Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 30 Sep 2026 | 5:13 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਆਰ. ਟੀ. ਸੀ. ਦੇ ਕੰਡਕਟਰਾਂ ਨੂੰ ਡਰਾਈਵਰ ਨਾਲ ਅੱਗੇ ਦੀ ਸੀਟ `ਤੇ ਨਹੀਂ ਬੈਠ ਸਕਣਗੇ ਦੇ ਮਿਲੇ ਹੁਕਮ

ਪੀ. ਆਰ. ਟੀ. ਸੀ. ਦੇ ਕੰਡਕਟਰਾਂ ਨੂੰ ਡਰਾਈਵਰ ਨਾਲ ਅੱਗੇ ਦੀ ਸੀਟ `ਤੇ ਨਹੀਂ ਬੈਠ ਸਕਣਗੇ ਦੇ ਮਿਲੇ ਹੁਕਮ

ਪੀ. ਆਰ. ਟੀ. ਸੀ. ਦੇ ਕੰਡਕਟਰਾਂ ਨੂੰ ਡਰਾਈਵਰ ਨਾਲ ਅੱਗੇ ਦੀ ਸੀਟ `ਤੇ ਨਹੀਂ ਬੈਠ ਸਕਣਗੇ ਦੇ ਮਿਲੇ ਹੁਕਮ
ਚੰਡੀਗੜ੍ਹ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਵੱਲੋਂ ਇੱਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਦੇ ਮੁਤਾਬਕ ਹੁਣ ਪੀ. ਆਰ. ਟੀ. ਸੀ. ਦੇ ਕੰਡਕਟਰ ਡਰਾਈਵਰ ਨਾਲ ਅੱਗੇ ਦੀ ਸੀਟ ‘ਤੇ ਨਹੀਂ ਬੈਠ ਸਕਣਗੇ । ਕੰਡਕਟਰਾਂ ਨੂੰ ਪਿੱਛੇ ਤਾਕੀ ਕੋਲ ਸੀਟ ‘ਤੇ ਬੈਠਣਾ ਹੋਵੇਗਾ । ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਦਫ਼ਤਰ ਨੂੰ ਕਈ ਵਾਰ ਸ਼ਿਕਾਇਤਾਂ ਮਿਲੀਆਂ ਸਨ ਕਿ ਪੀ. ਆਰ. ਟੀ. ਸੀ. ਦੇ ਕੰਡਕਟਰ ਬੱਸਾਂ ਵਿਚ ਆਪਣੀ ਡਿਊਟੀ ਦੌਰਾਨ ਮੋਟਰ ਵਹੀਕਲ ਐਕਟ ਦੀ ਧਾਰਾ ਤਹਿਤ ਨਿਰਧਾਰਤ ਕੀਤੀ ਗਈ ਸੀਟ `ਤੇ ਨਹੀਂ ਬੈਠਦੇ ਤੇ ਇਸ ਦੀ ਬਜਾਏ ਕੰਡਕਟਰ ਬੱਸ ਦੀ ਇਕ ਨੰਬਰ ਸੀਟ ਜਾਂ ਡਰਾਈਵਰ ਕੋਲ ਇੰਜਣ `ਤੇ ਬੈਠ ਜਾਂਦੇ ਹਨ, ਜਿਸ ਕਰਕੇ ਕੰਡਕਟਰਾਂ ਵਲੋਂ ਸਵਾਰੀਆਂ ਦੇ ਬੱਸਾਂ ਵਿਚ ਉਤਰਨ ਜਾਂ ਚੜ੍ਹਨ ਸਮੇਂ ਧਿਆਨ ਨਹੀਂ ਦਿੱਤਾ ਜਾਂਦਾ ਹੈ, ਇਸ ਕਰਕੇ ਹਾਦਸਾ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ । ਦੱਸਣਯੋਗ ਹੈ ਕਿ ਇਸ ਸਬੰਧੀ ਮੁੱਖ ਦਫ਼ਤਰ ਵਲੋਂ ਪਹਿਲਾਂ ਵੀ ਹੁਕਮਾਂ ਰਾਹੀਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ । ਪ੍ਰੰਤੂ ਕੰਡਕਟਰਾਂ ਵਲੋਂ ਉਕਤ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ, ਇਸ ਲਈ ਮੁੜ ਹਦਾਇਤ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਕੰਡਕਟਰਾਂ ਵਲੋਂ ਉਕਤ ਅਨੁਸਾਰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਡਿਊਟੀ ਦੌਰਾਨ ਜੇਕਰ ਕੋਈ ਕੰਡਕਟਰ ਬੱਸ ਦੀ 1 ਨੰਬਰ ਸੀਟ ਜਾਂ ਡਰਾਇਵਰ ਕੋਲ ਇੰਜਣ `ਤੇ ਬੈਠਾ ਪਾਇਆ ਜਾਂਦਾ ਹੈ ਤਾਂ ਉਸ ਕੰਡਕਟਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top