Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 6:15 pm

+91 90915 01313 , +91 90916 01313

punjabbanni@gmail.com
punjabbani@yahoo.com

ਸੰਵਿਧਾਨ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ : ਰਾਸ਼ਟਰਪਤੀ ਦਰੋਪਦੀ ਮੁਰਮੂ

ਸੰਵਿਧਾਨ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ : ਰਾਸ਼ਟਰਪਤੀ ਦਰੋਪਦੀ ਮੁਰਮੂ

ਸੰਵਿਧਾਨ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ : ਰਾਸ਼ਟਰਪਤੀ ਦਰੋਪਦੀ ਮੁਰਮੂ
ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ ਦਸਦਿਆਂ ਕਿਹਾ ਕਿ ਇਸ ਦੀ ਭਾਵਨਾ ਅਨੁਸਾਰ ਕਾਰਜ ਪਾਲਿਕਾ, ਵਿਧਾਨ ਪਾਲਿਕਾ ਤੇ ਨਿਆਂ ਪਾਲਿਕਾ ਦਾ ਫਰਜ਼ ਮਿਲ ਕੇ ਨਾਗਰਿਕਾਂ ਦਾ ਜੀਵਨ ਸੁਖਾਲਾ ਬਣਾਉਣਾ ਹੈ । ਮੁਰਮੂ ਨੇ ਸੰਵਿਧਾਨ ਦਿਵਸ ਮੌਕੇ ਇਹ ਵੀ ਕਿਹਾ ਕਿ ਦੇਸ਼ ਦੇ ਸੰਵਿਧਾਨ ’ਚ ਹਰ ਨਾਗਰਿਕ ਦੇ ਬੁਨਿਆਦੀ ਫਰਜ਼ ਸਪੱਸ਼ਟ ਤੌਰ ’ਤੇ ਪਰਿਭਾਸ਼ਤ ਹਨ ਜਿਨ੍ਹਾਂ ਵਿੱਚ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕਰਨ, ਸੁਹਿਰਦਾ ਵਧਾਉਣ ਅਤੇ ਮਹਿਲਾਵਾਂ ਦਾ ਮਾਣ-ਸਨਮਾਨ ਬਣਾਏ ਰੱਖਣ ’ਤੇ ਜ਼ੋਰ ਦਿੱਤਾ ਗਿਆ ਹੈ । ਸੰਵਿਧਾਨ ਅਪਣਾਏ ਜਾਣ ਦੀ 75ਵੀਂ ਵਰ੍ਹੇਗੰਢ ਮੌਕੇ ਸੰਸਦ ਦੇ ਕੇਂਦਰੀ ਹਾਲ ’ਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਭਾਵਨਾ ਅਨੁਸਾਰ ਕਾਰਜ ਪਾਲਿਕਾ, ਵਿਧਾਨ ਪਾਲਿਕਾ ਤੇ ਨਿਆਂ ਪਾਲਿਕਾ ਦਾ ਫਰਜ਼ ਨਾਗਰਿਕਾਂ ਦਾ ਜੀਵਨ ਸੁਖਾਲਾ ਬਣਾਉਣਾ ਹੈ । ਸੰਸਦ ਵੱਲੋਂ ਪਾਸ ਕੀਤੇ ਗਏ ਨਿਯਮਾਂ ਨਾਲ ਇਨ੍ਹਾਂ ਖਾਹਿਸ਼ਾਂ ਨੂੰ ਮਜ਼ਬੂਤੀ ਮਿਲੀ ਹੈ । ਸਮਾਗਮ ਨੂੰ ਸੰਬੋਧਨ ਕਰਦਿਆਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਜੇ ਪਾਰਟੀਆਂ ਧਰਮ ਨੂੰ ਦੇਸ਼ ਤੋਂ ਉੱਪਰ ਰਖਦੀਆਂ ਹਨ ਤਾਂ ਸਾਡੀ ਆਜ਼ਾਦੀ ਦੂਜੀ ਵਾਰ ਖਤਰੇ ’ਚ ਪੈ ਜਾਵੇਗੀ । ਉਨ੍ਹਾਂ ਚੌਕਸ ਕੀਤਾ ਕਿ ਰਣਨੀਤੀ ਦੇ ਰੂਪ ’ਚ ਅਸ਼ਾਂਤੀ ਫੈਲਾਉਣਾ ਜਮਹੂਰੀ ਸੰਸਥਾਵਾਂ ਲਈ ਖਤਰਨਾਕ ਹੈ ।

Advertisement
Advertisement
Advertisement
Advertisement
Scroll to Top