Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:08 am

+91 90915 01313 , +91 90916 01313

punjabbanni@gmail.com
punjabbani@yahoo.com

ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵੱਲੋਂ ਕਨਵੋਕੇਸ਼ਨ-2024 ਦੌਰਾਨ 1015 ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ

ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵੱਲੋਂ ਕਨਵੋਕੇਸ਼ਨ-2024 ਦੌਰਾਨ 1015 ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ

ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵੱਲੋਂ ਕਨਵੋਕੇਸ਼ਨ-2024 ਦੌਰਾਨ 1015 ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ
ਪਟਿਆਲਾ : ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ. ਪਟਿਆਲਾ ਨੇ ਅੱਜ ਵਿਦਿਆਰਥੀਆਂ ਨੂੰ ਪੋਸਟ ਗ੍ਰੈਜੂਏਟ ਅਤੇ ਗ੍ਰੈਜੂਏਟ ਡਿਗਰੀਆਂ ਵੰਡਣ ਲਈ ਕਨਵੋਕੇਸ਼ਨ-2024 ਦਾ ਆਯੋਜਨ ਕੀਤਾ। ਕਨਵੋਕੇਸ਼ਨ ਦਾ ਉਦਘਾਟਨ ਮੁੱਖ ਮਹਿਮਾਨ ਪ੍ਰੋ. ਸੁਸ਼ੀਲ ਮਿੱਤਲ, ਵਾਈਸ ਚਾਂਸਲਰ ਆਈ. ਕੇ. ਗੁਜਰਾਲ, ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਵੱਲੋਂ ਕੀਤਾ ਗਿਆ । ਇਸ ਕਨਵੋਕੇਸ਼ਨ ਵਿੱਚ ਪ੍ਰੋ. ਬਲਰਾਜ ਸਿੰਘ ਸੈਣੀ, ਡੀਨ, ਕਾਲਜ ਵਿਕਾਸ ਕੌਂਸਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਸਤਿਕਾਰਤ ਮੈਂਬਰਾਂ ਪ੍ਰੋ. ਸੁਰਿੰਦਰਾ ਲਾਲ ਅਤੇ ਕਰਨਲ ਕਰਮਿੰਦਰ ਸਿੰਘ ਨੇ ਵੀ ਸ਼ਿਰਕਤ ਕੀਤੀ । ਕਨਵੋਕੇਸ਼ਨ ਦਾ ਉਦਘਾਟਨ ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਨਾਲ ਕੀਤਾ ਗਿਆ । ਕਾਲਜ ਦੇ ਅੇਨ. ਸੀ. ਸੀ. ਵਿੰਗ ਵੱਲੋਂ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ । ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਇਸ ਮੌਕੇ ਤੇ ਮੁੱਖ ਮਹਿਮਾਨ, ਗੈਸਟ ਆਫ ਆਨਰ ਅਤੇ ਨਵੇਂ ਗਰੈਜੂਏਟਾਂ ਦਾ ਸਵਾਗਤ ਕੀਤਾ ਅਤੇ ਕਾਲਜ ਵੱਲੋਂ ਵੱਖ-ਵੱਖ ਰਾਸ਼ਟਰੀ-ਅੰਤਰਰਾਸ਼ਟਰੀ ਮੁਕਾਬਲਿਆਂ/ਈਵੈਂਟਾਂ ਪ੍ਰਾਪਤ ਕੀਤੀ ਮਾਨਤਾ ਦਾ ਵਰਨਣ ਕਰਦਿਆਂ ਅਕਾਦਮਿਕ, ਖੇਡਾਂ, ਸਹਿ- ਪਾਠਕ੍ਰਮ ਅਤੇ ਹੋਰ ਖੇਤਰਾਂ ਵਿੱਚ ਪ੍ਰਾਪਤੀਆਂ ਬਾਰੇ ਸੰਖੇਪ ਰਿਪੋਰਟ ਪੇਸ਼ ਕੀਤੀ । ਉਨ੍ਹਾਂ ਕਿਹਾ ਕਿ ਮੋਦੀ ਕਾਲਜ ਨਾ ਸਿਰਫ਼ ਆਪਣੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਵਿਦਿਅਕ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ ਸਗੋਂ ਉਨ੍ਹਾਂ ਨੂੰ ਭਵਿੱਖ ਦੇ ਰਾਸ਼ਟਰ ਨਿਰਮਾਤਾ ਅਤੇ ਸਮਾਜ ਪ੍ਰਤੀ ਚੇਤੰਨ ਨਾਗਰਿਕ ਵਜੋਂ ਵਿਕਸਤ ਕਰਨ ਲਈ ਵੀ ਵਚਨਬੱਧ ਹੈ ।

ਆਪਣੇ ਕਨਵੋਕੇਸ਼ਨਲ ਸੰਬੋਧਨ ਵਿੱਚ ਪ੍ਰੋ. ਸੁਸ਼ੀਲ ਮਿੱਤਲ ਨੇ ਨਵੇਂ ਗ੍ਰੈਜੂਏਟਾਂ ਅਤੇ ਪੋਸਟ-ਗ੍ਰੈਜੂਏਟਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਸੀਂ ਗੁੰਝਲਦਾਰ ਆਲਮੀ ਸਮੱਸਿਆਵਾਂ, ਨਵੀਆਂ ਤਕਨੀਕੀ ਕਾਢਾਂ ਅਤੇ ਬੁੱਧੀਮਾਨ ਮਸ਼ੀਨਾਂ ਦੇ ਯੁੱਗ ਵਿੱਚ ਰਹਿ ਰਹੇ ਹਾਂ। ਉਸਨੇ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਇਹ ਤਕਨੀਕਾਂ ਸਿੱਖਣ ਦੇ ਸਾਰੇ ਖੇਤਰਾਂ ਵਿੱਚ ਨਵੇਂ ਦਿਸਹੱਦੇ ਖੋਲ੍ਹ ਰਹੀਆਂ ਹਨ ਪਰ ਮਨੁੱਖੀ ਬੁੱਧੀ ਦਾ ਕੋਈ ਬਦਲ ਨਹੀਂ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ‘ਲੀਹ ਤੋਂ ਹਟ ਕੇ’ ਸੋਚਣ ਲਈ ਪ੍ਰੇਰਿਤ ਕੀਤਾ ਅਤੇ ਇੱਕ ਬਿਹਤਰ ਸੰਸਾਰ ਦੀ ਉਸਾਰੀ ਅਤੇ ਸਮਾਜਿਕ ਤਬਦੀਲੀ ਲਿਆਉਣ ਲਈ ਆਪਣੇ ਗਿਆਨ ਅਤੇ ਸਿੱਖਣ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ । ਸਮਾਪਤੀ ਸੈਸ਼ਨ ਵਿੱਚ ਪ੍ਰੋ. ਬਲਰਾਜ ਸਿੰਘ ਸੈਣੀ ਨੇ ਵਿਦਿਆਰਥੀਆਂ ਨੂੰ ਮਨੁੱਖੀ ਭਲਾਈ ਅਧਾਰਿਤ ਸਮਾਜ ਦੇ ਪੁਨਰ ਨਿਰਮਾਣ ਲਈ ਆਪਣੀ ਸਮਰੱਥਾ ਅਤੇ ਊਰਜਾ ਨੂੰ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਵੇਂ ਗ੍ਰੈਜੂਏਟ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਨੌਕਰੀ ਭਾਲਣ ਦੀ ਬਜਾਏ ਰੁਜ਼ਗਾਰ ਦਾਤਾ ਤੇ ਸਿਰਜਣਹਾਰ ਬਣਨ, ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਲੱਖਾਂ ਲੋਕਾਂ ਦੀ ਜ਼ਿੰਦਗੀ ਬਦਲਣ ਦੇ ਸਮਰੱਥ ਹੈ ਅਤੇ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਗਿਆਨ ਅਤੇ ਹੁਨਰ ਨੂੰ ਆਪਣੇ ਸਮਾਜ ਨੂੰ ਸਮਰਪਿਤ ਕਰੀਏ।

ਮੈਨੇਜਮੈਂਟ ਕਮੇਟੀ ਦੇ ਮੈਂਬਰ ਪ੍ਰੋ. ਸੁਰਿੰਦਰਾ ਲਾਲ ਅਤੇ ਕਰਨਲ ਕਰਮਿੰਦਰ ਸਿੰਘ ਨੇ ਵੀ ਨਵੇਂ ਗ੍ਰੈਜੂਏਟਾਂ ਨੂੰ ਵਧਾਈ ਦਿੱਤੀ ਅਤੇ ਆਪਣੇ ਗਿਆਨ ਅਤੇ ਹੁਨਰ ਨੂੰ ਸਮਾਜ ਦੀ ਬਿਹਤਰੀ ਲਈ ਸਮਰਪਿਤ ਕਰਨ ਲਈ ਕਿਹਾ । ਕਾਲਜ ਦੇ ਰਜਿਸਟਰਾਰ ਡਾ. ਅਜੀਤ ਕੁਮਾਰ ਅਤੇ ਡਾ. ਕੁਲਦੀਪ ਕੁਮਾਰ, ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ ਨੇ ਦੱਸਿਆ ਕਿ ਸੈਸ਼ਨ 2021-2022 ਅਤੇ 2022-2023 ਲਈ ਸਾਇੰਸ, ਆਰਟਸ, ਕਾਮਰਸ, ਮੈਨੇਜਮੈਂਟ ਅਤੇ ਕੰਪਿਊਟਰ ਸਾਇੰਸ ਦੀ ਫੈਕਲਟੀ ਵਿੱਚ ਕੁੱਲ 1015 ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ । ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ: ਜਸਵੀਰ ਕੌਰ ਅਤੇ ਵੱਖ-ਵੱਖ ਫੈਕਲਟੀਜ਼ ਦੇ ਡੀਨ ਪ੍ਰੋ. ਨੀਨਾ ਸਰੀਨ (ਕਾਮਰਸ), ਡਾ. ਰਾਜੀਵ ਸ਼ਰਮਾ (ਭੌਤਿਕ ਵਿਗਿਆਨ) ਅਤੇ ਪ੍ਰੋ. ਵਿਨੈ ਗਰਗ, ਮੁਖੀ (ਕੰਪਿਊਟਰ ਸਾਇੰਸ), ਡਾ. ਕੁਲਦੀਪ ਕੁਮਾਰ, ਕੰਟਰੋਲਰ ਪ੍ਰੀਖਿਆਵਾਂ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਾਪਤ ਕਰਨ ਲਈ ਪੇਸ਼ ਕੀਤਾ । ਵਾਈਸ ਪ੍ਰਿੰਸੀਪਲ ਪ੍ਰੋ. ਜਸਵੀਰ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਡਾ: ਭਾਨਵੀ ਵਧਾਵਨ, ਡਾ: ਵਰੁਣ ਜੈਨ ਅਤੇ ਡਾ: ਰੁਪਿੰਦਰ ਸਿੰਘ ਢਿੱਲੋਂ ਨੇ ਮੰਚ ਸੰਚਾਲਨ ਕੀਤਾ ।

Advertisement
Advertisement
Advertisement
Advertisement
Scroll to Top