Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:22 pm

+91 90915 01313 , +91 90916 01313

punjabbanni@gmail.com
punjabbani@yahoo.com

ਸੀਪੀ ਸਵਪਨ ਸ਼ਰਮਾ ਨੇ ਕੀਤਾ ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਦਾ ਆਗਾਜ਼

ਸੀਪੀ ਸਵਪਨ ਸ਼ਰਮਾ ਨੇ ਕੀਤਾ ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਦਾ ਆਗਾਜ਼

ਸੀਪੀ ਸਵਪਨ ਸ਼ਰਮਾ ਨੇ ਕੀਤਾ ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਦਾ ਆਗਾਜ਼
ਅੰਤਰ-ਰਾਸਟਰੀ ਖਿਡਾਰੀ ਨਕਦ ਪੁਰਸਕਾਰ ਵਜੋਂ ਸਨਮਾਨਤ, 2 ਦਸੰਬਰ ਨੂੰ ਹੋਣਗੇ ਫਾਇਨਲ ਮੁਕਾਬਲੇ
ਖੇਡ ਵਿਅਕਤੀ ਦੇ ਵਿਕਾਸ ਅਤੇ ਅਨੁਸ਼ਾਸਨ ਵਿੱਚ ਸਹਾਈ- ਸੀਪੀ ਸਵਪਨ ਸ਼ਰਮਾ
ਜਲੰਧਰ : ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2024 ਅੱਜ ਤੋਂ ਜਲੰਧਰ ਦੇ ਪ੍ਰਸਿੱਧ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਸ਼ੁਰੂ ਹੋ ਗਈ। ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ, ਜਲੰਧਰ ਵੱਲੋਂ ਆਯੋਜਿਤ ਇਹ ਚੈਂਪੀਅਨਸ਼ਿਪ 2 ਦਸੰਬਰ ਤੱਕ ਚਲੇਗੀ। ਇਸ ਚੈਂਪੀਅਨਸ਼ਿਪ ਵਿੱਚ ਰਾਜ ਦੇ ਲਗਭਗ 200 ਖਿਡਾਰੀ ਭਾਗ ਲੈ ਰਹੇ ਹਨ । ਸ਼ਨੀਵਾਰ ਨੂੰ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ । ਦਰਸ਼ਕਾਂ ਨੂੰ ਸੰਬੋਧਨ ਕਰਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵਿਅਕਤੀ ਦੇ ਵਿਕਾਸ ਵਿੱਚ ਖੇਡਾਂ ਦੀ ਭੂਮਿਕਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, “ਖੇਡਾਂ ਸਿਰਫ ਸ਼ਾਰੀਰਕ ਸਹਿਨਸ਼ੀਲਤਾ ਬਾਰੇ ਹੀ ਨਹੀਂ ਹਨ, ਬਲਕਿ ਇਨ੍ਹਾਂ ਨਾਲ ਵਿਅਕਤੀ ਦਾ ਵਿਕਾਸ, ਅਨੁਸ਼ਾਸਨ, ਟੀਮ ਵਰਕ ਅਤੇ ਦ੍ਰਿੜਤਾ ਮਜ਼ਬੂਤ ਹੁੰਦੀ ਹੈ।” ਇਸ ਮੌਕੇ ਉਨ੍ਹਾਂ ਨੇ ਸਟੇਡੀਅਮ ਨੂੰ ਖੇਡ ਸੁਵਿਧਾ ਦੇ ਰੂਪ ਵਿੱਚ ਵਿਕਾਸ ਕਰਨ ਲਈ ਡੀ. ਬੀ. ਏ. ਜਲੰਧਰ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ ।

ਚੈਂਪੀਅਨਸ਼ਿਪ ਬਾਰੇ ਜਾਣਕਾਰੀ ਦਿੰਦਿਆਂ ਡੀਬੀਏ ਮੈਂਬਰ ਸਕੱਤਰ ਅਤੇ ਸਾਬਕਾ ਰਾਸ਼ਟਰੀ ਖਿਡਾਰੀ ਰਿਤਿਨ ਖੰਨਾ ਨੇ ਮੀਡੀਆ ਨੂੰ ਦੱਸਿਆ ਕਿ ਉਦਘਾਟਨੀ ਸਮਾਰੋਹ ਵਿੱਚ ਪੰਜਾਬ ਨਾਲ ਸਬੰਧਤ ਕਈ ਅੰਤਰਰਾਸ਼ਟਰੀ ਬੈਡਮਿੰਟਨ ਖਿਡਾਰੀਆਂ ਨੂੰ ਸਨਮਾਨਤ ਵੀ ਕੀਤਾ ਗਿਆ । ਇਨ੍ਹਾਂ ਖਿਡਾਰੀਆਂ ‘ਚ ਜਲੰਧਰ ਤੋਂ ਮਾਨਿਆ ਰਲ੍ਹਨ, ਦਿਵਯਮ ਸਚਦੇਵਾ, ਮ੍ਰਿਦੁਲ ਝਾ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਨਕਦ ਇਨਾਮ ਦੇ ਨਾਲ ਸਨਮਾਨਤ ਕੀਤਾ ਗਿਆ । ਇਸ ਤੋਂ ਇਲਾਵਾ, ‘ਥੌਮਸ ਕੱਪ’ ਜਿੱਤਣ ਵਾਲੀ ਭਾਰਤੀ ਬੈਡਮਿੰਟਨ ਟੀਮ ਦੇ ਕੋਚ ਐਸ. ਵਿਜੇਦੀਪ ਸਿੰਘ ਅਤੇ ਸਾਬਕਾ ਅੰਤਰਰਾਸ਼ਟਰੀ ਖਿਡਾਰੀ ਸਚਿਨ ਰਤੀ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਚੈਂਪੀਅਨਸ਼ਿਪ ਵਿੱਚ ਵਧੀਆਂ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਦਸੰਬਰ ਵਿੱਚ ਬੰਗਲੁਰੂ ‘ਚ ਹੋਣ ਵਾਲੇ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪੰਜਾਬ ਵੱਲੋਂ ਹਿੱਸਾ ਲੈਣ ਦਾ ਮੌਕਾ ਮਿਲੇਗਾ । ਇਸ ਸਮਾਰੋਹ ਵਿੱਚ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸੀਨੀਅਰ ਅਧਿਕਾਰੀ ਰਾਕੇਸ਼ ਖੰਨਾ, ਸੰਦੀਪ ਰਿਣਵਾ, ਚਿਤਰੰਜਨ ਬੰਸਲ, ਨਰੇਸ਼ ਬੁਧੀਆ, ਅਨਿਲ ਭਟ੍ਟੀ, ਸ਼ਮਸ਼ੇਰ ਢਿੱਲੋ, ਵਿਸ਼ਾਲ ਰਲ੍ਲਨ ਅਤੇ ਧੀਰਜ ਸ਼ਰਮਾ ਵੀ ਮੌਜੂਦ ਸਨ। ਜਲੰਧਰ ਦੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਨੇ ਇਸ ਆਯੋਜਨ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਲਈ ਪ੍ਰਾਯੋਜਕਾਂ ਘਨਸ਼ਿਆਮ ਸਵੀਟਸ ਅਤੇ ਵਿਕਟਰ ਦਾ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top