Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 6:58 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ

ਪੰਜਾਬੀ ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ

ਪੰਜਾਬੀ ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ
ਯੁਵਕ ਮੇਲਿਆਂ ਦਾ ਪ੍ਰਤਿਭਾ ਨੂੰ ਨਿਖਾਰਨ ਵਿੱਚ ਅਹਿਮ ਯੋਗਦਾਨ : ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ
ਪਟਿਆਲਾ, 8 ਨਵੰਬਰ : ਪਿਛਲੇ ਤਿੰਨ ਦਿਨਾਂ ਤੋਂ ਚੱਲ ਰਿਹਾ ਪੰਜਾਬੀ ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਮੇਲਾ ਭਾਂਤ ਭਾਂਤ ਦੀਆਂ ਯਾਦਾਂ ਛੱਡਦਾ ਅਤੇ ਮਹਿਕਾਂ ਬਿਖੇਰਦਾ ਹੋਇਆ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਿਆ ਹੈ। ਇਸ ਦੌਰਾਨ ਯੂਨੀਵਰਸਿਟੀ ਨਾਲ ਸੰਬੰਧਿਤ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ ਅਤੇ ਦਰਸ਼ਕਾਂ ਦੇ ਮਨਾਂ ਉੱਤੇ ਆਪਣੀ ਛਾਪ ਛੱਡੀ । ਯੁਵਕ ਮੇਲੇ ਦੇ ਅੱਜ ਆਖਰੀ ਦਿਨ ਸਮਾਪਤੀ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਅਤੇ ਪਟਿਆਲਾ ਰੇਂਜ ਦੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਯੁਵਕ ਮੇਲੇ ਵਿਦਿਅਕ ਸੰਸਥਾਵਾਂ ਦੀ ਸ਼ਾਨ ਹੁੰਦੇ ਹਨ ਅਤੇ ਇਹ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਹਨਾਂ ਨੇ ਯੂਨੀਵਰਸਿਟੀ ਵਿੱਚ ਪੜ੍ਹਦੇ ਹੋਏ ਯੂਨੀਵਰਸਿਟੀ ਨਾਲ ਆਪਣੀਆਂ ਜੁੜੀਆਂ ਹੋਈਆਂ ਯਾਦਾਂ ਸਾਂਝੀ ਸਾਂਝੀਆਂ ਕੀਤੀਆਂ । ਉਹਨਾਂ ਕਿਹਾ ਕਿ ਉਹਨਾਂ ਨੇ ਇਸ ਯੂਨੀਵਰਸਿਟੀ ਤੋਂ ਬਹੁਤ ਕੁਝ ਸਿੱਖਿਆ ਹੈ । ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਦਿਆਰਥੀ ਜੀਵਨ ਦੇ ਤਜਰਬੇ ਵੀ ਸਾਂਝੇ ਕੀਤੇ । ਉਨ੍ਹਾਂ ਮੇਲੇ ਵਿੱਚ ਵੱਖ-ਵੱਖ ਕਲਾ-ਵੰਨਗੀਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ । ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਵਰਿੰਦਰ ਕੌਸ਼ਿਕ ਨੇ ਦੱਸਿਆ ਕਿ ਮੇਲੇ ਦੇ ਅੰਤਲੇ ਦਿਨ ਮੁੱਖ ਤੌਰ ਉੱਤੇ ਭੰਗੜਾ, ਪੱਛਮੀ ਸਾਜ਼ (ਏਕਲ),ਪੱਛਮੀ ਗਾਇਨ (ਏਕਲ), ਪੱਛਮੀ ਸਮੂਹ ਗਾਇਨ, ਭਾਸ਼ਣ ਕਲਾ, ਵਾਦ-ਵਿਵਾਦ ਅਤੇ ਕਾਵਿ ਆਦਿ ਉਚਾਰਣ ਦੇ ਮੁਕਾਬਲੇ ਕਰਵਾਏ ਗਏ । ਆਖਰੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਪੰਜਾਬੀ ਯੂਨੀਵਰਸਿਟੀ ਵਿਚਲੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਦੇ ਡਾਇਰੈਕਟਰ ਡਾ. ਰਮਨ ਮੈਣੀ ਨੇ ਮੇਲੇ ਦੇ ਸਫਲ ਆਯੋਜਨ ਲਈ ਯੁਵਕ ਭਲਾਈ ਵਿਭਾਗ ਨੂੰ ਵਧਾਈ ਦਿੱਤੀ।

Advertisement
Advertisement
Advertisement
Advertisement
Scroll to Top