Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:54 am

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਕੱਢੇਗੀ ਭਲਕੇ 26 ਨਵੰਬਰ ਨੂੰ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ : ਤਰੁਣ ਪ੍ਰੀਤ ਸਿੰਘ ਸੌਂਧ

ਆਮ ਆਦਮੀ ਪਾਰਟੀ ਕੱਢੇਗੀ ਭਲਕੇ 26 ਨਵੰਬਰ ਨੂੰ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ : ਤਰੁਣ ਪ੍ਰੀਤ ਸਿੰਘ ਸੌਂਧ

ਆਮ ਆਦਮੀ ਪਾਰਟੀ ਕੱਢੇਗੀ ਭਲਕੇ 26 ਨਵੰਬਰ ਨੂੰ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ : ਤਰੁਣ ਪ੍ਰੀਤ ਸਿੰਘ ਸੌਂਧ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਪਾਰਟੀ ਨੂੰ ਨਵਾਂ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਮਿਲਣ ਅਤੇ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ’ਤੇ ਮਿਲੀ ਵੱਡੀ ਜਿੱਤ ਦਾ ਜਸ਼ਨ ਮਨਾਉਣ ਲਈ ਭਲਕੇ 26 ਨਵੰਬਰ ਨੂੰ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ । ਇਹ ਜਾਣਕਾਰੀ ‘ਆਪ’ ਆਗੂ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦਿੱਤੀ । ਉਨ੍ਹਾਂ ਦੱਸਿਆ ਕਿ ਇਹ ਯਾਤਰਾ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਿਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਤੋਂ ਹੁੰਦੀ ਹੋਈ ਸ੍ਰੀ ਰਾਮ ਤੀਰਥ ਮੰਦਿਰ ਤੱਕ ਚੱਲੇਗੀ । ਪ੍ਰੈਸ ਕਾਨਫਰੰਸ ਵਿੱਚ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਪਾਰਟੀ ਦੇ ਬੁਲਾਰੇ ਬਿਕਰਮਜੀਤ ਪਾਸੀ ਅਤੇ ‘ਆਪ’ ਆਗੂ ਅਮਨਦੀਪ ਸਿੰਘ ਮੋਹੀ ਵੀ ਹਾਜ਼ਰ ਸਨ । ਸੌਂਧ ਨੇ ਕਿਹਾ ਕਿ ਇਹ ਯਾਤਰਾ ਸਵੇਰੇ 9:00 ਵਜੇ ਪਟਿਆਲਾ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਸਰਹੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਲਾਡੋਵਾਲ ਟੋਲ ਪਲਾਜ਼ਾ, ਫਿਲੌਰ, ਫਗਵਾੜਾ, ਜਲੰਧਰ ਅਤੇ ਕਰਤਾਰਪੁਰ ਸਾਹਿਬ ਤੋਂ ਹੁੰਦੀ ਹੋਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇਗੀ, ਉਥੇ ਮੱਥਾ ਟੇਕਣ ਤੋਂ ਬਾਅਦ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ, ਫਿਰ ਵਾਲਮੀਕਿ ਰਾਮਤੀਰਥ ਮੰਦਰ ਦੇ ਦਰਸ਼ਨ ਕਰਕੇ ਯਾਤਰਾ ਦੀ ਸਮਾਪਤੀ ਹੋਵੇਗੀ । ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਵਰਕਰਾਂ ਤੇ ਆਗੂਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ । ਲੋਕਾਂ ਨੇ ਇੱਕ ਵਾਰ ਫਿਰ ਵੱਡਾ ਫਤਵਾ ਜਾਰੀ ਕਰਕੇ ਆਮ ਆਦਮੀ ਪਾਰਟੀ ਵਿੱਚ ਆਪਣਾ ਭਰੋਸਾ ਜਤਾਇਆ ਹੈ, ਇਸ ਲਈ ਅਸੀਂ ਸਾਰੇ ਲੋਕਾਂ ਦਾ ਵੀ ਧੰਨਵਾਦ ਕਰਦੇ ਹਾਂ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਪੌਣੇ ਤਿੰਨ ਸਾਲਾਂ ਦੌਰਾਨ ਕੀਤੇ ਕੰਮਾਂ ਨੂੰ ਦੇਖਦਿਆਂ ਲੋਕਾਂ ਨੇ ਇਹ ਫਤਵਾ ਜਾਰੀ ਕੀਤਾ ਹੈ । ਇਹ ਸਾਡੇ ਲਈ ਬਹੁਤ ਮਹੱਤਵਪੂਰਨ ਅਤੇ ਉਤਸ਼ਾਹਜਨਕ ਹੈ । ਜਿਹੜੇ ਹੰਕਾਰ ਕਰਦੇ ਸਨ ਕਿ ਹਮੇਸ਼ਾ ਉਹੀ ਜਿੱਤਣਗੇ, ਉਨ੍ਹਾਂ ਨੂੰ ਸਬਕ ਸਿਖਾਇਆ ਹੈ । ਲੋਕਾਂ ਨੇ ਉਨ੍ਹਾਂ ਨੂੰ ਦੱਸ ਦਿੱਤਾ ਕਿ ਇਸ ਕੁਰਸੀ ‘ਤੇ ਸਾਧਾਰਨ ਪਰਿਵਾਰਾਂ ਦੇ ਧੀ-ਪੁੱਤ ਵੀ ਬੈਠ ਸਕਦੇ ਹਨ । ਉਨ੍ਹਾਂ ਪੰਜਾਬ ਵਾਸੀਆਂ ਨੂੰ ਵੀ ਵੱਡੀ ਗਿਣਤੀ ਵਿੱਚ ਇਸ ਯਾਤਰਾ ਵਿੱਚ ਸ਼ਾਮਲ ਹੋ ਕੇ ਯਾਤਰਾ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ।

Advertisement
Advertisement
Advertisement
Advertisement
Scroll to Top