Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 10:50 pm

+91 90915 01313 , +91 90916 01313

punjabbanni@gmail.com
punjabbani@yahoo.com

ਯਾਸਿਨ ਮਲਿਕ ਨੂੰ ਤਿਹਾੜ ’ਚ ਮੈਡੀਕਲ ਸਹਾਇਤਾ ਦੇਣ ਦੇ ਨਿਰਦੇਸ਼

ਯਾਸਿਨ ਮਲਿਕ ਨੂੰ ਤਿਹਾੜ ’ਚ ਮੈਡੀਕਲ ਸਹਾਇਤਾ ਦੇਣ ਦੇ ਨਿਰਦੇਸ਼

ਯਾਸਿਨ ਮਲਿਕ ਨੂੰ ਤਿਹਾੜ ’ਚ ਮੈਡੀਕਲ ਸਹਾਇਤਾ ਦੇਣ ਦੇ ਨਿਰਦੇਸ਼
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਦਿੱਲੀ ਹਾਈ ਕੋਰਟ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਵੱਖਵਾਦੀ ਆਗੂ ਯਾਸਿਨ ਮਲਿਕ ਨੂੰ ਲੋੜੀਂਦੀ ਮੈਡਕੀਲ ਸਹਾਇਤਾ ਪ੍ਰਦਾਨ ਕਰਨ। ਜਾਣਕਾਰੀ ਮੁਤਾਬਕ ਯਾਸਿਨ ਮਲਿਕ ਜੇਲ੍ਹ ’ਚ ਭੁੱਖ ਹੜਤਾਲ ’ਤੇ ਬੈਠਾ ਹੋਇਆ ਹੈ । ਜਸਟਿਸ ਅਨੂਪ ਕੁਮਾਰ ਮੇਂਦੀਰੱਤਾ ਨੇ ਕੇਂਦਰ, ਦਿੱਲੀ ਸਰਕਾਰ ਅਤੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਦਿਆਂ ਮਲਿਕ ਦੀ ਸਿਹਤ ਬਾਰੇ ਪ੍ਰਗਤੀ ਰਿਪੋਰਟ ਵੀ ਮੰਗੀ ਹੈ । ਮਾਮਲੇ ’ਤੇ 11 ਨਵੰਬਰ ਨੂੰ ਸੁਣਵਾਈ ਕੀਤੀ ਜਾਵੇਗੀ । ਮਲਿਕ ਦੇ ਵਕੀਲ ਨੇ ਕਿਹਾ ਕਿ ਉਸ ਦਾ ਮੁਵੱਕਿਲ ਪਹਿਲੀ ਨਵੰਬਰ ਤੋਂ ਭੁੱਖ ਹੜਤਾਲ ’ਤੇ ਹੈ ਅਤੇ ਉਸ ਨੂੰ ਫੌਰੀ ਹਸਪਤਾਲ ’ਚ ਦਾਖ਼ਲ ਕਰਾਉਣ ਦੀ ਲੋੜ ਹੈ । ਉਸ ਨੇ ਕਿਹਾ ਕਿ ਮਲਿਕ ਦਿਲ ਅਤੇ ਗੁਰਦੇ ਦੇ ਰੋਗਾਂ ਤੋਂ ਪੀੜਤ ਹੈ ਪਰ ਉਸ ਨੂੰ ਨਾ ਤਾਂ ਹਸਪਤਾਲ ਭੇਜਿਆ ਜਾ ਰਿਹਾ ਹੈ ਅਤੇ ਨਾ ਹੀ ਅਦਾਲਤਾਂ ’ਚ ਪੇਸ਼ ਕੀਤਾ ਜਾ ਰਿਹਾ ਹੈ । ਹਾਈ ਕੋਰਟ ਨੇ ਹੁਕਮ ਦਿੱਤੇ ਕਿ ਜੇਲ੍ਹ ਸੁਪਰਡੈਂਟ ਪਟੀਸ਼ਨਰ ਦੀ ਮੈਡੀਕਲ ਰਿਪੋਰਟ ਅਦਾਲਤ ’ਚ ਪੇਸ਼ ਕਰਨ ਅਤੇ ਉਹ ਜੇਲ੍ਹ ਨੇਮਾਂ ਮੁਤਾਬਕ ਉਸ ਦਾ ਲੋੜੀਂਦਾ ਇਲਾਜ ਵੀ ਕਰਾਉਣ। ਮਲਿਕ ਨੂੰ ਯੂਏਪੀਏ ਅਤੇ ਆਈ. ਪੀ. ਸੀ. ਦੀਆਂ ਵੱਖ ਵੱਖ ਧਾਰਾਵਾਂ ਤਹਿਤ ਦੋਸ਼ੀ ਠਹਿਰਾਉਂਦਿਆਂ ਦਿੱਲੀ ਦੀ ਇਕ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ । ਕੌਮੀ ਜਾਂਚ ਏਜੰਸੀ ਨੇ ਉਸ ਨੂੰ ਸਜ਼ਾ-ਏ-ਮੌਤ ਦੇਣ ਦੀ ਮੰਗ ਕਰਦਿਆਂ ਹਾਈ ਕੋਰਟ ’ਚ ਅਪੀਲ ਦਾਖ਼ਲ ਕੀਤੀ ਹੋਈ ਹੈ ।

Advertisement
Advertisement
Advertisement
Advertisement
Scroll to Top