Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:17 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਸੰਵਿਧਾਨ ਦੀ ਪ੍ਰਸਤਾਵਨਾ ’ਚ ‘ਸਮਾਜਵਾਦੀ’, ‘ਧਰਮ ਨਿਰਪੇਖ’ ਅਤੇ ‘ਅਖੰਡਤਾ’ ਜਿਹੇ ਸ਼ਬਦ ਜੋੜਨ ਵਾਲੀ 1976 ਦੀ ਸੋਧ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਅੱਜ ਖਾਰਜ ਕਰ ਦਿੱਤੀਆਂ ਹਨ

ਸੁਪਰੀਮ ਕੋਰਟ ਨੇ ਸੰਵਿਧਾਨ ਦੀ ਪ੍ਰਸਤਾਵਨਾ ’ਚ ‘ਸਮਾਜਵਾਦੀ’, ‘ਧਰਮ ਨਿਰਪੇਖ’ ਅਤੇ ‘ਅਖੰਡਤਾ’ ਜਿਹੇ ਸ਼ਬਦ ਜੋੜਨ ਵਾਲੀ 1976 ਦੀ ਸੋਧ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਅੱਜ ਖਾਰਜ ਕਰ ਦਿੱਤੀਆਂ ਹਨ

ਸੁਪਰੀਮ ਕੋਰਟ ਨੇ ਸੰਵਿਧਾਨ ਦੀ ਪ੍ਰਸਤਾਵਨਾ ’ਚ ‘ਸਮਾਜਵਾਦੀ’, ‘ਧਰਮ ਨਿਰਪੇਖ’ ਅਤੇ ‘ਅਖੰਡਤਾ’ ਜਿਹੇ ਸ਼ਬਦ ਜੋੜਨ ਵਾਲੀ 1976 ਦੀ ਸੋਧ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਅੱਜ ਖਾਰਜ ਕਰ ਦਿੱਤੀਆਂ ਹਨ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਸੰਵਿਧਾਨ ਦੀ ਪ੍ਰਸਤਾਵਨਾ ’ਚ ‘ਸਮਾਜਵਾਦੀ’, ‘ਧਰਮ ਨਿਰਪੇਖ’ ਅਤੇ ‘ਅਖੰਡਤਾ’ ਜਿਹੇ ਸ਼ਬਦ ਜੋੜਨ ਵਾਲੀ 1976 ਦੀ ਸੋਧ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਅੱਜ ਖਾਰਜ ਕਰ ਦਿੱਤੀਆਂ ਹਨ। ‘ਸਮਾਜਵਾਦੀ’, ‘ਧਰਮ ਨਿਰਪੇਖ’ ਅਤੇ ‘ਅਖੰਡਤਾ’ ਸ਼ਬਦਾਂ ਨੂੰ 1976 ’ਚ ਇੰਦਰਾ ਗਾਂਧੀ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਪੇਸ਼ ਕੀਤੀ ਗਈ 42ਵੀਂ ਸੰਵਿਧਾਨਕ ਸੋਧ ਤਹਿਤ ਸੰਵਿਧਾਨ ਦੀ ਪ੍ਰਸਤਾਵਨਾ ’ਚ ਸ਼ਾਮਲ ਕੀਤਾ ਗਿਆ ਸੀ । ਭਾਰਤ ਦੇ ਚੀਫ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਸੰਜੈ ਕੁਮਾਰ ਦੇ ਬੈਂਚ ਨੇ ਸਾਬਕਾ ਰਾਜ ਸਭਾ ਮੈਂਬਰ ਸੁਬਰਾਮਨੀਅਮ ਸਵਾਮੀ ਅਤੇ ਐਡਵੋਕੇਟ ਅਸ਼ਿਵਨੀ ਉਪਾਧਿਆਏ ਦੀਆਂ ਉਨ੍ਹਾਂ ਪਟੀਸ਼ਨਾਂ ’ਤੇ 22 ਨਵੰਬਰ ਨੂੰ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ, ਜਿਨ੍ਹਾਂ ’ਚ ਸੰਵਿਧਾਨ ਦੀ ਪ੍ਰਸਤਾਵਨਾ ’ਚ ‘ਸਮਾਜਵਾਦੀ’ ਅਤੇ ‘ਧਰਮ ਨਿਰਪੇਖ’ ਸ਼ਬਦਾਂ ਨੂੰ ਸ਼ਾਮਲ ਕੀਤੇ ਜਾਣ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਸਬੰਧ ’ਚ ਦਾਇਰ ਕੀਤੀਆਂ ਗਈਆਂ ਸ਼ੁਰੂਆਤੀ ਪਟੀਸ਼ਨਾਂ ’ਚੋਂ ਇੱਕ ਪਟੀਸ਼ਨ 2020 ’ਚ ਐਡਵੋਕੇਟ ਵਿਸ਼ਨੂੰ ਸ਼ੰਕਰ ਜੈਨ ਰਾਹੀਂ ਬਲਰਾਮ ਸਿੰਘ ਨੇ ਦਾਇਰ ਕੀਤੀ ਸੀ।ਚੀਫ ਜਸਟਿਸ ਨੇ ਫੈਸਲਾ ਸੁਣਾਉਂਦਿਆਂ ਕਿਹਾ ਕਿ ‘ਰਿੱਟ ਪਟੀਸ਼ਨਾਂ ’ਤੇ ਅੱਗੇ ਵਿਚਾਰ ਕਰਨ ਅਤੇ ਫ਼ੈਸਲਾ ਸੁਣਾਉਣ ਦੀ ਲੋੜ ਨਹੀਂ ਹੈ । ਸੰਵਿਧਾਨ ’ਚ ਸੋਧ ਦੀ ਸੰਸਦ ਦੀ ਸ਼ਕਤੀ ਪ੍ਰਸਤਾਵਨਾ ’ਤੇ ਵੀ ਲਾਗੂ ਹੁੰਦੀ ਹੈ । ਉਨ੍ਹਾਂ ਕਿਹਾ ਕਿ ਫ਼ੈਸਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇੰਨੇ ਸਾਲਾਂ ਬਾਅਦ ਪ੍ਰਕਿਰਿਆ ਨੂੰ ਇਸ ਤਰ੍ਹਾਂ ਰੱਦ ਨਹੀਂ ਕੀਤਾ ਜਾ ਸਕਦਾ । ਬੈਂਚ ਨੇ ਕਿਹਾ ਕਿ ਸੰਵਿਧਾਨ ਨੂੰ ਅਪਣਾਉਣ ਦੀ ਮਿਤੀ ਆਰਟੀਕਲ 368 ਤਹਿਤ ਸਰਕਾਰ ਦੀ ਸ਼ਕਤੀ ਨੂੰ ਘੱਟ ਨਹੀਂ ਕਰੇਗੀ ਅਤੇ ਇਸ ਤੋਂ ਇਲਾਵਾ ਇਸ ਨੂੰ ਚੁਣੌਤੀ ਵੀ ਨਹੀਂ ਦਿੱਤੀ ਜਾ ਰਹੀ । ਉਨ੍ਹਾਂ ਕਿਹਾ ਕਿ ਸੰਸਦ ਦੀ ਸੋਧ ਕਰਨ ਦੀ ਸ਼ਕਤੀ ਪ੍ਰਸਤਾਵਨਾ ’ਤੇ ਵੀ ਲਾਗੂ ਹੁੰਦੀ ਹੈ। ਸਿਖਰਲੀ ਅਦਾਲਤ ਨੇ ਕਿਹਾ, ‘ਇੰਨੇ ਸਾਲ ਹੋ ਗਏ ਹਨ । ਹੁਣ ਇਹ ਮੁੱਦਾ ਕਿਉਂ ਚੁੱਕਿਆ ਜਾ ਰਿਹਾ ਹੈ।’ ਇਸ ਮਾਮਲੇ ’ਚ ਵਿਸਥਾਰਤ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top