ਸਮੈਮ ਸਕੀਮ ਤਹਿਤ ਮਸ਼ੀਨਾਂ 'ਤੇ ਸਬਸਿਡੀ ਲਈ 20 ਜੁਲਾਈ ਤੱਕ ਕੀਤਾ ਜਾ ਸਕਦੇ ਆਨ ਲਾਈਨ ਅਪਲਾਈ : ਮੁੱਖ ਖੇਤੀਬਾੜੀ ਅਫ਼ਸਰ
ਸਮੈਮ ਸਕੀਮ ਤਹਿਤ ਮਸ਼ੀਨਾਂ ‘ਤੇ ਸਬਸਿਡੀ ਲਈ 20 ਜੁਲਾਈ ਤੱਕ ਕੀਤਾ ਜਾ ਸਕਦੇ ਆਨ ਲਾਈਨ ਅਪਲਾਈ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 25 ਜੂਨ:
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਮਸ਼ੀਨਾਂ ਸਬਸਿਡੀ ‘ਤੇ ਉਪਲਬਧ ਕਰਵਾਉਣ ਲਈ ਆਨ ਲਾਈਨ ਪੋਰਟਲ ‘ਤੇ 20 ਜੁਲਾਈ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਸਬਸਿਡੀ ਵਾਲੀਆਂ ਮਸ਼ੀਨਾਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪੈਡੀ ਟਰਾਂਸਪਲਾਂਟਰਜ਼, ਡੀ.ਐਸ.ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਮ/ਸੈਮੀ ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅ, ਪੀ.ਟੀ.ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਸਮੇਤ ਪੋਰਟਲ ‘ਤੇ ਮਸ਼ੀਨਾਂ ਦੀ ਉਪਲਬਧ ਸੂਚੀ ਅਨੁਸਾਰ ਕਿਸਾਨ ਸਬਸਿਡੀ ਲਈ ਅਪਲਾਈ ਕਰ ਸਕਦੇ ਹਨ।
ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਸਬ-ਮਸ਼ੀਨ ਆਨ ਐਕਰੀਕਲਚਰਲ ਮੈਕਾਨਾਈਜੇਸ਼ਨ (ਸਮੈਮ) ਸਕੀਮ ਤਹਿਤ ਸਬਸਿਡੀ ਦੀ ਦਰ ਸਕੀਮ ਦੀਆਂ ਗਾਈਡਲਾਈਨਜ਼ ਅਨੁਸਾਰ ਹੋਵੇਗੀ, ਜਿਸ ਦੀ ਸੂਚੀ ਕੀਮਤ ਅਤੇ ਮਿਲਣ ਵਾਲੀ ਸਬਸਿਡੀ ਸਬੰਧੀ ਪੂਰੀ ਜਾਣਕਾਰੀ ਵੈਬਸਾਈਟ ‘ਤੇ ਉਪਬਲਧ ਕਰਵਾਈ ਗਈ ਹੈ ਅਤੇ ਐਸ.ਸੀ. ਕਿਸਾਨਾਂ ਲਈ ਸਕੀਮ ਅਧੀਨ ਵੱਖਰੇ ਤੌਰ ‘ਤੇ ਫੰਡ ਉਪਲਬਧ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਨ ਲਾਈਨ ਪੋਰਟਲ agrimachinerypb.com ਰਾਹੀਂ ਅਪਲਾਈ ਕਰ ਸਕਦੇ ਹਨ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਖੇਤੀਬਾੜੀ ਦਫ਼ਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਟੋਲ ਫ਼ਰੀ ਨੰਬਰ 18001801551 ‘ਤੇ ਫੋਨ ਕਰਕੇ ਖੇਤੀਬਾੜੀ ਸਬੰਧੀ ਸਲਾਹ ਵੀ ਲੈ ਸਕਦੇ ਹਨ।