Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:47 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼
-ਵਿਦਵਾਨਾਂ ਦੇ ਗੁਰਮਤਿ ਸਿਧਾਂਤ ਬਾਰੇ ਖੋਜ ਭਰਪੂਰ ਪੁਸਤਕ ਕੁੱਜੇ ਵਿੱਚ ਸਮੁੰਦਰ ਦੱਸਿਆ
ਪਟਿਆਲਾ, 8 ਨਵੰਬਰ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਭਾਗ ਦੇ ਸਾਬਕਾ ਮੁਖੀ ਤੇ ਪ੍ਰੋਫੈਸਰ ਡਾ. ਬਲਬੀਰ ਕੌਰ ਦੀ ਪੁਸਤਕ ਗੁਰਮਤਿ ਜੋਤ-ਸਿਧਾਂਤ ਉਸਾਰ ਭਾਗ -1 ਅਤੇ ਜੋਤਿ ਸਿਧਾਂਤ-ਪਾਸਾਰ ਤੇ ਨਿਰੰਤਰਤਾ ਭਾਗ-2 ਅੱਜ ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਪੰਜਾਬੀ ਯੂਨੀਵਰਸਿਟੀ ਵੱਲੋਂ ਰਿਲੀਜ਼ ਕਰਵਾਇਆ ਗਿਆ । ਵਿਭਾਗ ਦੇ ਮੁਖੀ ਡਾ. ਪਰਮੀਤ ਕੌਰ ਦੀ ਅਗਵਾਈ ਹੇਠ ਪੁਸਤਕ ਦੀ ਘੁੰਡ ਚੁਕਾਈ ਮੌਕੇ ਇਸ ਪੁਸਤਕ ਦੇ ਬਾਰੇ ਪ੍ਰੋ. ਹਰਜੋਧ ਸਿੰਘ ਨੇ ਕਿਹਾ ਕਿ ਉਨ੍ਹਾਂ ਇਸ ਕਿਤਾਬ ਰਾਹੀਂ ਪੂਰੇ ਗੁਰਮਤਿ ਸਿਧਾਂਤ “ਸਮੁੰਦਰ ਨੂੰ ਕੁੱਜੇ ਵਿੱਚ ਬੰਦ ਕਰਨ ਵਾਲਾ ਕੰਮ ਕੀਤਾ ਹੈ । ਉੱਘੇ ਵਿਦਵਾਨ ਪ੍ਰੋ. ਸ਼ਮਸ਼ੇਰ ਸਿੰਘ ਨੇ ਪੁਸਤਕ ਬਾਰੇ ਬਹੁਤ ਹੀ ਭਾਵਪੂਰਨ ਚਰਚਾ ਕਰਦਿਆਂ ਕਿਹਾ ਕਿ ਉਹ ਇਸ ਕਿਤਾਬ ਉਪਰ ਖੋਜ ਭਰਪੂਰ ਕਾਰਜ ਕਰਵਾਉਣਗੇ । ਇਸ ਮੌਕੇ ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਗੁਰਪ੍ਰੀਤ ਕੌਰ ਸ਼ਾਮਲ ਹੋਏ। ਡਾ. ਕਰਮਜੀਤ ਕੌਰ, ਡਾ. ਅਮਨਜੋਤ ਕੌਰ ਯੂਨੀਵਰਸਿਟੀ ਤੋਂ ਸ਼ਾਮਲ ਹੋਏ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਜੀ ਦੀ ਇਹ ਅਣਥੱਕ ਮਿਹਨਤ ਹੈ ਤੇ ਅਸੀਂ ਸਾਰੇ ਅਰਦਾਸ ਕਰਦੇ ਹਾਂ ਕਿ ਡਾ. ਬਲਬੀਰ ਕੌਰ ਨੂੰ ਪ੍ਰਮਾਤਮਾ ਚੰਗੀ ਸਿਹਤ ਦੀ ਬਖ਼ਸ਼ਿਸ਼ ਕਰਨ ਤਾਂ ਜੋ ਉਹ ਆਪਣੇ ਕਾਰਜ ਨਿਰੰਤਰ ਜਾਰੀ ਰੱਖਣ ।

Advertisement
Advertisement
Advertisement
Advertisement
Scroll to Top