Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:48 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਬਾਣੀ ਪ੍ਰਸਾਰਣ ਦੇ ਮੁੱਦੇ ’ਤੇ ਛੁਰਲੀ ਛੱਡਣ ਤੋਂ ਬਾਜ ਆਉਣ ਮੁੱਖ ਮੰਤਰੀ : ਜਥੇਦਾਰ ਕਰਤਾਰਪੁਰ

ਗੁਰਬਾਣੀ ਪ੍ਰਸਾਰਣ ਦੇ ਮੁੱਦੇ ’ਤੇ ਛੁਰਲੀ ਛੱਡਣ ਤੋਂ ਬਾਜ ਆਉਣ ਮੁੱਖ ਮੰਤਰੀ : ਜਥੇਦਾਰ ਕਰਤਾਰਪੁਰ

ਸਿੱਖ ਕੌਮ ਸਰਕਾਰ ਵੱਲੋਂ ਧਾਰਮਕ ਮਾਮਲਿਆਂ ’ਚ ਕੀਤੀ ਜਾ ਰਹੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰੇਗੀ
ਪਟਿਆਲਾ 19 ਜੂਨ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਮੈਂਬਰ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਬਾਣੀ ਪ੍ਰਸਾਰਣ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕੀਤੇ ਜਾਣ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸੀ.ਐਮ. ਵੱਲੋਂ ਕੀਤੇ ਜਾ ਰਹੇ ਟਵੀਟ ਜਾ ਗੁਰਬਾਣੀ ਪ੍ਰਸਾਰਣ ’ਤੇ ਐਕਟ ਲਿਜਾਣ ਦਾ ਵਿਧਾਨ ਸਭਾ ’ਚ ਪ੍ਰਸਤਾਵ ਲਿਆਉਣ ਮਹਿਜ਼ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣਾ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਛੁਰਲੀਆਂ ਛੱਡਣ ਤੋਂ ਬਾਜ ਆਉਣਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਦੱਸਿਆ ਕਿ ਸਿੱਖਾਂ ਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਰੋਲ ਰੂਪ ਵਿਚ ਗੁਰਬਾਣੀ ਦਾ ਪ੍ਰਚਾਰ ਪਸਾਰ ਕੀਤਾ ਜਾ ਰਿਹਾ ਹੈ, ਜਿਸ ਦੇ ਬਦਲੇ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਪੈਸਾ ਐਸਜੀਪੀਸੀ ਨਹੀਂ ਲੈਂਦੀ ਅਜਿਹਾ ਸਿਰਫ ਤੇ ਸਿਰਫ ਸਰਕਾਰ ਵੱਲੋਂ ਲੋਕ ਮਨਾਂ ਵਿਚ ਭਰਮ ਭੁਲੇਖੇ ਪੈਦਾ ਕਰਨ ਤੋਂ ਵੱਧ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਧਰਮ ਦੇ ਪ੍ਰਚਾਰ ਪਸਾਰ ਦੇ ਨਾਲ ਨਾਲ ਗੁਰਬਾਣੀ ਦਾ ਮੁਫ਼ਤ ਪ੍ਰਚਾਰ ਕਰ ਰਹੀ ਹੈ ਅਤੇ ਸੰਗਤਾਂ ਨੂੰ ਗੁਰਬਾਣੀ ਫਲਸਫੇ ਨਾਲ ਜੋੜ ਰਹੀ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਗੁਰਦੁਆਰਾ ਐਕਟ 1925 ਵਿਚ ਕਿਸੇ ਵੀ ਤਰ੍ਹਾਂ ਦੀ ਤਰਮੀਮ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪਾਰਲੀਮੈਂਟ ਵੀ ਤਾਂ ਹੀ ਸੋਧ ਕਰਨ ਵੱਲ ਵੱਧ ਸਕਦੀ ਹੈ, ਜੇ ਸ਼ੋ੍ਰਮਣੀ ਕਮੇਟੀ ਨੂੰ ਭਰੋਸੇ ਵਿਚ ਲੈਂਦੀ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਹਰਿਆਣਾ ਕਮੇਟੀ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਦਿਖਾਕੇ ਪੰਜਾਬ ਦੀ ਜਨਤਾ ਨੂੰ ਸੀ.ਐਮ. ਭਗਵੰਤ ਮਾਨ ਮੂਰਖ ਬਣਾਉਣ ’ਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹੀ ਭੁਲੇਖਾਪਾਊ ਬਿਆਨਬਾਜ਼ੀ ਕਰਨ ਤੋਂ ਸੀ.ਐਮ. ਨੂੰ ਗੁਰੇਜ਼ ਕਰਨਾ ਚਾਹੀਦਾ ਹੈ, ਜਦਕਿ ਗੁਰੂ ਘਰ ਦੇ ਨਾਲ ਮੱਥਾ ਲਾਉਣ ਵਾਲਿਆਂ ਦਾ ਹਸ਼ਰ ਹੁਣ ਤੱਕ ਮਾੜਾ ਹੀ ਹੋਇਆ ਅਤੇ ਸਿੱਖ ਕੌਮ ਸਰਕਾਰਾਂ ਦੀਆਂ ਅਜਿਹੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਜਾਣਦੀ ਹੈ ਇਸ ਕਰਕੇ ਧਾਰਮਕ ਮਾਮਲਿਆਂ ਵਿਚ ਸਰਕਾਰ ਨੂੰ ਦਖਲ ਅੰਦਾਜ਼ੀ ਕਰਨ ਤੋਂ ਬਾਜ ਆਉਣਾ ਚਾਹੀਦਾ ਹੈ।

Advertisement
Advertisement
Advertisement
Advertisement
Scroll to Top