Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:03 am

+91 90915 01313 , +91 90916 01313

punjabbanni@gmail.com
punjabbani@yahoo.com

ਸੁਖਚੈਨ ਸਿੰਘ ਕਲਸਾਣੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਸੁਖਚੈਨ ਸਿੰਘ ਕਲਸਾਣੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਸਿਮਰਨਜੀਤ ਸਿੰਘ ਸਕੱਤਰ ਤੇ ਇੰਦਰਜੋਧ ਸਿੰਘ ਬਣਾਏ ਮੀਤ ਪ੍ਰਧਾਨ
ਯੋਗਰਾਜ ਸਿੰਘ ਭਾਂਬਰੀ ਨੂੰ ਹੋਣਗੇ ਰਾਸ਼ਟਰੀ ਕੋਆਰਡੀਨੇਟਰ
ਚੰਡੀਗੜ੍ਹ, 24 ਜੂਨ : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਦੇ ਬਿਹਤਰ ਸੰਚਾਲਨ ਅਤੇ ਰੋਜਮਰਾ ਗਤੀਵਿਧੀਆਂ ਨੂੰ ਮਜ਼ਬੂਤ ਅਤੇ ਗਤੀਸ਼ੀਲ ਕਰਨ ਦੇ ਉਦੇਸ਼ ਨਾਲ ਦੇਸ਼ ਦੀ ਇਸ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਗੱਤਕਾ ਸੰਸਥਾ ਵਿੱਚ ਮਹੱਤਵਪੂਰਨ ਨਿਯੁਕਤੀਆਂ ਕੀਤੀਆਂ ਗਈਆਂ ਹਨ। ਐਸੋਸੀਏਸ਼ਨ ਦੇ ਮੌਜੂਦਾ ਮੀਤ ਪ੍ਰਧਾਨ ਸੁਖਚੈਨ ਸਿੰਘ ਕਲਸਾਣੀ (ਹਰਿਆਣਾ) ਨੂੰ ਕਾਰਜਕਾਰੀ ਪ੍ਰਧਾਨ ਦੇ ਮਾਣਮੱਤੇ ਆਹੁਦੇ ਨਾਲ ਨਿਵਾਜਿਆ ਗਿਆ ਹੈ। ਐੱਨ.ਜੀ.ਏ.ਆਈ. ਦੇ ਸੰਯੁਕਤ ਸਕੱਤਰ ਇੰਦਰਜੋਧ ਸਿੰਘ ਅਤੇ ਰਾਸ਼ਟਰੀ ਕੋਆਰਡੀਨੇਟਰ ਸਿਮਰਨਜੀਤ ਸਿੰਘ ਨੂੰ ਕ੍ਰਮਵਾਰ ਉਪ ਪ੍ਰਧਾਨ ਅਤੇ ਕਾਰਜਕਾਰੀ ਸਕੱਤਰ ਵਜੋਂ ਪਦਉਨਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐੱਨ.ਜੀ.ਏ.ਆਈ. ਦੇ ਕਾਰਜਕਾਰਨੀ ਮੈਂਬਰ ਤੇ ਨੈਸ਼ਨਲ ਕੋਚ ਯੋਗਰਾਜ ਸਿੰਘ ਭਾਂਬਰੀ ਨੂੰ ਸਿਮਰਨਜੀਤ ਸਿੰਘ ਦੀ ਤਰੱਕੀ ਤੋਂ ਬਾਅਦ ਖਾਲੀ ਪਈ ਅਸਾਮੀ ‘ਤੇ ਰਾਸ਼ਟਰੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।
ਇਹ ਅਹਿਮ ਫੈਸਲੇ ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐਫ.) ਅਤੇ ਐਨ.ਜੀ.ਏ.ਆਈ. ਦੇ ਪ੍ਰਮੁੱਖ ਨੁਮਾਇੰਦਿਆਂ ਦੀ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਲਏ ਗਏ।
ਇਹ ਅਧਿਕਾਰਤ ਐਲਾਨ ਕਰਦਿਆਂ ਐਨ.ਜੀ.ਏ.ਆਈ. ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ: ਦੀਪ ਸਿੰਘ ਯੂ.ਐਸ.ਏ. ਨੇ ਕਿਹਾ ਕਿ ਇਹ ਤਿੰਨੋਂ ਸ਼ਖਸੀਅਤਾਂ ਲੰਮਾ ਸਮਾਂ ਗੱਤਕਾ ਖੇਡਦੇ ਹੋਏ ਰਾਸ਼ਟਰੀ ਕੋਚ ਬਣੇ। ਇਨ੍ਹਾਂ ਗੱਤਕਾ ਪ੍ਰਸ਼ਾਸਕਾਂ ਵੱਲੋਂ ਬੀਤੇ ਸਮੇਂ ਵਿੱਚ ਦਿਖਾਈ ਬਿਹਤਰ ਕਾਰਗੁਜ਼ਾਰੀ ਦੇ ਮੱਦੇਨਜ਼ਰ ਇਨ੍ਹਾਂ ਸਾਬਕਾ ਨਿਪੁੰਨ ਖਿਡਾਰੀਆਂ ਨੂੰ ਉਕਤ ਗੱਤਕਾ ਐਨ.ਐਸ.ਐਫ. ਦੇ ਉੱਚ ਪੱਧਰੀ ਪ੍ਰਬੰਧਕ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ।
ਕੌਮੀ ਪ੍ਰਧਾਨ ਗਰੇਵਾਲ ਨੇ ਐਨ.ਜੀ.ਏ.ਆਈ. ਦੇ ਕਾਰਜਕਾਰੀ ਪ੍ਰਧਾਨ ਅਤੇ ਸਕੱਤਰ ਨੂੰ ਪੂਰੇ ਦੇਸ਼ ਵਿੱਚ ਰਾਸ਼ਟਰੀ ਗੱਤਕਾ ਐਸੋਸੀਏਸ਼ਨ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਚਲਾਉਣ ਲਈ ਪੂਰੀਆਂ ਸ਼ਕਤੀਆਂ ਅਤੇ ਅਧਿਕਾਰ ਸੌਂਪੇ ਗਏ ਹਨ।
ਇੱਕ ਸਮਰਪਿਤ ਗੱਤਕਾ ਪ੍ਰਮੋਟਰ ਗਰੇਵਾਲ ਨੇ ਭਾਰਤ ਵਿੱਚ ਆਪਣੀਆਂ ਮਾਨਤਾ ਪ੍ਰਾਪਤ ਸਾਰੇ ਰਾਜਾਂ ਦੀਆਂ ਗੱਤਕਾ ਐਸੋਸੀਏਸ਼ਨਾਂ ਨੂੰ ਉਕਤ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਆਪਣਾ ਪੂਰਨ ਸਹਿਯੋਗ ਅਤੇ ਸਮਰਥਨ ਦੇਣ ਲਈ ਕਿਹਾ ਹੈ। ਉਨ੍ਹਾਂ ਸਮੂਹ ਰਾਜਾਂ ਨੂੰ ਆਪਣੇ ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਗੱਤਕਾ ਟੂਰਨਾਮੈਂਟ ਪਹਿਲਾਂ ਤੋਂ ਨਿਰਧਾਰਤ ਗੱਤਕਾ ਕੈਲੰਡਰ ਅਨੁਸਾਰ ਜਲਦ ਮੁਕੰਮਲ ਕਰਵਾਉਣ ਲਈ ਵੀ ਆਖਿਆ ਹੈ। ਗਰੇਵਾਲ ਨੇ ਖੁਲਾਸਾ ਕੀਤਾ ਕਿ ਐਨ.ਜੀ.ਏ.ਆਈ. ਵੱਲੋਂ ਸਤੰਬਰ ਮਹੀਨੇ ਸਬ-ਜੂਨੀਅਰ, ਜੂਨੀਅਰ ਤੇ ਸੀਨੀਅਰ ਨੈਸ਼ਨਲ ਗੱਤਕਾ ਚੈਂਪੀਅਨਸ਼ਿਪਾਂ ਦਾ ਆਯੋਜਨ ਕੀਤਾ ਜਾਣਾ ਹੈ ਜਿੰਨਾਂ ਦੀਆਂ ਤਾਰੀਖਾਂ ਦਾ ਜਲਦੀ ਹੀ ਐਲਾਨ ਕਰ ਦਿੱਤਾ ਜਾਵੇਗਾ।

Advertisement
Advertisement
Advertisement
Advertisement
Scroll to Top