Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:05 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ
– ਤੇਜਿੰਦਰ ਸਿੰਘ ਮਿੱਡੂ ਖੇੜਾ ਬਣੇ ਜਨਰਲ ਸਕੱਤਰ
-ਪੰਜਾਬ ‘ਚ ਤੇ ਦੋ ਕੌਮੀ ਪੱਧਰ ਦੇ ਕਬੱਡੀ ਟੂਰਨਾਮੈਂਟ ਕਰਵਾਏ ਜਾਣਗੇ ਤੇ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਦੇ ਲਈ ਉਪਰਾਲੇ ਜਾਰੀ ਰਹਿਣਗੇ : ਗੁਰਲਾਲ ਘਨੌਰ
ਰਾਜਪੁਰਾ/ਪਟਿਆਲਾ, 9 ਨਵੰਬਰ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੂੰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ
ਦਾ ਪ੍ਰਧਾਨ ਚੁਣਿਆ ਗਿਆ ਹੈ।ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਰਾਜਪੁਰਾ ਵਿਖੇ ਕੀਤੀ ਮੀਟਿੰਗ ਦੌਰਾਨ ਇਹ ਚੋਣ ਸਰਬ ਸੰਮਤੀ ਕੀਤੀ । ਇਸ ਮੌਕੇ ਤੇਜਿੰਦਰ ਸਿੰਘ ਮਿੱਡੂ ਖੇੜਾ ਨੂੰ ਜਨਰਲ ਸਕੱਤਰ
ਚੁਣਿਆ ਗਿਆ । ਕਬੱਡੀ ਐਸੋਸੀਏਸ਼ਨ ਪੰਜਾਬ ਦੀ ਇਹ ਚੋਣ ਮੁੱਖ ਚੋਣ ਅਧਿਕਾਰੀ ਦਲ ਸਿੰਘ ਬਰਾੜ, ਚੋਣ ਅਬਜਰਵਰ ਉਪਕਾਰ ਸਿੰਘ ਵਿਰਕ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਹਰਪਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਪੰਜਾਬ ਦੇ ਕੁੱਲ 23 ਜ਼ਿਲ੍ਹਿਆਂ ਵਿੱਚੋਂ 18 ਜ਼ਿਲ੍ਹਿਆਂ ਦੇ 36 ਮੈਂਬਰਾਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ। ਜਿਸ ਵਿੱਚ ਸਰਬ ਸੰਮਤੀ ਦੇ ਨਾਲ ਚੋਣ ਪ੍ਰਕਿਰਿਆ ਆਰੰਭੀ ਗਈ ਜਿਸ ਤਹਿਤ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੂੰ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ, ਤੇਜਿੰਦਰ ਸਿੰਘ ਮਿੱਡੂ ਖੇੜਾ ਜਰਨਲ ਸਕੱਤਰ, ਬਲਜੀਤ ਸਿੰਘ ਅਤੇ ਇਕਬਾਲ ਸਿੰਘ ਸੀਨੀਅਰ ਵਾਈਸ ਪ੍ਰਧਾਨ, ਭੁਪਿੰਦਰ ਸਿੰਘ ਕਮਲਪ੍ਰੀਤ ਸਿੰਘ ਹਰਜੀਤ ਸਿੰਘ ਅਤੇ ਨਿਰਮਲ ਸਿੰਘ ਵਾਈਸ ਪ੍ਰਧਾਨ, ਕਮਲਜੀਤ ਸਿੰਘ ਕੁਲਦੀਪ ਸਿੰਘ ਬਲਜਿੰਦਰ ਸਿੰਘ ਅਤੇ ਜਸਕਰਨ ਕੌਰ ਜੁਆਇੰਟ ਸਕੱਤਰ ਅਤੇ ਚਰਨ ਸਿੰਘ ਨੂੰ ਖਜਾਨਚੀ ਚੁਣ ਲਿਆ ਗਿਆ । ਨਵੇਂ ਚੁਣੇ ਗਏ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਅੱਜ ਦੀ ਚੋਣ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜੀ ਹੈ । ਉਹਨਾਂ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਹੁਤ ਜਲਦ ਪੰਜਾਬ ਪੱਧਰ ਉੱਤੇ ਦੋ ਨੈਸ਼ਨਲ ਪੱਧਰ ਦੇ ਕਬੱਡੀ ਟੂਰਨਾਮੈਂਟ ਕਰਵਾਏ ਜਾਣਗੇ । ਇਸ ਤੋਂ ਇਲਾਵਾ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਦੇ ਲਈ ਵੱਖ-ਵੱਖ ਉਪਰਾਲੇ ਕੀਤੇ ਜਾਣਗੇ । ਗੁਰਲਾਲ ਘਨੌਰ ਨੇ ਕਿਹਾ ਕਿ ਭਾਵੇਂ ਕਿ ਐਸੋਸੀਏਸ਼ਨ ਦੀ ਚੋਣ ਚਾਰ ਸਾਲਾਂ ਦੇ ਲਈ ਹੁੰਦੀ ਹੈ ਪਰ ਹੁਣ ਲੰਬੇ ਸਮੇਂ ਤੋਂ ਐਸੋਸੀਏਸ਼ਨ ਦੀ ਚੋਣ ਨਹੀਂ ਹੋਈ ਸੀ, ਜਿਸ ਦੇ ਚਲਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਉਪਰਾਲਿਆਂ ਸਦਕਾ ਕਬੱਡੀ ਐਸੋਸੀਏਸ਼ਨ ਪੰਜਾਬ ਦੀ ਚੋਣ ਨੇਪਰੇ ਚੜ੍ਹੀ ਹੈ । ਇਸ ਮੌਕੇ ਗੁਰਤਾਜ ਸਿੰਘ ਸੰਧੂ, ਰਣਜੋਧ ਸਿੰਘ ਵਿਰਕ, ਗੁਰਮੀਤ ਸਿੰਘ ਢੰਡਾ, ਮਨਜੀਤ ਸਿੰਘ ਦਰਸਨ ਮਜੋਲੀ, ਇੰਦਰਜੀਤ ਸਿੰਘ ਸਿਆਲੂ, ਨਿਸ਼ਾਨ ਸਿੰਘ ਸੰਧੂ, ਡਿੰਪਲ ਸੁਹਰੋ, ਚਰਨਜੀਤ ਸਿੰਘ, ਗੁਰਨਾਮ ਸਿੰਘ, ਲਾਲਾ ਸੰਧਾਰਸੀ, ਦਮਨਪ੍ਰੀਤ ਸਿੰਘ ਖੇੜੀ, ਰਛਪਾਲ ਸਿੰਘ, ਪਿੰਦਰ ਬਘੋਰਾ, ਰੋਡੀ ਗੁਰਨਾ ਖੇੜੀ, ਗੁਰਪ੍ਰੀਤ ਸਿੰਘ ਢਿਲੋਂ, ਵਰਿੰਦਰ ਲੋਚਮਾ, ਐਡਵੋਕੇਟ ਪਰਮਵੀਰ ਸਿੰਘ, ਸੰਦੀਪ ਜਰੀਕਪੁਰ, ਸਤਨਾਮ ਸਿੰਘ ਹਰਪਾਲਾ, ਸਰਬਾ ਨਰੜੂ, ਮਨਦੀਪ ਸਿੰਘ ਢਿੱਲੋਂ, ਸਮੇਤ ਵੱਡੀ ਗਿਣਤੀ ਵਿਚ ਸਾਬਕਾ ਖਿਡਾਰੀ ਪੰਚ ਸਰਪੰਚ ਅਤੇ ਹਲਕਾ ਨਿਵਾਸੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top