Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:36 pm

+91 90915 01313 , +91 90916 01313

punjabbanni@gmail.com
punjabbani@yahoo.com

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
ਮੰਤਰੀ ਨੇ ਹਵਾਈ ਸੈਨਾ ਦੀ ਤਰਫੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ
ਚੰਡੀਗੜ੍ਹ, 30 ਨਵੰਬਰ : ਸੰਸਦ ਮੈਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਵਿੱਚ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਹਵਾਈ ਸੈਨਾ ਵੱਲੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ । ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ, ਜਿਸ ਨੂੰ ਭਾਰਤੀ ਹਵਾਈ ਸੈਨਾ (ਆਈ. ਏ. ਐੱਫ.) ਵੱਲੋਂ ਸੰਚਾਲਿਤ ਕੀਤਾ ਜਾਂਦਾ ਹੈ, ਦੀ ਹਵਾਈ ਪੱਟੀ ਦੇ ਚੱਲ ਰਹੇ ਕੰਮ ਬਾਰੇ ਜਾਣੂ ਕਰਵਾਇਆ । ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਹਵਾਈ ਅੱਡੇ ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਅਤੇ ਸ਼ਹਿਰੀ ਹਵਾਬਾਜ਼ੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਹੈ । ਉਨ੍ਹਾਂ ਨੇ ਰੱਖਿਆ ਮੰਤਰੀ ਨੂੰ ਅੱਗੇ ਦੱਸਿਆ ਕਿ ਉਹ ਇਸ ਪ੍ਰਾਜੈਕਟ ਦੀ ਪ੍ਰਗਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ, ਲੁਧਿਆਣਾ ਦੇ ਏਅਰਪੋਰਟ ਡਾਇਰੈਕਟਰ, ਭਾਰਤ ਇਲੈਕਟ੍ਰੋਨਿਕਸ ਲਿਮਟਿਡ (ਬੀ.ਈ.ਐਲ.) ਦੇ ਨੁਮਾਇੰਦਿਆਂ, ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ, ਪੰਜਾਬ ਪਬਲਿਕ ਵਰਕਸ ਡਿਪਾਰਟਮੈਂਟ (ਪੀ. ਡਬਲਿਊ. ਡੀ.) ਅਤੇ ਹੋਰ ਸਬੰਧਿਤ ਏਜੰਸੀਆਂ ਨਾਲ ਨਿਯਮਤ ਤੌਰ ‘ਤੇ ਸਾਈਟ ਦਾ ਦੌਰਾ ਅਤੇ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ, “ਸਾਡੇ ਸਮੂਹਿਕ ਯਤਨਾਂ ਦੇ ਬਾਵਜੂਦ, ਭਾਰਤੀ ਹਵਾਈ ਸੈਨਾ ਦੀ ਤਰਫੋਂ ਕੁਝ ਕੰਮ, ਪ੍ਰਵਾਨਗੀਆਂ ਅਤੇ ਰਸਮੀ ਕਾਰਵਾਈਆਂ ਲੰਬਿਤ ਹਨ, ਜਿਸ ਕਾਰਨ ਪ੍ਰਾਜੈਕਟ ਨੂੰ ਪੂਰਾ ਕਰਨ ਵਿੱਚ ਦੇਰੀ ਹੋ ਰਹੀ ਹੈ । ਹਵਾਈ ਅੱਡੇ ਦੇ ਸਿਵਲ ਹਿੱਸੇ ਦਾ 100 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ । ਹਲਵਾਰਾ ਹਵਾਈ ਅੱਡਾ ਭਾਰਤੀ ਹਵਾਈ ਸੈਨਾ ਵੱਲੋਂ ਲੰਬਿਤ ਕੰਮ ਪੂਰਾ ਹੋਣ ਤੋਂ ਬਾਅਦ ਕੰਮ ਕਰਨਾ ਸ਼ੁਰੂ ਕਰ ਦੇਵੇਗਾ ।
ਸ੍ਰੀ ਅਰੋੜਾ ਨੇ ਰੱਖਿਆ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਭਾਰਤੀ ਹਵਾਈ ਸੈਨਾ ਦੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਅਤੇ ਰਸਮਾਂ ਨੂੰ ਜਲਦੀ ਪੂਰਾ ਕਰਨ ਲਈ ਨਿਰਦੇਸ਼ ਦੇਣ, ਇਸ ਨਾਲ ਇਹ ਯਕੀਨੀ ਬਣੇਗਾ ਕਿ ਹਲਵਾਰਾ ਹਵਾਈ ਅੱਡੇ ‘ਤੇ ਸਿਵਲ ਓਪਰੇਸ਼ਨ ਜਲਦੀ ਤੋਂ ਜਲਦੀ ਸ਼ੁਰੂ ਹੋ ਸਕਣ, ਜਿਸ ਨਾਲ ਖੇਤਰ ਦੇ ਸੰਪਰਕ ਅਤੇ ਆਰਥਿਕ ਵਿਕਾਸ ਨੂੰ ਲਾਭ ਹੋਵੇਗਾ । ਰੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ । ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਨੇ ਇਸ ਸਾਲ ਅਗਸਤ ਵਿੱਚ ਟਾਟਾ ਸੰਨਜ਼ (ਟਾਟਾ ਸਮੂਹ ਦੀਆਂ ਸਾਰੀਆਂ ਕੰਪਨੀਆਂ ਦੀ ਹੋਲਡਿੰਗ ਕੰਪਨੀ ਅਤੇ ਪ੍ਰਮੋਟਰ) ਦੇ ਚੇਅਰਮੈਨ ਐਨ ਚੰਦਰਸ਼ੇਖਰਨ ਵੱਲੋਂ ਭੇਜੀ ਇੱਕ ਉੱਚ ਪੱਧਰੀ ਟੀਮ ਨਾਲ ਮੀਟਿੰਗ ਕੀਤੀ ਸੀ, ਜਿਸ ਵਿੱਚ ਨੇੜ ਭਵਿੱਖ ਵਿੱਚ ਹਵਾਈ ਅੱਡੇ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ, ਹਲਵਾਰਾ ਵਿਖੇ ਨਿਰਮਾਣ ਅਧੀਨ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ । ਇਸ ਦੌਰਾਨ ਸ੍ਰੀ ਅਰੋੜਾ ਨੇ ਦੱਸਿਆ ਕਿ ਹਲਵਾਰਾ ਹਵਾਈ ਅੱਡੇ ਦੀ ਇੱਕ ਸਮੇਂ ਵਿੱਚ 300 ਯਾਤਰੀਆਂ ਨੂੰ ਅਡਜਸਟ ਕਰਨ ਦੀ ਸਮਰੱਥਾ ਹੈ। ਭਵਿੱਖ ਵਿੱਚ ਹਵਾਈ ਅੱਡੇ ਦੇ ਵਿਸਤਾਰ ਦੀ ਵਿਵਸਥਾ ਹੈ। ਇੱਕ ਸਮੇਂ ਵਿੱਚ ਦੋ ਵੱਡੇ ਆਕਾਰ ਦੇ ਜਹਾਜ਼ ਪਾਰਕ ਕੀਤੇ ਜਾ ਸਕਦੇ ਹਨ । ਸ੍ਰੀ ਅਰੋੜਾ ਨੇ ਇਹ ਵੀ ਦੁਹਰਾਇਆ ਕਿ ਹਵਾਈ ਅੱਡਾ ਪ੍ਰਾਜੈਕਟ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ “ਸੁਪਨਮਈ ਪ੍ਰਾਜੈਕਟ” ਹੈ, ਜਿਨ੍ਹਾਂ ਨੇ ਇਸ ਲਈ ਫੰਡ ਮਨਜ਼ੂਰ ਕੀਤੇ ਹਨ । ਹਵਾਈ ਅੱਡਾ 161.28 ਏਕੜ ਦੇ ਖੇਤਰ ਵਿੱਚ ਸਥਾਪਿਤ ਕੀਤਾ ਜਾ ਰਿਹਾ ਹੈ । ਇਸ ਖੇਤਰ ਵਿੱਚ ਬਿਲਟ ਅੱਪ ਟਰਮੀਨਲ ਖੇਤਰ 2,000 ਵਰਗ ਮੀਟਰ ਹੈ। ਜ਼ਮੀਨ ਨੂੰ ਛੱਡ ਕੇ ਸਿਵਲ ਟਰਮੀਨਲ ਦੀ ਕੁੱਲ ਲਾਗਤ ਲਗਭਗ 70 ਕਰੋੜ ਰੁਪਏ ਹੈ ।

Advertisement
Advertisement
Advertisement
Advertisement
Scroll to Top