Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:07 am

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਵਾਲੇ ਤਾਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਆਪਣੇ ਆਗੂ ਮੰਗਲ ਸਿੰਘ ਦੇ ਨਾਂ ’ਤੇ ਰੱਖਣਾ ਚਾਹੁੰਦੇ ਸਨ ਪਰ ਮਾਨ ਸਰਕਾਰ ਨੇ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਭਾਜਪਾ ਵਾਲੇ ਤਾਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਆਪਣੇ ਆਗੂ ਮੰਗਲ ਸਿੰਘ ਦੇ ਨਾਂ ’ਤੇ ਰੱਖਣਾ ਚਾਹੁੰਦੇ ਸਨ ਪਰ ਮਾਨ ਸਰਕਾਰ ਨੇ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਭਾਜਪਾ ਵਾਲੇ ਤਾਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਆਪਣੇ ਆਗੂ ਮੰਗਲ ਸਿੰਘ ਦੇ ਨਾਂ ’ਤੇ ਰੱਖਣਾ ਚਾਹੁੰਦੇ ਸਨ ਪਰ ਮਾਨ ਸਰਕਾਰ ਨੇ ਭਗਤ ਸਿੰਘ ਦੇ ਨਾਂ ’ਤੇ ਰੱਖਿਆ
ਚੰਡੀਗੜ੍ਹ : ਚੰਡੀਗੜ੍ਹ ਏਅਰਪੋਰਟ ‘ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਵਾਲੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਆਪਣੇ ਹਰਿਆਣਾ ਦੇ ਆਗੂ ਮੰਗਲ ਸਿੰਘ ਦੇ ਨਾਂ ’ਤੇ ਰੱਖਣਾ ਚਾਹੁੰਦੇ ਸਨ ਪਰ ਮਾਨ ਸਰਕਾਰ ਦੇ ਯਤਨਾਂ ਸਦਕਾ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ। ਭਾਜਪਾ ਆਗੂਆਂ ‘ਤੇ ਸਵਾਲ ਕਰਦਿਆਂ ਕੰਗ ਨੇ ਕਿਹਾ ਕਿ ਭਾਜਪਾ ਵਾਲੇ ਇੰਨੇ ਦਿਨਾਂ ਬਾਅਦ ਭਗਤ ਸਿੰਘ ਦੇ ਬੁੱਤ ਦਾ ਮੁੱਦਾ ਉਠਾ ਰਹੇ ਹਨ, ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਜਦੋਂ ਉਹ 10 ਸਾਲ ਅਕਾਲੀ ਦਲ ਨਾਲ ਸੱਤਾ ‘ਚ ਰਹੇ ਤਾਂ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ਤੇ ਰਖਣ ਦਾ ਵਿਰੋਧ ਕਿਉਂ ਕਰ ਰਹੇ ਸੀ? ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਉਥੇ ਉਨ੍ਹਾਂ ਦਾ ਬੁੱਤ ਵੀ ਲਗਾਇਆ। ਮੁੱਖ ਮੰਤਰੀ ਬਹੁਤ ਜਲਦੀ ਇਸ ਬੁੱਤ ਦਾ ਉਦਘਾਟਨ ਵੀ ਕਰਨ ਜਾ ਰਹੇ ਹਨ। ਭਾਜਪਾ ਇਸ ਨੂੰ ਬੇਲੋੜਾ ਮੁੱਦਾ ਬਣਾ ਰਹੀ ਹੈ। ਸ਼ਹੀਦਾਂ ਦੇ ਨਾਂ ‘ਤੇ ਇਸ ਤਰ੍ਹਾਂ ਦੀ ਘਟੀਆ ਰਾਜਨੀਤੀ ਸਹੀ ਨਹੀਂ ਹੈ। ਕੰਗ ਨੇ ਆਰ. ਐਸ. ਐਸ. ਵੱਲੋਂ ਭਗਤ ਸਿੰਘ ਦੇ ਪ੍ਰਤੀ ਇਤਿਹਾਸਕ ਵਿਰੋਧ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅੱਜ ਭਾਜਪਾ ਨੂੰ ਭਗਤ ਸਿੰਘ ਦੀ ਚਿੰਤਾ ਹੋ ਰਹੀ ਹੈ ਜਦੋਂਕਿ ਸੱਚਾਈ ਇਹ ਹੈ ਕਿ ਇਨ੍ਹਾਂ ਲੋਕਾਂ ਨੇ ਉਨ੍ਹਾਂ ਖ਼ਿਲਾਫ਼ ਗਵਾਹੀ ਦਿੱਤੀ ਸੀ। ਬੜੀ ਹੈਰਾਨੀ ਦੀ ਗੱਲ ਹੈ ਕਿ ਅੱਜ ਭਾਜਪਾ ਵਾਲੇ ਕਿਸ ਮੂੰਹ ਨਾਲ ਭਗਤ ਸਿੰਘ ਦਾ ਨਾਮ ਲੈ ਰਹੇ ਹਨ! ਅਸਲ ਵਿੱਚ ਇਹ ਲੋਕ ਸ਼ੁਰੂ ਤੋਂ ਹੀ ਭਗਤ ਸਿੰਘ ਦੇ ਨਾਂ ਨਾਲ ਨਫ਼ਰਤ ਕਰਦੇ ਆ ਰਹੇ ਹਨ।ਕੰਗ ਨੇ ਕਿਹਾ ਕਿ ਭਾਜਪਾ ਭਗਤ ਸਿੰਘ ਦਾ ਨਾਂ ਲੈ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਭਾਜਪਾ ਦੇ ਪੰਜਾਬ ਵਿਰੋਧੀ ਚਿਹਰੇ ਨੂੰ ਚੰਗੀ ਤਰ੍ਹਾਂ ਪਛਾਣਦੇ ਹਨ। ਇਸ ਤਰ੍ਹਾਂ ਦੇ ਡਰਾਮੇ ਨਾਲ ਪੰਜਾਬ ਦੇ ਲੋਕਾਂ ਨੂੰ ਕੋਈ ਫਰਕ ਨਹੀਂ ਪੈਣ ਵਾਲਾ। ਭਾਜਪਾ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਹੁਣ ਲੋਕ ਭਾਜਪਾ ‘ਤੇ ਕਦੇ ਭਰੋਸਾ ਨਹੀਂ ਕਰਨਗੇ।

Advertisement
Advertisement
Advertisement
Advertisement
Scroll to Top