Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:31 pm

+91 90915 01313 , +91 90916 01313

punjabbanni@gmail.com
punjabbani@yahoo.com

ਏ. ਐਸ.ਆਈ. 2000 ਰੁਪਏ ਦੀ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਏ. ਐਸ.ਆਈ. 2000 ਰੁਪਏ ਦੀ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਏ. ਐਸ.ਆਈ. 2000 ਰੁਪਏ ਦੀ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਭੁਪਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਦਿਲਬਾਗ ਸਿੰਘ ਵਾਸੀ ਪਿੰਡ ਧੂੰਦਾ, ਤਹਿਸੀਲ ਖਡੂਰ ਸਾਹਿਬ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਹੇਠਲੀ ਅਦਾਲਤ ਵਿੱਚ ਚੱਲ ਰਹੇ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਕਾਰਡ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਪੁਲਿਸ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਉਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top