Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:04 pm

+91 90915 01313 , +91 90916 01313

punjabbanni@gmail.com
punjabbani@yahoo.com

ਏ. ਡੀ. ਸੀ. ਸੁਖਚੈਨ ਸਿੰਘ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ 21ਵੀਂ ਪਸ਼ੂਧੰਨ ਗਣਨਾ ਦਾ ਆਗਾਜ਼

ਏ. ਡੀ. ਸੀ. ਸੁਖਚੈਨ ਸਿੰਘ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ 21ਵੀਂ ਪਸ਼ੂਧੰਨ ਗਣਨਾ ਦਾ ਆਗਾਜ਼

ਏ. ਡੀ. ਸੀ. ਸੁਖਚੈਨ ਸਿੰਘ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ 21ਵੀਂ ਪਸ਼ੂਧੰਨ ਗਣਨਾ ਦਾ ਆਗਾਜ਼
ਪਹਿਲੀ ਵਾਰ ਪਸ਼ੂ ਪਾਲਣ ਦੇ ਕਿੱਤੇ ਵਿੱਚ ਔਰਤਾਂ ਦੀ ਭੂਮਿਕਾ ਨੂੰ ਵੀ ਕੀਤਾ ਜਾਵੇਗਾ ਦਰਜ
71336 ਘਰਾਂ ਵਿੱਚ ਜਾ ਕੇ ਕੀਤੀ ਜਾਵੇਗੀ ਪਸ਼ੂਧੰਨ ਦੀ ਗਿਣਤੀ
ਸੰਗਰੂਰ, 25 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ ਵੱਲੋਂ 21ਵੀ ਪਸ਼ੂ ਧੰਨ ਗਣਨਾ ਦਾ ਆਗਾਜ਼ ਕੀਤਾ ਗਿਆ । ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਗਣਨਾ ਦੌਰਾਨ 16 ਵੱਖ-ਵੱਖ ਨਸਲਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਗਿਣਤੀ ਕੀਤੀ ਜਾਵੇਗੀ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਗਣਨਾ ਦੇ ਤਹਿਤ ਪਹਿਲੀ ਵਾਰ ਪਸ਼ੂ ਪਾਲਣ ਕਿੱਤੇ ਵਿੱਚ ਔਰਤਾਂ ਦੀ ਭੂਮਿਕਾ ਨੂੰ ਵੀ ਦਰਜ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਲ 2019 ਤੋਂ ਬਾਅਦ ਇਹ ਗਣਨਾ ਦੂਜੀ ਵਾਰ ਡਿਜਿਟਲ ਰੂਪ ਵਿੱਚ ਕਾਰਵਾਈ ਜਾਵੇਗੀ, ਜਿਸ ਵਿੱਚ ਪਸ਼ੂਧਨ ਦੀਆਂ ਨਸਲਾਂ ਤੇ ਹੋਰ ਵਿਸ਼ੇਸ਼ਤਾਵਾਂ ਸਮੇਤ ਡਾਟਾ ਇਕੱਠਾ ਕਰਨ ਲਈ ਵਿਸ਼ੇਸ ਐਪ ਦੀ ਵਰਤੋਂ ਕੀਤੀ ਜਾਵੇਗੀ ।
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਇੱਸ ਕੰਮ ਨੂੰ ਨੇਪਰੇ ਚਾੜਨ ਲਈ 16 ਸੁਪਰਵਾਈਜ਼ਰ ਅਤੇ 74 ਗਿਣਤੀਕਾਰ ਨਿਯੁਕਤ ਕੀਤੇ ਗਏ ਹਨ ਜੋ 71336 ਘਰਾਂ ਵਿੱਚ ਜਾ ਕੇ ਪਸ਼ੂਧਨ ਦੀ ਗਿਣਤੀ ਦਾ ਕੰਮ ਕਰਨਗੇ । ਉਹਨਾਂ ਦੱਸਿਆ ਕਿ ਇਹ ਗਣਨਾ ਫਰਵਰੀ 2025 ਤੱਕ ਪੂਰੀ ਹੋਣ ਦੀ ਉਮੀਦ ਹੈ ਅਤੇ ਇਸ ਗਣਨਾ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਈ ਗਏ ਹਨ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਸਬੰਧੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੀ ਸਿਖਲਾਈ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ।

Advertisement
Advertisement
Advertisement
Advertisement
Scroll to Top