Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:08 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਏਡਜ਼ ਪ੍ਰਭਾਵਿਤ ਵਿਅਕਤੀਆਂ ਦੀ ਰੱਖਿਆ ਲਈ ਵਚਨਬੱਧ : ਸਿਹਤ ਮੰਤਰੀ

ਪੰਜਾਬ ਸਰਕਾਰ ਏਡਜ਼ ਪ੍ਰਭਾਵਿਤ ਵਿਅਕਤੀਆਂ ਦੀ ਰੱਖਿਆ ਲਈ ਵਚਨਬੱਧ : ਸਿਹਤ ਮੰਤਰੀ

ਪੰਜਾਬ ਸਰਕਾਰ ਏਡਜ਼ ਪ੍ਰਭਾਵਿਤ ਵਿਅਕਤੀਆਂ ਦੀ ਰੱਖਿਆ ਲਈ ਵਚਨਬੱਧ : ਸਿਹਤ ਮੰਤਰੀ
ਮੇਰੀ ਸਿਹਤ , ਮੇਰਾ ਅਧਿਕਾਰ ਹੈ , ਵਿਸ਼ੇ ‘ਤੇ ਲੋਕਾਂ ਨੂੰ ਕੀਤਾ ਜਾਗਰੂਕ
ਕਿਹਾ, ਚੰਗਾ ਕੰਮ ਕਰਨ ਵਾਲੇ ਐਨ.ਜੀ.ਓਜ਼ ਦਾ ਸਨਮਾਨ ਕੀਤਾ ਜਾਵੇਗਾ
ਪਟਿਆਲਾ 1 ਦਸੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਰਾਜ ਪੱਧਰੀ ਸਮਾਗਮ ‘ ਵਿਸ਼ਵ ਏਡਜ਼ ਦਿਵਸ ‘ ਮੌਕੇ ਕਿਹਾ ਕਿ ਪੰਜਾਬ ਸਰਕਾਰ ਐਚ.ਆਈ.ਵੀ. / ਏਡਜ਼ ਪ੍ਰਭਾਵਿਤ ਵਿਅਕਤੀਆਂ ਦੀ ਰੱਖਿਆ ਲਈ ਵਚਨਬੱਧ ਹੈ । ਉਹਨਾਂ ਕਿਹਾ ਕਿ ਇਸ ਸਾਲ ਦਾ ਮੁੱਖ ਵਿਸ਼ਾ ਅਧਿਕਾਰਾਂ ਦਾ ਰਸਤਾ ਚੁਣੋ : ਮੇਰੀ ਸਿਹਤ , ਮੇਰਾ ਅਧਿਕਾਰ ਹੈ , ਜੋ ਵਿਅਕਤੀਆਂ , ਸਮੂਹਾਂ ਵਿੱਚ ਐਚ.ਆਈ.ਵੀ. ਦੀ ਰੋਕਥਾਮ, ਟੈਸਟਿੰਗ, ਇਲਾਜ ਅਤੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰਨ ਲਈ ਉਤਸ਼ਾਹਿਤ ਕਰਦਾ ਹੈ । ਉਹਨਾਂ ਲੋਕਾਂ ਨੂੰ ਅਤੇ ਨੌਜਵਾਨਾਂ ਨੂੰ ਏਡਜ਼ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਵੀ ਕੀਤੀ । ਉਹਨਾਂ ਇਹ ਵੀ ਕਿਹਾ ਕਿ ਚੰਗਾ ਕੰਮ ਕਰਨ ਵਾਲੇ ਐਨ. ਜੀ. ਓਜ਼ ਦਾ ਸਨਮਾਨ ਕੀਤਾ ਜਾਵੇਗਾ । ਸਿਹਤ ਮੰਤਰੀ ਨੇ ਕਿਹਾ ਕਿ ਐਚ. ਆਈ. ਵੀ. /ਏਡਜ਼ ਦੇ ਇਲਾਜ਼ ਅਤੇ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਐਚ. ਆਈ. ਵੀ. ਸਬੰਧੀ ਕਾਊਸਲਿੰਗ ਦੀਆਂ ਸੇਵਾਵਾਂ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਪ੍ਰਤੀ ਜਾਗਰੁਕ ਕੀਤਾ ਜਾਵੇ । ਉਹਨਾਂ ਇਹ ਵੀ ਕਿਹਾ ਕਿ ਐਨ. ਜੀ. ਓਜ਼ ਦੀ ਸਹਾਇਤਾ ਨਾਲ ਐਚ. ਆਈ. ਵੀ. /ਏਡਜ਼ ਪ੍ਰਭਾਵਿਤ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਉਪਰਾਲੇ ਕੀਤੀ ਜਾ ਰਹੇ ਹਨ । ਉਹਨਾ ਕਿਹਾ ਕਿ ਐਚ. ਆਈ. ਵੀ. ਵਿਤਕਰੇ ਨੂੰ ਖਤਮ ਕਰਨ ਲਈ ਪੰਜਾਬ ਵਿੱਚ ਐਚ. ਆਈ. ਵੀ./ਏਡਜ਼ ਪ੍ਰੀਵੈਂਸ਼ਨ ਐਂਡ ਕੰਟਰੋਲ ਐਕਟ ਬਣਾਇਆ ਗਿਆ ਹੈ, ਜੋ ਕਿ ਰਾਸ਼ਟਰੀ ਉੱਧਮਾਂ ਦਾ ਸਹਿਯੋਗ ਕਰਦਾ ਹੈ । ਇਸ ਐਕਟ ਅਧੀਨ ਐਚ. ਆਈ. ਵੀ./ੲੈਡਜ਼ ਪ੍ਰਭਾਵਿਤ ਲੋਕਾਂ ਨੂੰ ਸਹਾਇਕ ਅਤੇ ਸੁਖਾਵਾਂ ਮਾਹੌਲ ਬਣਾ ਕੇ ਉਹਨਾਂ ਦੇ ਜੀਵਨ ਮਿਆਰ ਨੂੰ ਸੁਧਾਰਨਾ ਅਤੇ ਸਿਹਤ ਸਿਖਿਆ ਅਤੇ ਰੋਜ਼ਗਾਰ ਵਿੱਚ ਉਨ੍ਹਾਂ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ । ਸਿਹਤ ਮੰਤਰੀ ਨੇ ਐਚ.ਆਈ.ਵੀ./ਏਡਜ਼ ਪੋਸਿਟਿਵ ਰਹਿ ਚੁੱਕੀ ਕਾਜਲ ਦੀ ਸਾਹਮਣੇ ਆਉਣ ਲਈ ਸਰਾਹਨਾ ਕੀਤੀ ਅਤੇ ਉਹਨਾਂ ਵੱਲੋਂ ਵੱਖ-ਵੱਖ ਐਨ. ਜੀ. ਓਜ਼. ਨੂੰ ਸਨਮਾਨ ਚਿੰਨ੍ਹ ਵੀ ਪ੍ਰਦਾਨ ਕੀਤੇ ਗਏ । ਉਹਨਾਂ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਡਿਜ਼ਾਈਨ ਕੀਤੇ ਕਲੰਡਰ 2025 ਵੀ ਰਲੀਜ਼ ਕੀਤਾ । ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ , ਸਿਵਲ ਸਰਜਨ ਜਤਿੰਤਰ ਕਾਂਸਲ , ਸਟੇਟ ਹੈਲਥ ਏਜੰਸੀ ਪੰਜਾਬ ਦੇ ਸੀ. ਈ. ਓ. ਬਬੀਤਾ ਕਲੇਰ, ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਦੇ ਡਾਇਰੈਕਟਰ ਡਾ: ਬੋਬੀ ਗੁਲਾਟੀ ਵੱਖ ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀ , ਸਿਹਤ ਵਿਭਾਗ ਦੇ ਅਧਿਕਾਰੀ, ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਸਿੱਖਿਆ ਵਿਭਾਗ ਦੇ ਪ੍ਰੋਫੈਸਰ/ਅਧਿਆਪਕ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top