Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:12 am

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ਬਾਤਰੰਨੁਮ ਕਵੀ ਦਰਬਾਰ

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ਬਾਤਰੰਨੁਮ ਕਵੀ ਦਰਬਾਰ

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ਬਾਤਰੰਨੁਮ ਕਵੀ ਦਰਬਾਰ
‘ਗਾਉਂਦੀ ਸ਼ਾਇਰੀ’ ਨਾਲ ਡੇਢ ਦਰਜ਼ਨ ਕਵੀਆਂ ਨੇ ਬੰਨਿਆ ਰੰਗ
ਪਟਿਆਲਾ 25 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ’ਚ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ’ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ-2024 ਤਹਿਤ ਇੱਥੇ ਭਾਸ਼ਾ ਭਵਨ ਵਿਖੇ ਗਾਉਂਦੀ ਸ਼ਾਇਰੀ ਬੈਨਰ ਹੇਠ ਰਾਜ ਪੱਧਰੀ ਬਾਤੁਰੰਨਮ ਕਵੀ ਦਰਬਾਰ ਕਰਵਾਇਆ ਗਿਆ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਦੇਖ-ਰੇਖ ’ਚ ਕਰਵਾਏ ਗਏ ਇਸ ਕਵੀ ਦਰਬਾਰ ਦੌਰਾਨ ਸ਼੍ਰੋਮਣੀ ਕਵੀ ਡਾ. ਸੁਰਿੰਦਰ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਸਮਾਗਮ ਦੀ ਪ੍ਰਧਾਨਗੀ ਡਾ. ਰਾਜੇਸ਼ ਮੋਹਨ ਮੁਖੀ ਸੰਗੀਤ ਵਿਭਾਗ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਨੇ ਕੀਤੀ। ਸਮਾਗਮ ਦੌਰਾਨ ਸੂਬੇ ਭਰ ’ਚੋਂ ਆਏ ਡੇਢ ਦਰਜ਼ਨ ਦੇ ਕਰੀਬ ਨਾਮਵਰ ਕਵੀਆਂ ਨੇ ਆਪਣੀਆਂ ਨਜ਼ਮ, ਸਾਹਿਤਕ ਗੀਤਾਂ ਅਤੇ ਗਜ਼ਲਾਂ ਨਾਲ ਰੰਗ ਬੰਨਿਆ ।
ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਸਵਾਗਤੀ ਭਾਸ਼ਨ ’ਚ ਕਿਹਾ ਕਿ ਪੰਜਾਬ ਸੁਖਨ ਤੇ ਸੁਰ ਦੀ ਧਰਤੀ ਹੈ, ਜਿਸ ਦੇ ਰੋਮ-ਰੋਮ ਵਿੱਚ ਕਾਵਿ ਤੇ ਸੰਗੀਤ ਹੈ। ਮਸ਼ੀਨੀ ਯੁੱਗ ਨੇ ਪੰਜਾਬੀ ਜਨਜੀਵਨ ’ਚੋਂ ਇਹ ਦੋਨੋਂ ਸੁਖਮ ਕਲਾਵਾਂ ਮਨਫ਼ੀ ਕਰ ਦਿੱਤੀਆਂ ਹਨ ਜਿਸ ਕਾਰਨ ਸਾਡੇ ਸੁਭਾਅ ਦਾ ਵੀ ਮਸ਼ੀਨੀਕਰਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਜਨਮ ਤੋਂ ਲੈ ਕੇ ਮਰਨ ਤੱਕ ਦੀਆਂ ਰਸਮਾਂ ਸੰਗੀਤ ਨਾਲ ਲਬਰੇਜ਼ ਹਨ ਪਰ ਅਸੀਂ ਆਪਣੀ ਇਸ ਅਮੀਰ ਵਿਰਾਸਤ ਨੂੰ ਛੱਡ ਰਹੇ ਹਾਂ ਜਿਸ ਕਾਰਨ ਸਾਡੇ ਜਨਜੀਵਨ ’ਚ ਮਾਰਧਾੜ ਭਾਰੂ ਹੋ ਰਹੀ ਹੈ। ਉਹਨਾਂ ਨੇ ਸਮਾਗਮ ’ਚ ਸ਼ਿਰਕਤ ਕਰਨ ਵਾਲੇ ਕਵੀਆਂ ਤੇ ਸਰੋਤਿਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬੀ ਜਨਜੀਵਨ ਦੀਆਂ ਸੁਖਨ ਤੇ ਸੁਰ ਸਬੰਧੀ ਰਵਾਇਤਾਂ ਨੂੰ ਕਾਇਮ ਰੱਖਣ। ਆਪਣੇ ਪ੍ਰਧਾਨਗੀ ਭਾਸ਼ਨ ’ਚ ਡਾ. ਰਾਜੇਸ਼ ਮੋਹਨ ਨੇ ਕਿਹਾ ਕਿ ਸ਼ਾਇਰੀ ਤੇ ਗੀਤਕਾਰੀ ਦੋਨੋਂ ਹੀ ਇੱਕ ਦੂਜੇ ਦੀਆਂ ਪੂਰਕ ਹਨ। ਜਿੰਨਾਂ ਨੂੰ ਵੱਖ ਨਹੀਂ ਕੀਤਾ ਜਾ ਸਕਦਾ ਹੈ ਅਤੇ ਦੋਨੋਂ ਹੀ ਵਿਧਾਵਾਂ ’ਚੋਂ ਸੰਗੀਤ ਉਪਜਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਰਾਸਤ ਬੜੀ ਅਮੀਰ ਹੈ ਗੁਰੂ ਨਾਨਕ ਦੇਵ ਜੀ ਦੀ ਬਾਣੀ ਤੋਂ ਲੈ ਕੇ ਵੱਖ-ਵੱਖ ਯੁੱਗ ਕਵੀਆਂ ਦੀਆਂ ਰਚਨਾਵਾਂ ’ਚੋਂ ਉਪਜਦਾ ਸੰਗੀਤ ਸਾਡੇ ਜੀਵਨ ਨੂੰ ਸੂਖਮਤਾ ਤੇ ਤ ਸਹਿਜ ਪ੍ਰਦਾਨ ਕਰਦਾ ਹੈ। ਮੁੱਖ ਮਹਿਮਾਨ ਡਾ. ਸੁਰਿੰਦਰ ਗਿੱਲ ਨੇ ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਬਾਤਰੰਨੁਮ ਕਵੀ ਦਰਬਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਰਵਾਇਤ ਕਾਇਮ ਰੱਖਣੀ ਚਾਹੀਦੀ ਹੈ, ਜਿਸ ਨਾਲ ਸਾਡੇ ਕਾਵਿ ਦੇ ਸਰੋਤਿਆਂ ਦਾ ਘੇਰਾ ਵਿਸ਼ਾਲ ਹੋਵੇਗਾ ਅਤੇ ਸਾਡੀ ਨਵੀਂ ਪੀੜ੍ਹੀ ਨੂੰ ਸਿਹਤਮੰਦ ਸਾਹਿਤ ਨਾਲ ਜੁੜਨ ਦੇ ਮੌਕੇ ਮਿਲਣਗੇ। ਇਸ ਮੌਕੇ ਉਨ੍ਹਾਂ ਮਰਹੂਮ ਸ਼ਾਇਰ ਸੁਰਜੀਤ ਪਾਤਰ ਨੂੰ ਇੱਕ ਨਜ਼ਮ ਰਾਹੀਂ ਯਾਦ ਕੀਤਾ।
ਇਸ ਸਮਾਗਮ ਦੌਰਾਨ ਨਾਮਵਰ ਕਵੀ ਤ੍ਰੈਲੋਚਨ ਲੋਚੀ, ਪ੍ਰਮੋਦ ਕਾਫ਼ਿਰ, ਡਾ. ਸੁਰਿੰਦਰ ਗਿੱਲ, ਡਾ. ਰਾਜੇਸ਼ ਮੋਹਨ, ਡਾ. ਅਜੀਤਪਾਲ ਜਟਾਣਾ, ਕਰਨਜੀਤ ਸਿੰਘ, ਸ਼ਬਦੀਸ਼, ਅਵਾਤਰਜੀਤ ਅਟਵਾਲ, ਧਰਮ ਕੰਮੇਆਣਾ, ਜਸਵਿੰਦਰ ਚਾਹਲ ਮਾਨਸਾ, ਪਵਨਦੀਪ ਚੌਹਾਨ, ਕੁਲਵਿੰਦਰ ਕੁੱਲਾ, ਡਾ. ਆਸ਼ਾ ਕਿਰਨ, ਗੁਰਜੰਟ ਰਾਜੇਆਣਾ, ਮਨਦੀਪ ਲੁਧਿਆਣਾ ਤੇ ਸੁਰ ਇੰਦਰ ਨੇ ਆਪੋ-ਆਪਣੇ ਕਲਾਮ ਪੇਸ਼ ਕਰਕੇ ਮਾਹੌਲ ਨੂੰ ਕਾਵਿਕ ਬਣਾ ਦਿੱਤਾ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਜਟਾਣਾ ਨੇ ਕਵੀ ਦਰਬਾਰ ਦਾ ਸੰਚਾਲਨ ਕੀਤਾ। ਸਮਾਗਮ ਦੇ ਆਯੋਜਕ ਪੰਜਾਬੀ ਵਿਕਾਸ ਵਿਭਾਗ ਦੇ ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਸਾਰੇ ਕਵੀਆਂ ਤੇ ਮਹਿਮਾਨਾਂ ਨੂੰ ਵਿਭਾਗ ਵੱਲੋਂ ਸ਼ਾਲਾਂ ਨਾਲ ਸਨਮਾਨ ਦਿੱਤਾ ਗਿਆ। ਮੰਚ ਸੰਚਾਲਨ ਡਾ. ਸੁਖਦਰਸ਼ਨ ਸਿੰਘ ਚਹਿਲ ਖੋਜ ਅਫ਼ਸਰ ਨੇ ਕੀਤਾ। ਇਸ ਮੌਕੇ ਸ਼੍ਰੋਮਣੀ ਕਵੀ ਦਰਸ਼ਨ ਬੁੱਟਰ ਤੇ ਬਲਵਿੰਦਰ ਸੰਧੂ, ਡਾ. ਸੁਰਜੀਤ ਸਿੰਘ ਪੰਜਾਬੀ ਯੂਨੀਵਰਸਿਟੀ, ਪ੍ਰਿੰ. ਮਨਮੋਹਨ ਸਿੰਘ, ਗੁਰਵਿੰਦਰ ਅਮਨ, ਨਵਦੀਪ ਮੁੰਡੀ, ਅਮਰਜੀਤ ਵੜੈਚ ਸਮੇਤ ਵੱਡੀ ਗਿਣਤੀ ’ਚ ਸਾਹਿਤ ਪ੍ਰੇਮੀ ਹਾਜ਼ਰ ਸਨ। ਇਸ ਮੌਕੇ ਵਿਭਾਗ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

Advertisement
Advertisement
Advertisement
Advertisement
Scroll to Top