Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:48 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ : ਚੇਅਰਮੈਨ ਕੰਵਰਦੀਪ ਸਿੰਘ

ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ : ਚੇਅਰਮੈਨ ਕੰਵਰਦੀਪ ਸਿੰਘ

ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ
ਚੰਡੀਗੜ੍ਹ, 25 ਨਵੰਬਰ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਸਖਤ ਨੋਟਿਸ ਲਿਆ ਹੈ । ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੇ ਆਦੇਸ਼ਾਂ ਨੂੰ ਅਣਡਿੱਠਾ ਕਰਦੇ ਹੋਏ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹਦੇ ਹਨ, ਜਿਸ ਨਾਲ ਧੁੰਦ ਅਤੇ ਠੰਡ ਦੇ ਮੌਸਮ ਵਿੱਚ ਬੱਚਿਆਂ ਦੀ ਸੁਰੱਖਿਆ ਖਤਰੇ ਵਿੱਚ ਪੈ ਸਕਦੀ ਹੈ । ਪਿਛਲੇ ਦਿਨਾਂ ‘ਚ ਕਈ ਥਾਵਾਂ ਤੇ ਸਕੂਲੀ ਬੱਸਾਂ ਨਾਲ ਹਾਦਸਿਆਂ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਬੱਚਿਆਂ ਦੀ ਜਾਨ ਨੂੰ ਖਤਰਾ ਪੈਦਾ ਹੋਇਆ । ਕਮਿਸ਼ਨ ਵੱਲੋਂ ਇਸ ਮਾਮਲੇ ਦਾ ਸਖਤ ਨੋਟਿਸ ਲੈਂਦੇ ਹੋਏ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਪ੍ਰਾਈਵੇਟ ਸਕੂਲ ਸਰਕਾਰੀ ਹੁਕਮਾਂ ਦੀ ਉਂਲੰਘਣਾ ਕਰਦੇ ਹਨ ਉਨ੍ਹਾਂ ਵਿਰੁੱਧ ਸਖਤੀ ਨਾਲ ਨਿਪਟਿਆ ਜਾਵੇ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਹੀ ਕੀਤੀ ਜਾਂਦੀ ਅਤੇ ਹਾਦਸਾ ਵਾਪਰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਸਬੰਧਤ ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਦੀ ਹੋਵੇਗੀ । ਇਸ ਸਬੰਧੀ ਕਮਿਸ਼ਨ ਨੇ ਸਮੂਹ ਜਿਲ੍ਹਾ ਸਿੱਖਿਆ ਅਧਿਕਾਰੀਆਂ, ਬਾਲ ਸੁਰੱਖਿਆ ਅਧਿਕਾਰੀਆਂ ਅਤੇ ਪੁਲਿਸ ਵਿਭਾਗ ਨੂੰ ਇਹ ਨਿਰਦੇਸ਼ ਦਿੱਤੇ ਹਨ ਕਿ ਉਹ ਸਕੂਲਾਂ ਵਿੱਚ ਸਰਕਾਰੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਨੂੰ ਅਮਲ ਵਿੱਚ ਲਿਆਉਣ ।

Advertisement
Advertisement
Advertisement
Advertisement
Scroll to Top