Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:39 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹੇ ਦੇ ਸਾਰੇ 42 ਸੇਵਾ ਕੇਂਦਰ 'ਚ ਆਧਾਰ ਕਾਰਡ ਅੱਪਡੇਟ ਕਰਵਾਉਣ ਦੀ ਸਹੂਲਤ ਉਪਲਬਧ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਸਾਰੇ 42 ਸੇਵਾ ਕੇਂਦਰ 'ਚ ਆਧਾਰ ਕਾਰਡ ਅੱਪਡੇਟ ਕਰਵਾਉਣ ਦੀ ਸਹੂਲਤ ਉਪਲਬਧ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਸਾਰੇ 42 ਸੇਵਾ ਕੇਂਦਰ ‘ਚ ਆਧਾਰ ਕਾਰਡ ਅੱਪਡੇਟ ਕਰਵਾਉਣ ਦੀ ਸਹੂਲਤ ਉਪਲਬਧ : ਡਿਪਟੀ ਕਮਿਸ਼ਨਰ
-5 ਤੋਂ 7 ਸਾਲ ਤੇ 15 ਤੋਂ 17 ਸਾਲ ਦੇ ਬੱਚਿਆਂ ਦਾ ਆਧਾਰ ਅੱਪਡੇਟ ਕਰਵਾਉਣਾ ਜ਼ਰੂਰੀ
ਪਟਿਆਲਾ, 8 ਨਵੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਆਧਾਰ ਕਾਰਡ ਨੂੰ ਸਮੇਂ ਸਮੇਂ ‘ਤੇ ਅੱਪਡੇਟ ਕਰਵਾਉਣਾ ਬਹੁਤ ਜ਼ਰੂਰੀ ਹੈ ਨਹੀਂ ਲੋੜ ਸਮੇਂ ਆਧਾਰ ਕਾਰਡ ਅੱਪਡੇਟ ਨਾ ਹੋਣ ਕਾਰਨ ਨਾਗਰਿਕਾਂ ਨੂੰ ਵੱਖ ਵੱਖ ਸੇਵਾਵਾਂ ਦਾ ਲਾਭ ਪ੍ਰਾਪਤ ਕਰਨ ਸਮੇਂ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਉਨ੍ਹਾਂ ਕਿਹਾ ਕਿ 5 ਤੋਂ 7 ਸਾਲ ਅਤੇ 15 ਤੋਂ 17 ਸਾਲ ਦੇ ਬੱਚਿਆਂ ਦਾ ਆਧਾਰ ਕਾਰਡ ਅੱਪਡੇਟ (ਬਾਇਓਮੀਟ੍ਰਿਕ) ਕਰਵਾਉਣਾ ਜ਼ਰੂਰੀ ਹੈ ਤੇ ਇਹ ਸੇਵਾ ਕੇਂਦਰਾਂ ਵਿੱਚ ਮੁਫਤ ਵਿੱਚ ਅੱਪਡੇਟ ਕੀਤਾ ਜਾਂਦਾ ਹੈ ਤੇ ਇਹ ਸੇਵਾ ਜ਼ਿਲ੍ਹੇ ਦੇ ਸਾਰੇ 42 ਸੇਵਾ ਕੇਂਦਰਾਂ ਵਿੱਚ ਉਪਲਬੱਧ ਹੈ । ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ 10 ਸਾਲ ਪੁਰਾਣੇ ਆਧਾਰ ਕਾਰਡ ਨੂੰ ਅੱਪਡੇਟ ਕਰਵਾਉਣਾ ਜ਼ਰੂਰੀ ਹੈ ਅਤੇ ਇਸ ਵਿੱਚ ਬਾਇਓਮੀਟ੍ਰਿਕ ਅਤੇ ਪਤੇ ਦਾ ਪਰੂਫ਼ ਅੱਪਡੇਟ ਕੀਤਾ ਜਾ ਸਕਦਾ ਹੈ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅਪਡੇਟ ਕਰਦੇ ਰਹਿਣ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵਾਂ ਆਧਾਰ ਕਾਰਡ ਬਣਾਉਣ ਵਾਲਿਆਂ ਨੂੰ ਸੇਵਾ ਕੇਂਦਰ ਵਿੱਚ ਇਹ ਸੇਵਾ ਮੁਫ਼ਤ ਵਿੱਚ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਆਪਣਾ ਆਧਾਰ ਅੱਪਡੇਟ ਕਰਵਾਉਣ ਲਈ ਆਪਣੇ ਨੇੜਲੇ ਸੇਵਾ ਕੇਂਦਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ।

Advertisement
Advertisement
Advertisement
Advertisement
Scroll to Top