ਆਪ ਦੇ ਕੌਮੀ ਪ੍ਰਧਾਨ ਕੇਜਰੀਵਾਲ ਕਰਨਗੇ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਤੇ ਬਰਨਾਲਾ ਵਿਖੇ ਚੋਣ ਪ੍ਰਚਾਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 07 November, 2024, 07:06 PM

ਆਪ ਦੇ ਕੌਮੀ ਪ੍ਰਧਾਨ ਕੇਜਰੀਵਾਲ ਕਰਨਗੇ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਤੇ ਬਰਨਾਲਾ ਵਿਖੇ ਚੋਣ ਪ੍ਰਚਾਰ
ਚੰਡੀਗੜ੍ਹ : ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਵਿਚ ਹੋਣ ਜਾ ਰਹੀਆਂ ਜਿਮਨੀ ਚੋਣਾਂ ਵਿਚ ਜਿਥੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸਮੁੱਚੇ ਸਰਕਲਾਂ ਵਿੱਚ ਰੋਡ ਸ਼ੋਅ ਅਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਦੇ ਚਲਦਿਆਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਵਲੋਂ ਵੀ 9 ਨਵੰਬਰ ਤੋਂ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਅਤੇ 10 ਨਵੰਬਰ ਨੂੰ ਗਿੱਦੜਬਾਹਾ ਅਤੇ ਬਰਨਾਲਾ ਵਿੱਚ ਚੋਣ ਪ੍ਰਚਾਰ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਇਸ ਮੌਕੇ ਸੀ. ਐਮ. ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣਗੇ । ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਤੋਂ ਬਾਅਦ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਰਾਜ ਪੱਧਰੀ ਸਮਾਗਮ ਕਰਵਾਉਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ । ਇਹ ਚੋਣ 8 ਨਵੰਬਰ ਨੂੰ ਲੁਧਿਆਣਾ ‘ਚ ਹੋ ਸਕਦੀ ਹੈ, ਜਿਸ ‘ਚ ‘ਆਪ’ ਮੁਖੀ ਕੇਜਰੀਵਾਲ ਹਿੱਸਾ ਲੈਣਗੇ । ਇਸ ਤੋਂ ਬਾਅਦ ਹੀ ਉਹ ਉਪ ਚੋਣਾਂ ਵਿੱਚ ਪ੍ਰਚਾਰ ਸ਼ੁਰੂ ਕਰਨਗੇ, ਜੇਕਰ ਭਾਰਤੀ ਜਨਤਾ ਪਾਰਟੀ ਦੀ ਗੱਲ ਕਰੀਏ ਤਾਂ ਪਾਰਟੀ ਪ੍ਰਧਾਨ ਸੁਨੀਲ ਜਾਖੜ ਅਜੇ ਵੀ ਚੋਣ ਪ੍ਰਚਾਰ ਤੋਂ ਦੂਰ ਹਨ। ਜਦਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਇਸ ਦੀ ਅਗਵਾਈ ਕਰ ਰਹੇ ਹਨ । ਉਨ੍ਹਾਂ ਗਿੱਦੜਬਾਹਾ ਵਿੱਚ ਚੋਣ ਮੀਟਿੰਗਾਂ ਕੀਤੀਆਂ ਹਨ। ਕਾਂਗਰਸ ਦੀ ਤਰਫੋਂ ਸਥਾਨਕ ਆਗੂ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ ।