Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:09 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ
ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ, 26 ਨਵੰਬਰ : ਪੰਜਾਬ ਵਿੱਚ ਲੜਕੀਆਂ ਨੂੰ ਸਸ਼ਕਤ ਬਣਾਉਣ ਸਬੰਧੀ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਐਸ. ਏ. ਐਸ. ਨਗਰ (ਮੁਹਾਲੀ) ਦੀਆਂ ਦੋ ਮਹਿਲਾ ਕੈਡਿਟਾਂ, ਚਰਨਪ੍ਰੀਤ ਕੌਰ ਅਤੇ ਮਹਿਕ, ਦੀ ਵੱਕਾਰੀ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ । ਇਨ੍ਹਾਂ ਦੀ ਸਿਖਲਾਈ ਜਨਵਰੀ 2025 ਤੋਂ ਸ਼ੁਰੂ ਹੋਵੇਗੀ । ਕੁਰਾਲੀ (ਐਸ. ਏ. ਐਸ. ਨਗਰ) ਦੀ ਰਹਿਣ ਵਾਲੀ ਮਹਿਲਾ ਕੈਡੇਟ ਚਰਨਪ੍ਰੀਤ ਕੌਰ, ਦੇ ਪਿਤਾ ਸ. ਹਰਮਿੰਦਰ ਸਿੰਘ ਬਨਵੈਤ ਇੱਕ ਪ੍ਰਾਈਵੇਟ ਕੰਪਨੀ ਵਿੱਚ ਡਰਾਈਵਰ ਵਜੋਂ ਕੰਮ ਕਰਦੇ ਹਨ । ਐਸ. ਏ. ਐਸ. ਨਗਰ ਦੀ ਰਹਿਣ ਵਾਲੀ ਮਹਿਲਾ ਕੈਡਿਟ ਮਹਿਕ ਦੇ ਪਿਤਾ ਸ੍ਰੀ ਅਨਿਲ ਕੁਮਾਰ ਦਹੀਆ ਸਰਕਾਰੀ ਅਧਿਆਪਕ ਹਨ । ਮੈਰਿਟ ਸੂਚੀ ਵਿੱਚ ਸ਼ਾਮਲ 192 ਲੜਕੀਆਂ ਵਿੱਚੋਂ, ਚਰਨਪ੍ਰੀਤ ਕੌਰ ਨੇ ਚੌਥਾ ਆਲ ਇੰਡੀਆ ਰੈਂਕ (ਏ. ਆਈ. ਆਰ.) ਹਾਸਲ ਕੀਤਾ ਹੈ ਜਦੋਂਕਿ ਮਹਿਕ ਨੇ 23ਵਾਂ ਰੈਂਕ ਪ੍ਰਾਪਤ ਕੀਤਾ ਹੈ ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੋਵਾਂ ਮਹਿਲਾ ਕੈਡਿਟਾਂ ਨੂੰ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਬਿਨਾਂ ਸ਼ੱਕ ਪੰਜਾਬ ਦੀਆਂ ਹੋਰ ਲੜਕੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਦੇਸ਼ ਦੀ ਸੇਵਾ ਨਿਭਾਉਣ ਦੇ ਮੌਕੇ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਈ ਭਾਗੋ ਏ. ਐਫ. ਪੀ. ਆਈ. ਵਿਖੇ ਲੜਕੀਆਂ ਲਈ ਐਨ. ਡੀ. ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ ਸੀ । ਇਸ ਸੰਸਥਾ ਦੀਆਂ ਚਾਰ ਹੋਰ ਮਹਿਲਾ ਕੈਡਿਟਾਂ ਨੇ ਐਨ. ਡੀ. ਏ. ਦੀ ਦਾਖਲਾ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਹੁਣ ਉਹ ਆਪਣੀ ਐਸ. ਐਸ. ਬੀ. ਸਕ੍ਰੀਨਿੰਗ ਦੀ ਤਿਆਰੀ ਕਰ ਰਹੀਆਂ ਹਨ।
ਮਾਈ ਭਾਗੋ ਏ. ਐਫ. ਪੀ. ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ ਏ. ਵੀ. ਐਸ. ਐਮ.(ਸੇਵਾਮੁਕਤ) ਨੇ ਏਅਰ ਫੋਰਸ ਅਕੈਡਮੀ ਲਈ ਮਹਿਲਾ ਕੈਡਿਟਾਂ ਦੀ ਚੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੀ ਵੱਖ-ਵੱਖ ਹਥਿਆਰਬੰਦ ਬਲਾਂ ਦੀਆਂ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਸਬੰਧੀ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ । ਉਨ੍ਹਾਂ ਨੇ ਇਨ੍ਹਾਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ।

Advertisement
Advertisement
Advertisement
Advertisement
Scroll to Top