Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Wednesday, 18 Nov 2026 | 4:03 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰੋਫ਼ੈਸਰ ਕਿਰਪਾਲ ਸਿੰਘ ਬਡੂੰਗਰ ਵੱਲੋਂ ਨਵੀਂ ਪ੍ਰਕਾਸ਼ਿਤ ਪੁਸਤਕ ਐਡਵੋਕੇਟ ਧਾਮੀ ਨੂੰ ਭੇਂਟ

ਪ੍ਰੋਫ਼ੈਸਰ ਕਿਰਪਾਲ ਸਿੰਘ ਬਡੂੰਗਰ ਵੱਲੋਂ ਨਵੀਂ ਪ੍ਰਕਾਸ਼ਿਤ ਪੁਸਤਕ ਐਡਵੋਕੇਟ ਧਾਮੀ ਨੂੰ ਭੇਂਟ

ਪ੍ਰੋਫ਼ੈਸਰ ਕਿਰਪਾਲ ਸਿੰਘ ਬਡੂੰਗਰ ਵੱਲੋਂ ਨਵੀਂ ਪ੍ਰਕਾਸ਼ਿਤ ਪੁਸਤਕ ਐਡਵੋਕੇਟ ਧਾਮੀ ਨੂੰ ਭੇਂਟ
ਪੁਸਤਕਾਂ ਧਰਮ ਅਤੇ ਸਿੱਖ ਇਤਿਹਾਸ ਅੰਦਰ ਸਾਰਿਆਂ ਲਈ ਪ੍ਰੇਰਨਾ ਸਰੋਤ : ਐਡਵੋਕੇਟ ਧਾਮੀ
ਪਟਿਆਲਾ 8 ਨਵੰਬਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਆਪਣੀਆਂ ਨਵ ਪ੍ਰਕਾਸ਼ਤ ਪੁਸਤਕਾਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭੇਂਟ ਕੀਤੀਆਂ ਗਈਆਂ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਾਬਕਾ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਪ੍ਰੋ. ਬਡੂੰਗਰ ਨੇ ਧਾਰਮਕ ਪੁਸਤਕਾਂ ‘ਪ੍ਰਗਟ ਭਏ ਗੁਰ ਤੇਗ ਬਹਾਦਰ’ ਅਤੇ ‘ਗੁਰੂ ਨਾਨਕ ਕੀ ਵਡਿਆਈ’ ਭੇਂਟ ਕੀਤਆਂ । ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੋ. ਬਡੂੰਗਰ ਜੋ ਹਮੇਸ਼ਾ ਧਰਮ ਦੇ ਪ੍ਰਚਾਰ ਪਸਾਰ ਕਾਰਜਾਂ ਵਿਚ ਜੁਟ ਰਹਿੰਦੇ ਹਨ ਅਤੇ ਅਕਸਰ ਉਨ੍ਹਾਂ ਵੱਲੋਂ ਭਾਸ਼ਾ ਦੇ ਵਿਕਾਸ ਲਈ ਸਾਡੀ ਅਜੌਕੀ ਪੀੜ੍ਹੀ ਲਈ ਸੇਧਤ ਇਹ ਧਾਰਮਕ ਪੁਸਤਕਾਂ ਵੀ ਧਰਮ ਅਤੇ ਸਿੱਖ ਇਤਿਹਾਸ ਅੰਦਰ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ । ਉਨ੍ਹਾਂ ਕਿਹਾ ਕਿ ਪੁਸਤਕ ਅੰਦਰ ਸਿੱਖ ਪੰਥ ਦੇ ਸ਼ਾਨਾਮੱਤੇ ਸਤਾਰਾਂ ਜਰਨੈਲਾਂ ਦੇ ਜੀਵਨ ਬਿਰਤਾਂਤ ਸ਼ਾਮਿਲ ਕੀਤੇ ਗਏ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਿੱਖ ਪੰਥ ਦੀ ਖੁਸਕਿਸਮਤੀ ਹੈ ਕਿ ਬਹੁ-ਪੱਖੀ ਰਾਜਨੀਤਕ ਰੁਝੇਵਿਆਂ ਦੇ ਬਾਵਜੂਦ ਪ੍ਰੋ. ਬਡੂੰਗਰ ਨੇ ਆਪਣੀ ਅੰਦਰਲੀ ਬੌਧਿਕ ਤੇ ਮੌਲਿਕ ਪ੍ਰਤਿਭਾ ਨੂੰ ਜਿਉਂਦਾ ਰੱਖਿਆ ਹੈ ਅਤੇ ਸਿੱਖ ਇਤਿਹਾਸ, ਫਲਸਫੇ, ਰਹਿਤ ਮਰਯਾਦਾ ਅਤੇ ਭਖਦੇ ਮਸਲਿਆਂ ਸੰਬੰਧੀ ਆਪਣੇ ਲੇਖ ਬਾਕਾਇਦਾ ਪ੍ਰਕਾਸਤਿ ਕਰਵਾਂਦੇ ਰਹਿੰਦੇ ਹਨ । ਉਨ੍ਹਾਂ ਆਖਿਆ ਕਿ ਇਹ ਪੁਸਤਕਾਂ ਜਿੱਥੇ ਨੌਜਵਾਨ ਖੋਜਾਰਥੀਆਂ ਨੂੰ ਹਵਾਲਾ ਪੁਸਤਕ ਦੇ ਤੌਰ ਤੇ ਸਹਾਇਤਾ ਦੇਵੇਗੀ ਉੱਥੇ ਉਹਨਾਂ ਨੂੰ ਨਿੱਠ ਕੇ ਖੋਜ ਅਧਿਐਨ ਕਰਨ ਦੀ ਪ੍ਰੇਰਨਾ ਵੀ ਦੇਵੇਗੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਮੈਨੇਜਰ ਨਿਸ਼ਾਨ ਸਿੰਘ ਜ਼ਫਰਵਾਲ ਆਦਿ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top