Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:47 am

+91 90915 01313 , +91 90916 01313

punjabbanni@gmail.com
punjabbani@yahoo.com

ਆਉਣ ਵਾਲੇ ਹਫ਼ਤਿਆਂ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸ਼ਰਨ ਪ੍ਰਣਾਲੀਆਂ ਵਿੱਚ ਹੋਰ ਸੁਧਾਰਾਂ ਦਾ ਪ੍ਰਸਤਾਵ ਪੇਸ਼ ਕੀਤਾ ਜਾਵੇਗਾ : ਮਾਰਕ ਮਿਲਰ

ਆਉਣ ਵਾਲੇ ਹਫ਼ਤਿਆਂ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸ਼ਰਨ ਪ੍ਰਣਾਲੀਆਂ ਵਿੱਚ ਹੋਰ ਸੁਧਾਰਾਂ ਦਾ ਪ੍ਰਸਤਾਵ ਪੇਸ਼ ਕੀਤਾ ਜਾਵੇਗਾ : ਮਾਰਕ ਮਿਲਰ

ਆਉਣ ਵਾਲੇ ਹਫ਼ਤਿਆਂ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸ਼ਰਨ ਪ੍ਰਣਾਲੀਆਂ ਵਿੱਚ ਹੋਰ ਸੁਧਾਰਾਂ ਦਾ ਪ੍ਰਸਤਾਵ ਪੇਸ਼ ਕੀਤਾ ਜਾਵੇਗਾ : ਮਾਰਕ ਮਿਲਰ
ਕੈਨੇਡਾ : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸ਼ਰਨ ਪ੍ਰਣਾਲੀਆਂ ਵਿੱਚ ਹੋਰ ਸੁਧਾਰਾਂ ਦਾ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਜਿ਼ਕਰਯੋਗ ਹੈ ਕਿ ਫੈਡਰਲ ਸਰਕਾਰ ਨੇ ਹਾਲ ਹੀ ਵਿੱਚ ਅਗਲੇ ਦੋ ਸਾਲਾਂ ਵਿੱਚ ਕੈਨੇਡਾ ’ਚ ਦਾਖਲ ਹੋਣ ਵਾਲੇ ਸਥਾਈ ਵਸਨੀਕਾਂ ਦੀ ਗਿਣਤੀ ਵਿੱਚ ਮਹੱਤਵਪੂਰਨ ਕਟੌਤੀ ਕੀਤੀ ਹੈ ਅਤੇ ਅਸਥਾਈ ਵਰਕਰ ਪਰਮਿਟਾਂ ਦੇ ਨਿਯਮਾਂ ਨੂੰ ਸਖ਼ਤ ਕੀਤਾ ਹੈ। ਕੈਨੇਡੀਅਨ ਅਧਿਕਾਰੀਆਂ ਵੱਲੋਂ ਪ੍ਰਦਾਨ ਕੀਤੇ ਗਏ ਅੰਕੜੇ ਦਰਸਾਉਂਦੇ ਹਨ ਕਿ ਸ਼ਰਨਾਰਥੀ ਅਤੇ ਪਨਾਹ ਦੇ ਦਾਅਵਿਆਂ ’ਤੇ ਕਾਰਵਾਈ ਕਰਨ ਲਈ ਔਸਤਨ ਉਡੀਕ ਦਾ ਸਮਾਂ ਲਗਭਗ 44 ਮਹੀਨੇ ਹੈ।
ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਪਾਰਲੀਮਾਨੀ ਕਮੇਟੀ ਅੱਗੇ ਪੇਸ਼ ਹੋਣ ਦੌਰਾਨ ਕਿਹਾ ਕਿ ਅਸਾਇਲਮ ਸਿਸਟਮ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ ਜਿਸ ਨੂੰ ਮੁਕੰਮਲ ਤੌਰ ’ਤੇ ਬਦਲਣਾ ਹੋਵੇਗਾ। ਇਮੀਗ੍ਰੇਸ਼ਨ ਅਤੇ ਰਫ਼ਿਊਜੀ ਬੋਰਡ ਕੋਲ ਅਕਤੂਬਰ ਦੇ ਅੰਤ ਤੱਕ ਅਸਾਇਲਮ ਦੇ 2 ਲੱਖ 60 ਹਜ਼ਾਰ ਤੋਂ ਵੱਧ ਦਾਅਵੇ ਵਿਚਾਰ ਅਧੀਨ ਸਨ ਅਤੇ ਜਦਕਿ ਇਹ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ।ਵਿਜ਼ਟਰ ਵੀਜ਼ਾ ’ਤੇ ਆਉਣ ਮਗਰੋਂ ਅਸਾਇਲਮ ਦਾ ਦਾਅਵਾ ਕਰਨ ਵਾਲਿਆਂ ਦੇ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਬੇੜਨ ਲਈ ਕੈਨੇਡਾ ਸਰਕਾਰ ਨੇ ਕਮਰ ਕਸ ਲਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹਜ਼ਾਰਾਂ ਦਾਅਵੇ ਰੱਦ ਹੋ ਸਕਦੇ ਹਨ। ਮਾਰਕ ਮਿਲਰ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਲੋਕਾਂ ਨੇ ਗ਼ੈਰਵਾਜਬ ਤਰੀਕੇ ਨਾਲ ਪਨਾਹ ਦੇ ਦਾਅਵੇ ਕੀਤੇ ਜਦਕਿ ਉਹ ਇਸ ਦੇ ਬਿਲਕੁਲ ਵੀ ਯੋਗ ਨਹੀਂ ਸਨ। ਇਹ ਹਜ਼ਾਰਾਂ ਸ਼ਰਨਾਰਥੀ ਦਾਅਵੇ ਦਾਇਰ ਕਰਨ ਵਾਲੇ ਕੌਮਾਂਤਰੀ ਵਿਦਿਆਰਥੀ ਹਨ, ਜਿਨ੍ਹਾਂ ਦੀ ਸਚਾਈ ‘ਤੇ ਮਿਲਰ ਨੇ ਸਵਾਲ ਚੁੱਕੇ ਹਨ। ਮਿਲਰ ਨੇ ਕਿਹਾ, “ਸ਼ਰਨ ਦੇ ਦਾਅਵੇ ਕਰਨ ਵਾਲੇ ਕੋਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਵਧ ਰਹੀ ਹੈ, ਕਮੇਟੀ ਵਿਚ ਜਦੋਂ ਮਿਲਰ ਆਪਣੀ ਗਵਾਹੀ ਪੂਰੀ ਕਰ ਰਿਹਾ ਸੀ ਤਾਂ ਕਈ ਵਿਅਕਤੀ ਹੱਥਾਂ ਵਿਚ ‘ਸਾਨੂੰ ਵਾਪਸ ਨਾ ਭੇਜੋ ਦੇ ਬੈਨਰ ਫੜੇ ਹੋਏ ਸਨ। ਸੰਸਦੀ ਸੁਰੱਖਿਆ ਸੇਵਾ ਦੇ ਅਧਿਕਾਰੀਆਂ ਨੇ ਲਗਭਗ 20 ਲੋਕਾਂ ਦੇ ਸਮੂਹ ਨੂੰ ਇਮਾਰਤ ਤੋਂ ਬਾਹਰ ਕੱਢਿਆ। ਐਨਡੀਪੀ ਇਮੀਗ੍ਰੇਸ਼ਨ ਆਲੋਚਕ ਜੈਨੀ ਕਵਾਨ ਨੇ ਹਾਲ ਹੀ ਵਿੱਚ ਇਮੀਗ੍ਰੇਸ਼ਨ ਤਬਦੀਲੀਆਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਮਿਲਰ ਨੇ ਜਵਾਬ ਦਿੱਤਾ ਕਿ ਕੈਨੇਡੀਅਨ ਨਾਗਰਿਕ ਬਣਨਾ ਕੋਈ ਅਧਿਕਾਰ ਨਹੀਂ ਹੈ।

ਅਕਤੂਬਰ ਵਿਚ 17,400 ਜਣਿਆਂ ਨੇ ਕੈਨੇਡਾ ਵਿਚ ਪਨਾਹ ਦਾ ਦਾਅਵਾ ਕੀਤਾ ਜਦਕਿ ਜੁਲਾਈ ਵਿਚ ਅੰਕੜਾ 20 ਹਜ਼ਾਰ ਦਰਜ ਕੀਤਾ ਗਿਆ ਸੀ। ਅਸਾਇਲਮ ਦੇ 14 ਹਜ਼ਾਰ ਤੋਂ ਵੱਧ ਦਾਅਵੇ ਕੌਮਾਂਤਰੀ ਵਿਦਿਆਰਥੀਆਂ ਵੱਲੋਂ ਕੀਤੇ ਗਏ । ਇਮੀਗ੍ਰੇਸ਼ਨ ਮੰਤਰੀ ਨੇ ਪਾਰਲੀਮਾਨੀ ਕਮੇਟੀ ਨੂੰ ਦੱਸਿਆ ਕਿ ਅਸਾਇਲਮ ਸਿਸਟਮ ਵਿਚ ਸੁਧਾਰਾਂ ਦੌਰਾਨ ਕੌਮਾਂਤਰੀ ਵਿਦਿਆਰਥੀਆਂ ਨੂੰ ਪਨਾਹ ਦਾ ਦਾਅਵਾ ਕਰਨ ਦੇ ਹੱਕ ਤੋਂ ਵਾਂਝਾ ਕੀਤਾ ਜਾ ਸਕਦਾ ਹੈ। ਇਮੀਗ੍ਰੇਸ਼ਨ ਮੰਤਰੀ ਵੱਲੋਂ ਨਵੇਂ ਨਿਯਮਾਂ ਬਾਰੇ ਵਿਸਤਾਰਤ ਜਾਣਕਾਰੀ ਨਹੀਂ ਦਿੱਤੀ ਗਈ । ਇੱਥੇ ਦੱਸਣਾ ਬਣਦਾ ਹੈ ਕਿ ਕੈਨੇਡਾ ਸਰਕਾਰ ਖ਼ੁਦ ਮੰਨ ਕਰਨ ਚੁੱਕੀ ਹੈ ਕਿ ਮੁਲਕ ਵਿਚ ਆਰਜ਼ੀ ਵੀਜ਼ਾ ’ਤੇ ਮੌਜੂਦ ਲੋਕਾਂ ਦੀ ਗਿਣਤੀ 30 ਲੱਖ ਤੋਂ ਟੱਪ ਚੁੱਕੀ ਹੈ ਜਿਨ੍ਹਾਂ ਵਿਚੋਂ ਵੱਡੀ ਗਿਣਤੀ ਸਟੱਡੀ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਵਾਲਿਆਂ ਦੀ ਹੈ । ਤਕਰੀਬਨ 2 ਲੱਖ ਸਾਬਕਾ ਕੌਮਾਂਤਰੀ ਵਿਦਿਆਰਥੀਆਂ ਦੇ ਵਰਕ ਪਰਮਿਟ ਖ਼ਤਮ ਹੋ ਰਹੇ ਹਨ ਜਾਂ ਖ਼ਤਮ ਹੋ ਚੁੱਕੇ ਹਨ ਜਿਸ ਦੇ ਮੱਦੇਨਜ਼ਰ ਆਉਣ ਵਾਲੇ ਸਮੇਂ ਦੌਰਾਨ ਮੁਲਕ ਵਿਚ ਪਨਾਹ ਮੰਗਣ ਵਾਲਿਆਂ ਦੀ ਗਿਣਤੀ ਵਿਚ ਅਥਾਹ ਵਾਧਾ ਹੋ ਸਕਦਾ ਹੈ।ਪ੍ਰਵਾਸੀਆਂ ਦੇ ਵਕੀਲਾਂ ਨੇ ਇਮੀਗ੍ਰੇਸ਼ਨ ਅਤੇ ਸ਼ਰਨਾਰਥੀ ਬੋਰਡ ਦੀ ਬਿਹਤਰ ਰੀਸੋਰਸਿੰਗ ਦੀ ਦਲੀਲ ਦਿੱਤੀ ਹੈ ਤਾਂ ਜੋ ਇਹ ਵਧੇਰੇ ਦਾਅਵਿਆਂ ‘ਤੇ ਤੇਜ਼ੀ ਨਾਲ ਕਾਰਵਾਈ ਕਰ ਸਕੇ ।

Advertisement
Advertisement
Advertisement
Advertisement
Scroll to Top