Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 8:28 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਜ਼ਾਰ ਵਿਚ ਔਰਤਾਂ ਦੇ ਕੱਪੜੇ ਪਾ ਕੇ ਅਸ਼ਲੀਲ ਡਾਂਸ ਕਰਦੇ ਨੌਜਵਾਨ ਨੂੰ ਪਕੜ ਲੋਕਾਂ ਬੁਰੀ ਤਰ੍ਹਾਂ ਕੁੱਟਣ ਤੋਂ ਬਾਅਦ ਚਿਤਾਵਨੀ ਦੇ ਛੱਡਿਆ

ਬਾਜ਼ਾਰ ਵਿਚ ਔਰਤਾਂ ਦੇ ਕੱਪੜੇ ਪਾ ਕੇ ਅਸ਼ਲੀਲ ਡਾਂਸ ਕਰਦੇ ਨੌਜਵਾਨ ਨੂੰ ਪਕੜ ਲੋਕਾਂ ਬੁਰੀ ਤਰ੍ਹਾਂ ਕੁੱਟਣ ਤੋਂ ਬਾਅਦ ਚਿਤਾਵਨੀ ਦੇ ਛੱਡਿਆ

ਬਾਜ਼ਾਰ ਵਿਚ ਔਰਤਾਂ ਦੇ ਕੱਪੜੇ ਪਾ ਕੇ ਅਸ਼ਲੀਲ ਡਾਂਸ ਕਰਦੇ ਨੌਜਵਾਨ ਨੂੰ ਪਕੜ ਲੋਕਾਂ ਬੁਰੀ ਤਰ੍ਹਾਂ ਕੁੱਟਣ ਤੋਂ ਬਾਅਦ ਚਿਤਾਵਨੀ ਦੇ ਛੱਡਿਆ
ਪਾਣੀਪਤ : ਹਰਿਆਣਾ ਦੇ ਪਾਣੀਪਤ ਦੇ ਇਨਸਰ ਬਾਜ਼ਾਰ ‘ਚ ਕੁਝ ਦੁਕਾਨਦਾਰਾਂ ਨੇ ਔਰਤਾਂ ਦੇ ਕੱਪੜੇ ਪਾ ਕੇ ਅਸ਼ਲੀਲ ਡਾਂਸ ਕਰਦੇ ਇਕ ਨੌਜਵਾਨ ਨੂੰ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ । ਨੌਜਵਾਨ ਔਰਤਾਂ ਦੇ ਕੱਪੜੇ ਪਾ ਕੇ ਬਾਜ਼ਾਰ ‘ਚ ਰੀਲਾਂ ਬਣਾ ਰਿਹਾ ਸੀ । ਉਸਦਾ ਸਾਥੀ ਵੀਡੀਓ ਸ਼ੂਟ ਕਰ ਰਿਹਾ ਸੀ । ਬਾਜ਼ਾਰ ‘ਚ ਆਉਣ ਵਾਲੀਆਂ ਔਰਤਾਂ ਨੌਜਵਾਨ ਨੂੰ ਦੇਖ ਕੇ ਹੋ ਰਹੀਆਂ ਸਨ । ਇਸ ਦੌਰਾਨ ਦੁਕਾਨਦਾਰਾਂ ਨੇ ਨੌਜਵਾਨ ਨੂੰ ਫੜ ਲਿਆ ਅਤੇ ਜ਼ੋਰਦਾਰ ਥੱਪੜ ਮਾਰੇ। ਰਾਹਗੀਰਾਂ ਨੇ ਨੌਜਵਾਨ ਦੀ ਕੁੱਟਮਾਰ ਦੀ ਵੀਡੀਓ ਵੀ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ ਤੇ ਦੁਕਾਨਦਾਰਾਂ ਨੇ ਚਿਤਾਵਨੀ ਦੇ ਕੇ ਨੌਜਵਾਨ ਨੂੰ ਛੱਡ ਦਿੱਤਾ । ਮਾਮਲਾ ਅਜੇ ਤੱਕ ਪੁਲਿਸ ਤੱਕ ਨਹੀਂ ਪਹੁੰਚਿਆ ਹੈ । ਜਾਣਕਾਰੀ ਅਨੁਸਾਰ ਦੁਕਾਨਦਾਰਾਂ ਨੇ ਨੌਜਵਾਨ ਨੂੰ ਪੁੱਛਿਆ ਕਿ ਉਹ ਅਜਿਹਾ ਕਿਉਂ ਕਰ ਰਿਹਾ ਹੈ । ਨੌਜਵਾਨ ਨੇ ਦੱਸਿਆ ਕਿ ਉਹ ਕਈ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਰਗਰਮ ਹੈ ਅਤੇ ਇਸ ਲਈ ਉਹ ਵੀਡੀਓ ਬਣਾਉਂਦਾ ਹੈ ਅਤੇ ਬਲੌਗ ਬਣਾ ਕੇ ਕਮਾਈ ਕਰਦਾ ਹੈ । ਉਸ ਦੇ ਫਾਲੋਅਰਜ਼ ਇਸ ਤਰ੍ਹਾਂ ਦੀਆਂ ਵੀਡੀਓਜ਼ ਨੂੰ ਪਸੰਦ ਕਰਦੇ ਹਨ । ਇਸੇ ਲਈ ਉਹ ਅਜਿਹੀਆਂ ਵੀਡੀਓਜ਼ ਬਣਾ ਰਿਹਾ ਸੀ । ਉਹ ਪਹਿਲਾਂ ਵੀ ਅਜਿਹੀਆਂ ਵੀਡੀਓਜ਼ ਸ਼ੂਟ ਕਰ ਚੁੱਕੇ ਹਨ। ਇਸ ਤਰ੍ਹਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੁੰਦੀਆਂ ਹਨ, ਜਿਸ ਕਾਰਨ ਉਹ ਅਜਿਹੀਆਂ ਵੀਡੀਓਜ਼ ਸ਼ੂਟ ਕਰਦਾ ਹੈ ।

Advertisement
Advertisement
Advertisement
Advertisement
Scroll to Top