨਰ, ਪੀ. ਐਚ. ਸੀਜ਼, ਡਾਕਟਰ, ਸਿਵਲ ਸੁਸਾਇਟੀ ਸੰਸਥਾਵਾਂ ਦੇ ਮੈਂਬਰ ਰਾਜ ਤੇ ਜ਼ਿਲ੍ਹਾ ਬਾਰ ਕੌਂਸਲਾਂ, ਕਾਨੂੰਨੀ ਸੇਵਾ ਅਥਾਰਟੀਆਂ ਦੇ ਮੈਂਬਰ ਅਤੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਹੈ । ਡਾ. ਬਲਜੀਤ ਕੌਰ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੇ ਸਮੂਹਿਕ ਯਤਨਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਹੈ । ਉਨ੍ਹਾਂ ਨੇ ਚੁਣੇ ਹੋਏ ਨੁਮਾਇੰਦਿਆਂ, ਸਿਹਤ ਕਰਮਚਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬਾਲ ਵਿਆਹ ਦੇ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਸੱਦਾ ਦਿੱਤਾ । ਡਾ. ਬਲਜੀਤ ਕੌਰ ਨੇ ਮੁਹਿੰਮ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਆਪਣੀ ਵਚਨਬੱਧਤਾ ਦਰਸਾਉਦਿਆਂ ਕਿਹਾ ਕਿ ਬਾਲ ਵਿਆਹ-ਮੁਕਤ ਸੂਬਾ ਸਿਰਫ਼ ਇੱਕ ਵਿਜ਼ਨ ਨਹੀਂ ਹੈ, ਸਗੋਂ ਸਾਡੇ ਬੱਚਿਆਂ ਅਤੇ ਸਮਾਜ ਦੇ ਸਰਵਪੱਖੀ ਵਿਕਾਸ ਲਈ ਇੱਕ ਲੋੜ ਹੈ । ਉਨ੍ਹਾਂ ਸਾਰੇ ਹਿੱਸੇਦਾਰਾਂ ਨੂੰ ਇਸ ਇਤਿਹਾਸਕ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ । ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਕਿ ਜੇਕਰ ਅਸੀ ਸਾਰੇ ਮਿਲ ਕੇ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਇਕੱਠੇ ਹੋ ਕੇ ਖਤਮ ਕਰੀਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਲ ਵਿਆਹ ਦੀ ਇਸ ਬੁਰੀ ਪ੍ਰਥਾ ਨੂੰ ਠੱਲ ਪਾਉਣ ਲਈ ਲਗਤਾਰ ਯਤਨ ਕਰ ਰਹੀ ਹੈ ।



Scroll to Top