ਸੰਗਤ ਵਿੱਚ ਗਲਤ-ਫਹਿਮੀਆਂ ਪੈਦਾ ਕਰਨ ਲਈ ਸੋਸ਼ਲ ਮੀਡੀਆ `ਤੇ ਜਾਣ-ਬੁੱਝ ਕੇ ਗਲਤ ਪ੍ਰਚਾਰ ਕਰਨ ਵਾਲਿਆਂ ਵਿਰੁੱਧ ਸ਼ੋ੍ਰਮਣੀ ਅਕਾਲੀ ਦਲ ਕਰੇਗੀ ਕਾਨੂੰਨੀ ਕਾਰਵਾਈ : ਚੀਮਾ
ਸੰਗਤ ਵਿੱਚ ਗਲਤ-ਫਹਿਮੀਆਂ ਪੈਦਾ ਕਰਨ ਲਈ ਸੋਸ਼ਲ ਮੀਡੀਆ `ਤੇ ਜਾਣ-ਬੁੱਝ ਕੇ ਗਲਤ ਪ੍ਰਚਾਰ ਕਰਨ ਵਾਲਿਆਂ ਵਿਰੁੱਧ ਸ਼ੋ੍ਰਮਣੀ ਅਕਾਲੀ ਦਲ ਕਰੇਗੀ ਕਾਨੂੰਨੀ ਕਾਰਵਾਈ : ਚੀਮਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੁਝ ਲੋਕਾਂ ਵੱਲੋਂ ਜਾਣ-ਬੁਝ ਕੇ ਸੰਗਤ ਵਿੱਚ ਗਲਤ-ਫਹਿਮੀਆਂ ਪੈਦਾ ਕਰਨ ਲਈ ਸੋਸ਼ਲ ਮੀਡੀਆ `ਤੇ ਜਾਣ-ਬੁੱਝ ਕੇ ਗਲਤ ਪ੍ਰਚਾਰ ਕੀਤਾ ਜਾ ਰਿਹਾ । ਉਨ੍ਹਾਂ ਇੱਕ ਪੰਫ਼ਲੇਟ ਸ਼ੇਅਰ ਕਰਦਿਆਂ ਦੱਸਿਆ ਕਿ ਕੁਝ ਲੋਕਾਂ ਵੱਲੋਂ ਜਾਣ-ਬੁਝ ਕੇ ਸੁਖਬੀਰ ਬਾਦਲ ਦੇ ਪੋਸਟਰ `ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੀ ਫੋਟੋ ਇਕੱਠੀ ਲਗਾ ਕੇ ਸੰਗਤ ਵਿੱਚ ਗਲਤ ਫਹਿਮੀਆਂ ਪੈਦਾ ਕਰਨ ਲਈ ਗਲਤ ਅਤੇ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਅਜਿਹੇ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੀ ਲੀਗਲ ਟੀਮ ਨਾਲ ਸਲਾਹ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾਣੀ ਹੈ । ਉਨ੍ਹਾਂ ਕਿਹਾ ਕਿ ਇਹ ਪੂਰਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਧਿਆਨ ਵਿੱਚ ਵੀ ਲਿਆਂਦਾ ਜਾਵੇਗਾ ।