Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:12 am

+91 90915 01313 , +91 90916 01313

punjabbanni@gmail.com
punjabbani@yahoo.com

ਬੁੱਢਾ ਦਲ ਦੇ ਸਥਾਪਨਾ ਦਿਵਸ ਸਬੰਧੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਬੁੱਢਾ ਦਲ ਦੇ ਸਥਾਪਨਾ ਦਿਵਸ ਸਬੰਧੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਬੁੱਢਾ ਦਲ ਦੇ ਸਥਾਪਨਾ ਦਿਵਸ ਸਬੰਧੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਜਥੇਦਾਰ ਗਿ. ਰਘਬੀਰ ਸਿੰਘ, ਜਥੇਦਾਰ ਸੁਲਤਾਨ ਸਿੰਘ ਨੇ ਉਚੇਚੇ ਤੌਰ ਤੇ ਹਾਜ਼ਰੀ ਭਰੀ
ਹਰ ਸਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦਾ ਸਥਾਪਨਾ ਦਿਵਸ ਸਮਾਗਮ ਹੋਵੇਗਾ: ਬਾਬਾ ਬਲਬੀਰ ਸਿੰਘ
ਸ੍ਰੀ ਹਜ਼ੂਰ ਸਾਹਿਬ/ਅੰਮ੍ਰਿਤਸਰ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਦਸਿਆ ਕਿ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦਾ ਸਥਾਪਨਾ ਦਿਵਸ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ । ਇਸ ਪ੍ਰਥਾਏ ਪਰਸੋਂ ਰੋਜ਼ ਤੋਂ ਅਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ। ਉਪਰੰਤ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇਸ ਸਮੇਂ ਸਿੰਘ ਸਾਹਿਬ ਗਿ. ਰਘਬੀਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿ. ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਗੁ: ਲੰਗਰ ਸਾਹਿਬ ਦੇ ਮੁਖੀ ਸੰਤ ਬਾਬਾ ਬਲਵਿੰਦਰ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਬਾਬਾ ਰਾਮ ਸਿੰਘ ਅਤੇ ਸ. ਰਵਿੰਦਰ ਸਿੰਘ ਬੁੰਗਈ ਤੋਂ ਇਲਾਵਾ ਬਾਕੀ ਸਿੱਖ ਸਾਹਿਬਾਨ, ਗਿਆਨੀਆਂ, ਪ੍ਰਚਾਰਕਾਂ, ਕਥਾਵਾਚਕਾਂ ਅਤੇ ਨਿਹੰਗ ਸਿੰਘ ਫੌਜਾਂ ਨੇ ਸਰਧਾ ਭਾਵਨਾ ਨਾਲ ਹਾਜ਼ਰੀ ਭਰੀ । ਉਨ੍ਹਾਂ ਕਿਹਾ ਭੋਗ ਉਪਰੰਤ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਬੁੱਢਾ ਦਲ ਨੇ ਕਿਹਾ ਕਿ ਗੁਰੂ ਮਹਾਰਾਜ ਦਾ ਲੱਖ-ਲੱਖ ਸ਼ੁਕਰਾਨਾ ਹੈ ਕਿ ਨਿਰਵਘਨ ਅਖੰਡ ਗੁਰਬਾਣੀ ਜਾਪ ਹੋਇਆ ਹੈ, ਭੋਗ ਪਏ ਹਨ, ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਿਆ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਬੁੱਢਾ ਦਲ ਦੇ ਸਥਾਪਨਾ ਦਿਵਸ ਮਨਾਉਣ ਦੀ ਪਰੰਪਰਾ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਤੇ ਹਰ ਸਾਲ ਦੀ ਤਰ੍ਹਾਂ ਇਹ ਸਮਾਗਮ ਹੋਇਆ ਕਰੇਗਾ । ਇਸ ਸਮੇਂ ਉਨ੍ਹਾਂ ਨਾਲ ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਗੁਰਸ਼ੇਰ ਸਿੰਘ, ਸ. ਇੰਦਰਪਾਲ ਸਿੰਘ ਫੌਜੀ ਰਿਕੀ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਵਿਸ਼ਪ੍ਰਤਾਪ ਸਿੰਘ, ਬਾਬਾ ਰਣਜੋਧ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਈਸ਼ਰ ਸਿੰਘ, ਬਾਬਾ ਗੁਰਮੁੱਖ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਗਗਨਦੀਪ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਲਛਮਣ ਸਿੰਘ, ਬਾਬਾ ਜੱਸਾ ਸਿੰਘ, ਭਾਈ ਮਾਨ ਸਿੰਘ ਆਦਿ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top