Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 4:43 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕਪਾਲ ਨੇ ਮੰਗਿਆ ਹਿੰਡਨਬਰਗ ਦੇ ਦੋਸ਼ਾਂ ਬਾਰੇ ਸੇਬੀ ਮੁਖੀ ਬੁੱਚ ਤੋਂ ਸਪੱਸ਼ਟੀਕਰਨ

ਲੋਕਪਾਲ ਨੇ ਮੰਗਿਆ ਹਿੰਡਨਬਰਗ ਦੇ ਦੋਸ਼ਾਂ ਬਾਰੇ ਸੇਬੀ ਮੁਖੀ ਬੁੱਚ ਤੋਂ ਸਪੱਸ਼ਟੀਕਰਨ

ਲੋਕਪਾਲ ਨੇ ਮੰਗਿਆ ਹਿੰਡਨਬਰਗ ਦੇ ਦੋਸ਼ਾਂ ਬਾਰੇ ਸੇਬੀ ਮੁਖੀ ਬੁੱਚ ਤੋਂ ਸਪੱਸ਼ਟੀਕਰਨ
ਨਵੀਂ ਦਿੱਲੀ : ਭ੍ਰਿਸ਼ਟਾਚਾਰ ਰੋਕੂ ਸੰਸਥਾ ਲੋਕਪਾਲ ਨੇ ਅਮਰੀਕੀ ਖੋਜ ਤੇ ਨਿਵੇਸ਼ ਫਰਮ ਹਿੰਡਨਬਰਗ ਰਿਸਰਚ ਵੱਲੋਂ ਸਕਿਓਰਿਟੀ ਐਕਸਚੇਂਜ ਬੋਰਡ ਆਫ ਇੰਡੀਆ ਦੇ (ਸੇਬੀ) ਮੁਖੀ ਮਾਘਵੀ ਪੁਰੀ ਬੁੱਚ ’ਤੇ ਲਗਾਏ ਗਏ ਦੋਸ਼ਾਂ ਸਬੰਧੀ ਉਨ੍ਹਾਂ ਨੂੰ ਸਪੱਸ਼ਟੀਕਰਨ ਦੇਣ ਲਈ ਆਖਿਆ ਹੈ । ਦੱਸਣਯੋਗ ਹੈ ਕਿ ਲੋਕ ਸਭਾ ਮੈਂਬਰ ਤੇ ਦੋ ਹੋਰਾਂ ਨੇ ਬੁਚ ਖਿ਼ਲਾਫ਼ ਇਸ ਬਾਰੇ ਸ਼ਿਕਾਇਤ ਦਰਜ ਕਰਵਾਈ ਸੀ । ਅਧਿਕਾਰਕ ਹੁਕਮ ਅਨੁਸਾਰ ਲੋਕਪਾਲ ਨੇ (ਸੇਬੀ) ਮੁਖੀ ਖਿ਼ਲਾਫ਼ ਆਈਆਂ ਸ਼ਿਕਾਇਤਾਂ ’ਤੇ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਦਿਆਂ ਚਾਰ ਹਫ਼ਤਿਆਂ ਅੰਦਰ ਆਪਣਾ ਪੱਖ ਰੱਖਣ ਲਈ ਆਖਿਆ ਗਿਆ ਹੈ। ਲੋਕਪਾਲ ਨੇ ਹਾਲਾਂਕਿ ਸਪੱਸ਼ਟ ਕੀਤਾ ਹੈ ਕਿ ਉਸ ਦਾ ਹੁਕਮ ਸਿਰਫ਼ ‘ਪ੍ਰਕਿਰਿਆ ਤਹਿਤ ਜਾਰੀ ਨਿਰਦੇਸ਼’ ਹੈ ਤੇ ‘ਇਸ ਮਾਮਲੇ ’ਚ ਕਿਸੇ ਵੀ ਤਰ੍ਹਾਂ ਉਸ ਦੀ ਰਾਏ ਜ਼ਾਹਰ ਨਹੀਂ ਕਰਦਾ । ਲੋਕਪਾਲ ਦਾ ਹੁਕਮ ਇਹ ਵੀ ਕਹਿੰਦਾ ਹੈ ਕਿ ਅਸੀਂ ਸਬੰਧਤ ਸ਼ਿਕਾਇਤਕਰਤਾ ਵੱਲੋਂ ਉਨ੍ਹਾਂ ਖਿ਼ਲਾਫ਼ ਲਗਾਏ ਗਏ ਦੋਸ਼ਾਂ ਬਾਰੇ ਸਪੱਸ਼ਟੀਕਰਨ ਦੇਣ ਲਈ ਬੁਲਾਉਣਾ ਢੁੱਕਵਾਂ ਸਮਝਦੇ ਹਾਂ ।

Advertisement
Advertisement
Advertisement
Advertisement
Scroll to Top