Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:36 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਰਾਬ ਦੇ ਨਸ਼ੇ 'ਚ ਠੇਕੇ 'ਤੇ ਪ੍ਰਵਾਸੀਆਂ ਨੇ ਹੰਗਾਮਾ ਕਰਕੇ ਤੋੜੇ ਕੈਮਰੇ

ਸ਼ਰਾਬ ਦੇ ਨਸ਼ੇ 'ਚ ਠੇਕੇ 'ਤੇ ਪ੍ਰਵਾਸੀਆਂ ਨੇ ਹੰਗਾਮਾ ਕਰਕੇ ਤੋੜੇ ਕੈਮਰੇ

ਸ਼ਰਾਬ ਦੇ ਨਸ਼ੇ ‘ਚ ਠੇਕੇ ‘ਤੇ ਪ੍ਰਵਾਸੀਆਂ ਨੇ ਹੰਗਾਮਾ ਕਰਕੇ ਤੋੜੇ ਕੈਮਰੇ
ਲਾਲੜੂ : ਥਾਣਾ ਹੰਡੇਸਰਾ ਨੇੜੇ ਸ਼ਰਾਬ ਦੇ ਨਸ਼ੇ ‘ਚ 10-12 ਕਥਿਤ ਪ੍ਰਵਾਸੀਆਂ ਨੇ ਪਿੰਡ ਤਸਿੰਬਲੀ ਸਥਿਤ ਸ਼ਰਾਬ ਦੇ ਠੇਕੇ ‘ਤੇ ਹੰਗਾਮਾ ਕਰਕੇ ਠੇਕੇ ਨੂੰ ਮਾਲੀ ਨੁਕਸਾਨ ਪਹੁੰਚਾਇਆ ਅਤੇ ਠੇਕੇ ਦੇ ਅੰਦਰੋਂ ਸ਼ਰਾਬ ਦੀ ਬੋਤਲ ਲੈ ਕੇ ਫ਼ਰਾਰ ਹੋ ਗਏ । ਠੇਕਾ ਇੰਚਾਰਜ ਜਸਬੀਰ ਸਿੰਘ ਦੀ ਸ਼ਿਕਾਇਤ ’ਤੇ ਪੁਲਿਸ ਨੇ ਸੱਤ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਠੇਕੇ ਦੇ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਤਸਿੰਬਲੀ ਨੇੜੇ ਸ਼ਰਾਬ ਦਾ ਠੇਕਾ ਹੈ । ਰਾਤ ਕਰੀਬ 10.30 ਵਜੇ ਕਰੀਬ 10-12 ਪ੍ਰਵਾਸੀ ਦੁਕਾਨ ਨੇੜੇ ਬੈਠੇ ਸ਼ਰਾਬ ਪੀ ਰਹੇ ਸਨ। ਉਥੇ ਠੇਕੇ ‘ਤੇ ਦੋ ਸਥਾਨਕ ਨੌਜਵਾਨ ਵੀ ਬੈਠੇ ਸਨ । ਪ੍ਰਵਾਸੀਆਂ ਦੀ ਨੌਜਵਾਨਾਂ ਨਾਲ ਬਹਿਸ ਹੋ ਗਈ ਅਤੇ ਸਥਾਨਕ ਨੌਜਵਾਨਾਂ ਦੇ ਜਾਣ ਤੋਂ ਬਾਅਦ ਪ੍ਰਵਾਸੀਆਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਇੱਟਾਂ-ਪੱਥਰਾਂ ਨਾਲ ਠੇਕੇ ਦੀ ਭੰਨ-ਤੋੜ ਕੀਤੀ ਅਤੇ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਤੋੜ ਦਿੱਤੇ । ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਇਸ ਹੰਗਾਮੇ ਦੌਰਾਨ ਕਰੀਬ 35 ਤੋਂ 40 ਹਜ਼ਾਰ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ । ਉਨ੍ਹਾਂ ਦੱਸਿਆ ਕਿ ਜਾਂਦੇ ਸਮੇਂ ਪ੍ਰਵਾਸੀ ਦੁਕਾਨ ਦੇ ਅੰਦਰੋਂ ਕਥਿਤ ਇੱਕ ਸ਼ਰਾਬ ਦੀ ਬੋਤਲ ਵੀ ਚੋਰੀ ਕਰਕੇ ਲੈ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Advertisement
Advertisement
Advertisement
Advertisement
Scroll to Top