Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 6:19 pm

+91 90915 01313 , +91 90916 01313

punjabbanni@gmail.com
punjabbani@yahoo.com

ਅਡਾਨੀ ਜੋ ਅਮਰੀਕਾ ਵਿਚ ਦੋ ਹਜ਼ਾਰ ਕਰੋੜ ਰੁਪਏ ਰਿਸ਼ਵਤ ਦੇਣ ਦਾ ਦੋਸ਼ ਹੈ ਨੂੰ ਜੇਲ੍ਹ ਵਿਚ ਹੋਣਾ ਚਾਹੀਦਾ ਹੈ ਪਰ ਮੋਦੀ ਸਰਕਾਰ ਕਰ ਰਹੀ ਹੈ ਬਚਾਅ :ਰਾਹੁਲ ਗਾਂਧੀ

ਅਡਾਨੀ ਜੋ ਅਮਰੀਕਾ ਵਿਚ ਦੋ ਹਜ਼ਾਰ ਕਰੋੜ ਰੁਪਏ ਰਿਸ਼ਵਤ ਦੇਣ ਦਾ ਦੋਸ਼ ਹੈ ਨੂੰ ਜੇਲ੍ਹ ਵਿਚ ਹੋਣਾ ਚਾਹੀਦਾ ਹੈ ਪਰ ਮੋਦੀ ਸਰਕਾਰ ਕਰ ਰਹੀ ਹੈ ਬਚਾਅ :ਰਾਹੁਲ ਗਾਂਧੀ

ਅਡਾਨੀ ਜੋ ਅਮਰੀਕਾ ਵਿਚ ਦੋ ਹਜ਼ਾਰ ਕਰੋੜ ਰੁਪਏ ਰਿਸ਼ਵਤ ਦੇਣ ਦਾ ਦੋਸ਼ ਹੈ ਨੂੰ ਜੇਲ੍ਹ ਵਿਚ ਹੋਣਾ ਚਾਹੀਦਾ ਹੈ ਪਰ ਮੋਦੀ ਸਰਕਾਰ ਕਰ ਰਹੀ ਹੈ ਬਚਾਅ : ਰਾਹੁਲ ਗਾਂਧੀ
ਨਵੀਂ ਦਿੱਲੀ : ਲੋਕ ਸਭਾ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੰਸਦ ਦੇ ਬਾਹਰ ਕਿਹਾ ਕਿ ਅਡਾਨੀ ’ਤੇ ਅਮਰੀਕਾ ਵਿਚ ਦੋ ਹਜ਼ਾਰ ਕਰੋੜ ਰੁਪਏ ਰਿਸ਼ਵਤ ਦੇਣ ਦਾ ਦੋਸ਼ ਹੈ, ਇਸ ਕਰ ਕੇ ਉਨ੍ਹਾਂ ਨੂੰ ਜੇਲ੍ਹ ਵਿਚ ਹੋਣਾ ਚਾਹੀਦਾ ਹੈ ਪਰ ਮੋਦੀ ਸਰਕਾਰ ਉਨ੍ਹਾਂ ਨੂੰ ਬਚਾਅ ਰਹੀ ਹੈ । ਦੱਸਣਾ ਬਣਦਾ ਹੈ ਕਿ ਭਾਰਤੀ ਅਰਬਪਤੀ ਕਾਰੋਬਾਰੀ ਗੌਤਮ ਅਡਾਨੀ ’ਤੇ ਅਮਰੀਕਾ ਦੀ ਅਦਾਲਤ ’ਚ ਉਸ ’ਤੇ ਸੂਰਜੀ ਊਰਜਾ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 25 ਕਰੋੜ ਡਾਲਰ (ਕਰੀਬ 2100 ਕਰੋੜ ਰੁਪਏ) ਦੀ ਰਿਸ਼ਵਤ ਦੇਣ ਦੇ ਦੋਸ਼ ਲੱਗੇ ਸਨ । ਭਾਰਤ ਦੇ ਦੂਜੇ ਸਭ ਤੋਂ ਅਮੀਰ ਅਡਾਨੀ ’ਤੇ ਅਮਰੀਕੀ ਅਧਿਕਾਰੀਆਂ ਨੇ ਦੋ ਵੱਖੋ-ਵੱਖਰੇ ਮਾਮਲਿਆਂ ’ਚ ਰਿਸ਼ਵਤਖੋਰੀ ਅਤੇ ਸਕਿਉਰਿਟੀਜ਼ ਧੋਖਾਧੜੀ ਦੇ ਦੋਸ਼ ਲਾਏ ਹਨ । ਨਿਊਯਾਰਕ ਦੀ ਅਦਾਲਤ ’ਚ ਅਮਰੀਕੀ ਨਿਆਂ ਵਿਭਾਗ ਵੱਲੋਂ ਗੌਤਮ ਅਤੇ ਉਸ ਦੇ ਭਤੀਜੇ ਸਾਗਰ ਸਮੇਤ ਸੱਤ ਹੋਰਾਂ ’ਤੇ ਮਹਿੰਗੀ ਸੂਰਜੀ ਊਰਜਾ ਖ਼ਰੀਦਣ ਲਈ ਆਂਧਰਾ ਪ੍ਰਦੇਸ਼ ਜਿਹੀਆਂ ਸੂਬਾ ਸਰਕਾਰਾਂ ਦੇ ਅਣਪਛਾਤੇ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦੇ ਦੋਸ਼ ਲਾਏ ਹਨ ਤਾਂ ਜੋ 20 ਸਾਲਾਂ ’ਚ ਦੋ ਅਰਬ ਅਮਰੀਕੀ ਡਾਲਰ ਤੋਂ ਵੱਧ ਦਾ ਮੁਨਾਫ਼ਾ ਕਮਾਇਆ ਜਾ ਸਕੇ । ਮੁਕੱਦਮੇ ਮੁਤਾਬਕ ਨਵੀਂ ਦਿੱਲੀ ਸਥਿਤ ਐਜ਼ਿਊਰ ਪਾਵਰ ਵੀ ਕਥਿਤ ਰਿਸ਼ਵਤਖੋਰੀ ਸਾਜ਼ਿਸ਼ ਦਾ ਹਿੱਸਾ ਸੀ। ਇਸ ਤੋਂ ਇਲਾਵਾ ਅਮਰੀਕੀ ਸਕਿਉਰਿਟੀਜ਼ ਅਤੇ ਐਕਸਚੇਂਜ ਕਮਿਸ਼ਨ ਨੇ ਵੀ ਗੌਤਮ ਅਤੇ ਸਾਗਰ ਅਡਾਨੀ ਤੇ ਐਜ਼ਿਊਰ ਪਾਵਰ ਦੇ ਅਧਿਕਾਰੀ ’ਤੇ ਸੰਘੀ ਸਕਿਊਰਿਟੀਜ਼ ਕਾਨੂੰਨਾਂ ਦੀਆਂ ਧੋਖਾਧੜੀ ਵਿਰੋਧੀ ਧਾਰਾਵਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ ।

Advertisement
Advertisement
Advertisement
Advertisement
Scroll to Top