Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:04 am

+91 90915 01313 , +91 90916 01313

punjabbanni@gmail.com
punjabbani@yahoo.com

ਸਵੀਪ ਟੀਮ ਪਟਿਆਲਾ ਨੇ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਖੇਤਰੀ ਯੁਵਕ ਮੇਲਾ 2024 ਵਿੱਚ ਵਿਦਿਆਰਥੀਆਂ ਨੂੰ ਵੋਟਰ ਪੰਜੀਕਰਨ ਦਾ ਦਿੱਤਾ ਸੁਨੇਹਾ

ਸਵੀਪ ਟੀਮ ਪਟਿਆਲਾ ਨੇ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਖੇਤਰੀ ਯੁਵਕ ਮੇਲਾ 2024 ਵਿੱਚ ਵਿਦਿਆਰਥੀਆਂ ਨੂੰ ਵੋਟਰ ਪੰਜੀਕਰਨ ਦਾ ਦਿੱਤਾ ਸੁਨੇਹਾ

ਸਵੀਪ ਟੀਮ ਪਟਿਆਲਾ ਨੇ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਖੇਤਰੀ ਯੁਵਕ ਮੇਲਾ 2024 ਵਿੱਚ ਵਿਦਿਆਰਥੀਆਂ ਨੂੰ ਵੋਟਰ ਪੰਜੀਕਰਨ ਦਾ ਦਿੱਤਾ ਸੁਨੇਹਾ
ਪਟਿਆਲਾ, 9 ਨਵੰਬਰ : ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰ ਖੇਤਰੀ ਯੁਵਕ ਮੇਲਾ 2024 ਵਿੱਚ ਵਿਦਿਆਰਥੀਆਂ ਨੂੰ ਸਵੀਪ ਨੋਡਲ ਅਫਸਰ ਪਟਿਆਲਾ ਦਿਹਾਤੀ -110 ਸਤਵੀਰ ਸਿੰਘ ਗਿੱਲ ਵੱਲੋਂ ਵੋਟਰ ਪੰਜੀਕਰਨ ਬਾਰੇ ਜਾਗਰੁਕ ਕੀਤਾ ਗਿਆ । ਭਾਰਤੀ ਚੋਣ ਕਮਿਸ਼ਨ, ਮੁੱਖ ਚੋਣ ਅਫਸਰ ਪੰਜਾਬ ਅਤੇ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸਵੀਪ ਨੋਡਲ ਅਫਸਰ ਸਤਵੀਰ ਸਿੰਘ ਗਿੱਲ ਨੇ ਵੱਖ-ਵੱਖ ਕਾਲਜਾਂ ਤੋਂ ਭਾਗ ਲੈਣ ਵਾਲੀਆਂ ਗਿੱਧਾ, ਭੰਗੜਾ, ਗੀਤ-ਸੰਗੀਤ ਟੀਮਾਂ ਅਤੇ ਹੋਰ ਕਲਾਕਾਰਾਂ ਨੂੰ ਵੱਖ-ਵੱਖ ਵੋਟਰ ਐਪਸ ਬਾਰੇ ਜਾਣਕਾਰੀ ਦਿੱਤੀ । ਨੋਡਲ ਅਫਸਰ ਨੇ ਸਮੂਹ ਕਲਾਕਾਰਾਂ ਨੂੰ ਦੱਸਿਆ ਕਿ ਵਿਸੇ਼ਸ਼ ਸਰਸਰੀ ਸੁਧਾਈ 2025 ਤੇ ਨਵੀਂ ਵੋਟ ਬਣਵਾਉਣ/ਕਟਵਾਉਣ ਜਾਂ ਸੋਧ ਕਰਨ ਲਈ ਲਗਾਏ ਜਾ ਰਹੇ ਵਿਸੇ਼ਸ਼ ਕੈਂਪਾਂ ਤੋਂ ਵੱਧ ਤੋਂ ਵੱਧ ਫਾਇਦਾ ਚੁੱਕਿਆ ਜਾਵੇ।ਇਸ ਮੌਕੇ ਬੀ.ਐਲ.ਓ ਜਸਪਾਲ ਸਿੰਘ ਅਤੇ ਰਵਿੰਦਰ ਸਿੰਘ ਹਾਜ਼ਰ ਸਨ।ਇਸ ਮੌਕੇ ਪੰਜਾਬ ਦੇ ਪ੍ਰਸਿੱਧ ਗਾਇਕ ਪੰਮੀ ਬਾਈ, ਪ੍ਰਸਿੱਧ ਕਲਾਕਾਰ ਸਵਰਨ ਬਰਨਾਲਾ ਅਤੇ ਉਨ੍ਹਾਂ ਦੀ ਟੀਮ ਵੱਲੋ ਵੀ ਨੌਜਵਾਨਾਂ ਨੂੰ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਗਿਆ ।

Advertisement
Advertisement
Advertisement
Advertisement
Scroll to Top