ਸੰਭਲ ਹਿੰਸਾ ਵਿੱਚ 27 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸੱਤ ਐਫਆਈਆਰ ਦਰਜ ਕੀਤੀਆਂ ਗਈਆਂ ਹਨ : ਡਵੀਜ਼ਨਲ ਕਮਿਸ਼ਨਰ
ਸੰਭਲ ਹਿੰਸਾ ਵਿੱਚ 27 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸੱਤ ਐਫਆਈਆਰ ਦਰਜ ਕੀਤੀਆਂ ਗਈਆਂ ਹਨ : ਡਵੀਜ਼ਨਲ ਕਮਿਸ਼ਨਰ
ਸੰਭਲ, 27 ਨਵੰਬਰ : ਮੁਰਾਦਾਬਾਦ ਦੇ ਡਿਵੀਜ਼ਨਲ ਕਮਿਸ਼ਨਰ ਅੰਜਨਿਆ ਕੁਮਾਰ ਸਿੰਘ ਨੇ ਦੱਸਿਆ ਕਿ ਜਿ਼ਲ੍ਹੇ ਦੀ ਮੁਗਲ ਕਾਲ ਦੀ ਮਸਜਿਦ ਦੇ ਸਰਵੇਖਣ ਨੂੰ ਲੈ ਕੇ ਹੰਗਾਮਾ ਅਤੇ ਪੱਥਰਬਾਜ਼ੀ ਦੀ ਘਟਨਾ ਤੋਂ ਬਾਅਦ ਸੰਭਲ ਹਿੰਸਾ ਵਿੱਚ 27 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸੱਤ ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 74 ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਬਾਕੀਆਂ ਦੀ ਪਛਾਣ ਲਈ ਪ੍ਰਕਿਰਿਆ ਜਾਰੀ ਹੈ । ਅੰਜਨਿਆ ਕੁਮਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਖੇਤਰ ਵਿੱਚ ਸਥਿਤੀ ਨੂੰ ਆਮ ਬਣਾਉਣਾ ਹੈ । ਸਿੰਘ ਨੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਇਸ ਮਾਮਲੇ ਸਬੰਧੀ ਬੇਬੁਨਿਆਦ ਬਿਆਨ ਦੇਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ।ਇਸ ਤੋਂ ਪਹਿਲਾਂ ਸਿੰਘ ਨੇ ਸੋਮਵਾਰ ਨੂੰ ਪੁਸ਼ਟੀ ਕੀਤੀ ਸੀ ਕਿ ਸੰਭਲ ਕਾਂਡ ਦੇ ਦੋਸ਼ੀਆਂ ਵਿੱਚ ਸਮਾਜਵਾਦੀ ਪਾਰਟੀ (ਸਪਾ) ਦਾ ਇੱਕ ਸੰਸਦ ਮੈਂਬਰ ਅਤੇ ਇੱਕ ਸਥਾਨਕ ਵਿਧਾਇਕ ਦਾ ਪੁੱਤਰ ਸ਼ਾਮਲ ਹੈ।ਇਸ ਦੌਰਾਨ ਸੰਭਲ ਦੇ ਐਸ. ਪੀ. ਕ੍ਰਿਸ਼ਨ ਕੁਮਾਰ ਬਿਸ਼ਨੋਈ ਨੇ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਕਰੀਬ 800 ਲੋਕਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ । ਹਿੰਸਾ ਲਈ ਐਸ. ਪੀ. ਬਿਸ਼ਨੋਈ ਨੇ ਇਹ ਵੀ ਕਿਹਾ ਕਿ ਜ਼ਿਆ ਉਰ ਰਹਿਮਾਨ ਬਰਕ ਅਤੇ ਸੋਹੇਲ ਇਕਬਾਲ ਨੂੰ ਕਥਿਤ ਤੌਰ ‘ਤੇ ਹਿੰਸਾ ਲਈ ਭੜਕਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ ।