Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:00 pm

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵਿੱਚ ਮਨਾਇਆ ਗਿਆ ਐਨ. ਸੀ. ਸੀ. ਦਿਹਾੜਾ

ਖ਼ਾਲਸਾ ਕਾਲਜ ਪਟਿਆਲਾ ਵਿੱਚ ਮਨਾਇਆ ਗਿਆ ਐਨ. ਸੀ. ਸੀ. ਦਿਹਾੜਾ

ਖ਼ਾਲਸਾ ਕਾਲਜ ਪਟਿਆਲਾ ਵਿੱਚ ਮਨਾਇਆ ਗਿਆ ਐਨ. ਸੀ. ਸੀ. ਦਿਹਾੜਾ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਐਨ. ਸੀ. ਸੀ. ਨੇਵੀ ਵਿੰਗ ਵੱਲੋਂ ਡਾ. ਧਰਮਿੰਦਰ ਸਿੰਘ ਉੱਭਾ, ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ ਦੀ ਅਗਵਾਈ ਅਤੇ ਕੈਪਟਨ (ਇੰਡੀਅਨ ਨੇਵੀ) ਹਰਜੀਤ ਸਿੰਘ ਦਿਓਲ ,ਕਮਾਂਡਿੰਗ ਅਫਸਰ 1 ਪੰਜਾਬ ਨੇਵਲ ਯੂਨਿਟ ਨੰਗਲ ਦੇ ਦਿਸ਼ਾ ਨਿਰਦੇਸ਼ ਅਧੀਨ ਕਾਲਜ ਵਿੱਚ ਐਨ. ਸੀ. ਸੀ. ਦਿਹਾੜਾ ਮਨਾਇਆ ਗਿਆ, ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਵਿਦਿਆਰਥੀਆਂ ਅੰਦਰ ਅਜਿਹੀਆਂ ਗਤੀਵਿਧੀਆਂ ਨਵਾਂ ਜੋਸ਼ ਭਰਦੀਆਂ ਹਨ ਅਤੇ ਵਿਦਿਆਰਥੀ ਚੇਤਨ ਹੋ ਕੇ ਸਮਾਜ ਵਿੱਚ ਆਪਣੀ ਜਿੰਮੇਵਾਰੀ ਦਾ ਅਹਿਸਾਸ ਕਰਦੇ ਹਨ, ਉਹਨਾਂ ਕਿਹਾ ਕਿ ਜੋ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਅਨੁਸ਼ਾਸਨ ਦੇ ਵਿੱਚ ਰਹਿ ਕੇ ਅਜਿਹੀਆਂ ਗਤੀਵਿਧੀਆਂ ਕਰਦੇ ਹਨ, ਉਹ ਜ਼ਿੰਦਗੀ ਦੇ ਵਿੱਚ ਹਰੇਕ ਖੇਤਰ ਵਿਚ ਸਫਲਤਾ ਪ੍ਰਾਪਤ ਕਰਦੇ ਹਨ। ਇਸ ਮੌਕੇ ਏਅਰ ਵਿੰਗ ਦੇ ਏ. ਐਨ. ਓ. ਫਲਾਇੰਗ ਅਫਸਰ ਪ੍ਰੋ. ਬਲਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਐਨ. ਸੀ. ਸੀ. ਦੇ ਉਦੇਸ਼ ਬਾਰੇ ਚੰਗੀ ਤਰ੍ਹਾਂ ਸਮਝਾਉਂਦੇ ਹੋਏ ਕਿਹਾ ਕਿ 1948 ਦੇ ਵਿੱਚ ਇਸਦੀ ਸ਼ੁਰੂਆਤ ਹੋਣਾ, ਇੱਕ ਬਹੁਤ ਵੱਡਾ ਮੀਲ ਪੱਥਰ ਸੀ, ਉਨਾਂ ਨੇ ਐਨ. ਸੀ. ਸੀ. ਕਰਨ ਦੇ ਪੂਰੇ ਮਹੱਤਵ ਨੂੰ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ, ਦੱਸਿਆ ਕਿ ਵਿਦਿਆਰਥੀ ਜੀਵਨ ਵਿੱਚ ਐਨ. ਸੀ. ਸੀ. ਦਾ ਬਹੁਤ ਜਿਆਦਾ ਮਹੱਤਵ ਹੈ, ਅਖੀਰ ਵਿੱਚ ਨੇਵੀ ਵਿੰਗ ਦੇ ਏ. ਐਨ. ਓ. ਸਬ ਲੈਫਟੀਨੈਂਟ ਡਾ. ਸਰਬਜੀਤ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ, ਇਸ ਮੌਕੇ ਐਨ. ਸੀ. ਸੀ. ਨੇਵੀ ਵਿੰਗ ਦੇ 45 ਕੈਡਟ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top