Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:42 pm

+91 90915 01313 , +91 90916 01313

punjabbanni@gmail.com
punjabbani@yahoo.com

ਸੀ. ਆਈ. ਏ. ਸਟਾਫ਼ ਦਾ ਏ. ਐਸ. ਆਈਂ ਤੇ ਸੀਨੀਅਰ ਸਿਪਾਹੀ ਖਿਲਾਫ਼ ਦਰਜ ਹੋਇਆ 60 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ

ਸੀ. ਆਈ. ਏ. ਸਟਾਫ਼ ਦਾ ਏ. ਐਸ. ਆਈਂ ਤੇ ਸੀਨੀਅਰ ਸਿਪਾਹੀ ਖਿਲਾਫ਼ ਦਰਜ ਹੋਇਆ 60 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ

ਸੀ. ਆਈ. ਏ. ਸਟਾਫ਼ ਦਾ ਏ. ਐਸ. ਆਈਂ ਤੇ ਸੀਨੀਅਰ ਸਿਪਾਹੀ ਖਿਲਾਫ਼ ਦਰਜ ਹੋਇਆ 60 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ
ਚੰਡੀਗੜ੍ਹ : ਸੀ. ਆਈ. ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ. ਐਸ. ਆਈ. ਬਲਜਿੰਦਰ ਸਿੰਘ ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ । ਇਸ ਮਾਮਲੇ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ । ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਖਿਲਾਫ਼ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸੇਰਾਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਖਿਲਾਫ਼ ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਦੀ ਵੱਡੀ ਰਿਕਵਰੀ ਦਾ ਡਰਾਵਾ ਦੇ ਕੇ ਝੂਠਾ ਪਰਚਾ ਨਾ ਦਰਜ ਨਾ ਕਰਨ ਬਦਲੇ ਉਸ ਪਾਸੋਂ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਬਾਅਦ ਵਿੱਚ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਏ । ਪੜਤਾਲ ਦੌਰਾਨ ਸ਼ਿਕਾਇਤਕਰਤਾ ਵਲੋਂ ਪੇਸ਼ ਕੀਤੀਆਂ ਰਿਕਾਰਡਿੰਗਜ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ ਵੱਲੋਂ ਪਹਿਲਾਂ 2,50,000 ਮੰਗਣ ਅਤੇ ਬਾਅਦ ਵਿੱਚ 60,000 ਰੁਪਏ ਦੀ ਮੰਗ ਕਰਨ ਅਤੇ ਏ. ਐਸ. ਆਈ. ਬਲਜਿੰਦਰ ਸਿੰਘ ਦੁਆਰਾ ਸਪੱਸ਼ਟ ਤੌਰ ਪਰ ਰਿਸ਼ਵਤ ਲੈਣ ਲਈ ਸਹਿਮਤੀ ਪ੍ਰਗਟ ਕਰਨ ਤੋਂ ਇਹਨਾਂ ਉਕਤ ਦੋਨਾਂ ਮੁਲਾਜ਼ਮਾਂ ਦੁਆਰਾ ਮਿਲੀਭੁਗਤ ਕਰਕੇ ਰਿਸ਼ਵਤ ਦੀ ਮੰਗ ਕਰਨਾ ਸਾਬਿਤ ਹੋਇਆ ਹੈ । ਇਸ ਪੜਤਾਲੀਆ ਰਿਪੋਰਟ ਦੇ ਆਧਾਰ ਉੱਤੇ ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਵਿਖੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਸੀ. ਆਈ. ਏ. ਸਟਾਫ ਮਲੋਟ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ । ਦੂਜੇ ਦੋਸ਼ੀ ਬਲਜਿੰਦਰ ਸਿੰਘ ਨੂੰ ਜਲਦੀ ਗ੍ਰਿਫਤਾਰ ਕਰਨ ਲਈ ਯਤਨ ਜਾਰੀ ਹਨ ।

Advertisement
Advertisement
Advertisement
Advertisement
Scroll to Top