Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 4:04 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਦੇ ਕਰਨਾਲ `ਚ ਕੈਮਲਾ-ਗੜ੍ਹੀ ਮੁਲਤਾਨ ਰੋਡ `ਤੇ ਕੁਰੂਕਸ਼ੇਤਰ ਸੀ. ਆਈ. ਏ. ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ

ਹਰਿਆਣਾ ਦੇ ਕਰਨਾਲ `ਚ ਕੈਮਲਾ-ਗੜ੍ਹੀ ਮੁਲਤਾਨ ਰੋਡ `ਤੇ ਕੁਰੂਕਸ਼ੇਤਰ ਸੀ. ਆਈ. ਏ. ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ

ਹਰਿਆਣਾ ਦੇ ਕਰਨਾਲ `ਚ ਕੈਮਲਾ-ਗੜ੍ਹੀ ਮੁਲਤਾਨ ਰੋਡ `ਤੇ ਕੁਰੂਕਸ਼ੇਤਰ ਸੀ. ਆਈ. ਏ. ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ
ਕਰਨਾਲ : ਹਰਿਆਣਾ ਦੇ ਕਰਨਾਲ `ਚ ਕੈਮਲਾ-ਗੜ੍ਹੀ ਮੁਲਤਾਨ ਰੋਡ `ਤੇ ਕੁਰੂਕਸ਼ੇਤਰ ਸੀ. ਆਈ. ਏ. ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਕਾਬਲੇ `ਚ ਤਿੰਨੋਂ ਬਦਮਾਸ਼ ਫੜੇ ਗਏ ਹਨ । ਤਿੰਨੋਂ ਕਾਕਾ ਰਾਣਾ ਗੈਂਗ ਨਾਲ ਜੁੜੇ ਹੋਏ ਹਨ। ਕਾਕਾ ਰਾਣਾ ਗੈਂਗ ਨੇ ਘਰੌਂਡਾ ਵਿੱਚ ਜੇਐਮਡੀ ਮੋਬਾਈਲ ਸ਼ੋਅ ਰੂਮ, ਪਿਪਲੀ ਵਿੱਚ ਅਨਾਜ ਮੰਡੀ ਅਤੇ ਕੁਰੂਕਸ਼ੇਤਰ ਵਿੱਚ ਇਮੀਗ੍ਰੇਸ਼ਨ ਕੇਂਦਰ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ । ਸ਼ਨੀਵਾਰ ਸਵੇਰੇ ਕਰੀਬ 3 ਵਜੇ ਸੀ. ਆਈ. ਏ. ਕੁਰੂਕਸ਼ੇਤਰ ਨੂੰ ਕੈਮਲਾ-ਗੜ੍ਹੀ ਮੁਲਤਾਨ ਰੋਡ `ਤੇ ਤਿੰਨ ਬਦਮਾਸ਼ਾਂ ਦੀ ਮੌਜੂਦਗੀ ਦੀ ਸੂਚਨਾ ਮਿਲੀ । ਜਿਸ ਤੋਂ ਬਾਅਦ ਪੁਲਿਸ ਹਰਕਤ `ਚ ਆਈ ਅਤੇ ਮੌਕੇ `ਤੇ ਪਹੁੰਚ ਗਈ। ਜਿੱਥੇ ਪੁਲਿਸ ਨੇ ਬਾਈਕ `ਤੇ ਸਵਾਰ ਤਿੰਨ ਨੌਜਵਾਨਾਂ ਨੂੰ ਦੇਖਿਆ ਤਾਂ ਤਿੰਨਾਂ ਨੇ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਭੱਜਦੇ ਹੋਏ ਪੁਲਿਸ `ਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ । ਬਦਮਾਸ਼ਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਹੋਏ ਹਨ । ਟੀਮ ਇੰਚਾਰਜ ਮੋਹਨ ਲਾਲ ਨੇ ਦੱਸਿਆ ਕਿ ਇਸ ਮੁਕਾਬਲੇ `ਚ ਦੋ ਬਦਮਾਸ਼ਾਂ ਦੀ ਲੱਤ `ਚ ਗੋਲੀ ਲੱਗੀ, ਜਦਕਿ ਇਕ ਜ਼ਖਮੀ ਹੋ ਗਿਆ। ਦੋਵਾਂ ਬਦਮਾਸ਼ਾਂ ਦੇ ਨਾਂ ਸੰਦੀਪ ਹੈ। ਇਨ੍ਹਾਂ `ਚੋਂ ਇਕ ਹਿਸਾਰ ਅਤੇ ਦੂਜਾ ਫਰੀਦਾਬਾਦ ਦਾ ਰਹਿਣ ਵਾਲਾ ਹੈ । ਤੀਜੇ ਅਪਰਾਧੀ ਦਾ ਨਾਂ ਰਿਤਿਕ ਹੈ, ਉਹ ਭਿਵਾਨੀ ਦਾ ਰਹਿਣ ਵਾਲਾ ਹੈ । ਮੋਹਨ ਲਾਲ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਿੰਨੋਂ ਅਪਰਾਧੀ ਕਾਕਾ ਰਾਣਾ ਗੈਂਗ ਨਾਲ ਜੁੜੇ ਹੋਏ ਹਨ ਅਤੇ ਤਿੰਨਾਂ ਦਾ ਕੰਮ ਫਿਰੌਤੀ ਮੰਗਣਾ ਸੀ । ਕਾਕਾ ਰਾਣਾ ਵਿਦੇਸ਼ ਤੋਂ ਆਪਣਾ ਗੈਂਗ ਚਲਾ ਰਿਹਾ ਹੈ ਅਤੇ ਵਿਦੇਸ਼ਾਂ ਤੋਂ ਦੇਸ਼ ਦੇ ਕਾਰੋਬਾਰੀਆਂ ਨੂੰ ਫਿਰੌਤੀ ਦੀਆਂ ਕਾਲਾਂ ਕਰਦਾ ਹੈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੈ। ਮੋਹਨ ਲਾਲ ਨੇ ਦੱਸਿਆ ਕਿ ਦੋ ਬਦਮਾਸ਼ ਮੈਡੀਕਲ ਕਾਲਜ ਵਿੱਚ ਜ਼ੇਰੇ ਇਲਾਜ ਹਨ ਜਦਕਿ ਤੀਜੇ ਬਦਮਾਸ਼ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top