Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 4:46 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਵਿਧਾਨ ਸਭਾ `ਚ ਮਿਲਿਆ ਖ਼ਤਰਨਾਕ ਪ੍ਰਜਾਤੀ ਦਾ ਸੱਪ

ਹਰਿਆਣਾ ਵਿਧਾਨ ਸਭਾ `ਚ ਮਿਲਿਆ ਖ਼ਤਰਨਾਕ ਪ੍ਰਜਾਤੀ ਦਾ ਸੱਪ

ਹਰਿਆਣਾ ਵਿਧਾਨ ਸਭਾ `ਚ ਮਿਲਿਆ ਖ਼ਤਰਨਾਕ ਪ੍ਰਜਾਤੀ ਦਾ ਸੱਪ
ਹਰਿਆਣਾ : ਹਰਿਆਣਾ ਵਿਧਾਨ ਸਭਾ ਵਿੱਚ ਅੱਜ ਸਵੇਰੇ ਸੱਪ ਮਿਲਣ ਤੋਂ ਬਾਅਦ ਹੰਗਾਮਾ ਹੋ ਗਿਆ । ਸਵੇਰੇ ਜਦੋਂ ਮੁਲਾਜ਼ਮ ਡਿਊਟੀ ਲਈ ਆਏ ਤਾਂ ਵਿਧਾਨ ਸਭਾ ਵਿੱਚ ਸੱਪ ਦੇਖ ਕੇ ਹੈਰਾਨ ਰਹਿ ਗਏ । ਮੁਲਾਜ਼ਮਾਂ ਨੇ ਤੁਰੰਤ ਸੀਨੀਅਰ ਅਧਿਕਾਰੀਆਂ ਨੂੰ ਬੁਲਾ ਕੇ ਸੂਚਨਾ ਦਿੱਤੀ । ਇਸ ਤੋਂ ਬਾਅਦ ਜੰਗਲਾਤ ਵਿਭਾਗ ਨੂੰ ਸੂਚਿਤ ਕੀਤਾ ਗਿਆ । ਜੰਗਲਾਤ ਵਿਭਾਗ ਨੇ ਸੱਪ ਮਾਹਿਰ ਨੂੰ ਮੌਕੇ `ਤੇ ਭੇਜ ਕੇ ਸੱਪ ਨੂੰ ਫੜ ਲਿਆ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਸੁੱਖ ਦਾ ਸਾਹ ਲਿਆ । ਰਸੇਲਜ਼ ਵਾਈਪਰ ਸੱਪ ਇੱਕ ਖਤਰਨਾਕ ਪ੍ਰਜਾਤੀ ਹੈ। ਇਸ ਨੂੰ ਦੁਨੀਆ ਦੇ ਸਭ ਤੋਂ ਖਤਰਨਾਕ ਸੱਪਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ । ਇਸ ਦੇ ਜ਼ਹਿਰ ਦੀ ਇੱਕ ਬੂੰਦ ਵੀ ਕਈ ਲੋਕਾਂ ਦੀ ਜਾਨ ਲੈ ਸਕਦੀ ਹੈ । ਦੱਸਣਯੋਗ ਹੈ ਕਿ ਵਿਧਾਨ ਸਭਾ ਸੈਸ਼ਨ 13 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ । ਵਿਧਾਇਕ ਸੈਸ਼ਨ ਦੌਰਾਨ ਮੁੱਖ ਮੰਤਰੀ ਸਮੇਤ ਸਮੁੱਚੀ ਕੈਬਨਿਟ ਅਤੇ ਹੋਰ ਪਾਰਟੀਆਂ ਦੇ ਵਿਧਾਇਕ ਹਾਜ਼ਰ ਹੋਣਗੇ । ਅਜਿਹੇ `ਚ ਸੱਪਾਂ ਦੇ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ `ਤੇ ਸਵਾਲ ਖੜ੍ਹੇ ਹੋ ਰਹੇ ਹਨ । ਫਿਲਹਾਲ ਸੱਪ ਨੂੰ ਫੜ ਲਿਆ ਗਿਆ ਹੈ ਅਤੇ ਦੂਰ ਜੰਗਲ `ਚ ਛੱਡਿਆ ਜਾਵੇਗਾ । ਇਸ ਤੋਂ ਪਹਿਲਾਂ ਕਰੀਬ 4 ਮਹੀਨੇ ਪਹਿਲਾਂ ਚੰਡੀਗੜ੍ਹ ਦੇ ਹਰਿਆਣਾ ਸਕੱਤਰੇਤ `ਚ ਸੱਪ ਮਿਲਣ `ਤੇ ਹਲਚਲ ਮਚ ਗਈ ਸੀ । ਸੱਪ ਸਕੱਤਰੇਤ ਦੀ ਚੌਥੀ ਮੰਜ਼ਿਲ ਤੱਕ ਪਹੁੰਚ ਗਿਆ ਸੀ । ਸੱਪ ਨੂੰ ਦੇਖ ਕੇ ਸਾਰਿਆਂ ਦੇ ਹੱਥ-ਪੈਰ ਫੁਲ ਗਏ । ਇਸ ਤੋਂ ਬਾਅਦ ਜੰਗਲਾਤ ਵਿਭਾਗ ਨੂੰ ਇਸ ਦੀ ਸੂਚਨਾ ਦਿੱਤੀ ਗਈ ।ਸੱਪ ਮਾਹਿਰ ਨੇ ਕੁਝ ਹੀ ਸਮੇਂ ਵਿੱਚ ਸੱਪ ਨੂੰ ਫੜ ਲਿਆ। ਮਹੱਤਵਪੂਰਨ ਵਿਭਾਗਾਂ ਦੇ ਦਫ਼ਤਰ ਵੀ ਇੱਥੇ ਸਥਿਤ ਹਨ। ਇਹ ਸੱਪ ਵਿਭਾਗ ਦੀਆਂ ਫਾਈਲਾਂ ਪਿੱਛੇ ਲੁਕਿਆ ਹੋਇਆ ਸੀ । ਫਾਈਲ ਕੱਢਦੇ ਹੀ ਸੱਪ ਬਾਹਰ ਆ ਗਿਆ ।

Advertisement
Advertisement
Advertisement
Advertisement
Scroll to Top